ਨਵੀਂ ਦਿੱਲੀ- ਸਿੱਖ ਮਿਸ਼ਨ ਫਾਊਂਡੇਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਵਿਕਾਸ ਪੂਰੀ ਨੇ ਆਪਣੇ ਜਾਰੀ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਦਿੱਲੀ

ਦੇ ਵਿਵੇਕ ਬਿੰਦਰਾ ਵੱਲੋਂ ਦਸਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਕਾਰਟੂਨ ਫਿਲਮ ਬਣਾ ਕੇ ਪੇਸ਼ ਕੀਤਾ ਗਿਆ।ਉਨ੍ਹਾਂ ਦਸਿਆ ਕਿ ਇਸ ਨਾਲ ਸੰਸਾਰ ਭਰ ਵਿੱਚ ਵਸਦੇ ਸਿੱਖਾਂ ਅੰਦਰ ਇਸ ਨੂੰ ਲੈ ਕੇ ਰੋਸ ਦੀ ਲਹਿਰ ਪਾਈ ਜਾ ਰਹੀ ਹੈ।

ਉਨ੍ਹਾਂ ਦਸਿਆ ਕਿ ਦਿੱਲੀ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਤਿਲਕ ਨਗਰ ਥਾਣੇ ਵਿਚ ਲਿਖ਼ਤੀ ਰੂਪ `ਚ ਪਰਚਾ/ਸ਼ਿਕਾਇਤ ਦਰਜ਼ ਕਰਵਾਈ ਗਈ ਹੈ ਅਤੇ ਤਿਲਕ ਨਗਰ ਥਾਣੇ ਦੇ ਐਸ.ਐਚ.ਓ ਸ਼੍ਰੀ ਸੰਜੀਵ ਕੁਮਾਰ ਤੋਂ ਮੰਗ ਕੀਤੀ ਹੈ ਕਿ ਦੋਸ਼ੀ ਵਿਵੇਕ ਬਿੰਦਰਾ ਤੇ ਭਾਰਤ

ਦੀ ਨਿਆ ਪਾਲਿਕਾ ਦੀ ਧਾਰਾ 295-ਏ ਤਹਿਤ ਦਰਜ਼ ਕੀਤੀ ਜਾਵੇ ਅਤੇ ਉਸ ਨੂੰ ਜਿਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ।ਇੰਦਰਜੀਤ ਸਿੰਘ ਵਿਕਾਸ ਪੂਰੀ ਨੇ ਦਸਿਆ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਦਿੱਲੀ ਇਕਾਈ ਦੇ ਪ੍ਰਧਾਨ ਅਵਤਾਰ ਸਿੰਘ ਮਾਕਨ ਵਲੋਂ ਅਤੇ ਦਿੱਲੀ

ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਐਫ਼.ਆਈ.ਆਰ ਦਰਜ ਕਰਵਾਈ ਗਈ ਹੈ।ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਰਣਜੀਤ ਕੌਰ, ਸਿੱਖ ਮਿਸ਼ਨ ਫਾਊਂਡੇਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਵਿਕਾਸ ਪੂਰੀ, ਜਨਰਲ ਸਕੱਤਰ ਅਮਰਜੀਤ ਸਿੰਘ

ਲਾਜਪਤ ਨਗਰ, ਸੱਚਖੰਡ ਸੋਸਾਇਟੀ ਦੇ ਪ੍ਰਧਾਨ ਹਰਮੀਤ ਸਿੰਘ ਪਿੰਕਾ, ਪ੍ਰਭਜੋਤ ਸਿੰਘ ਭੋਲੀ ਆਦਿ ਮੌਜੂਦ ਸਨ।

Leave a Reply

Your email address will not be published. Required fields are marked *