Thu. Oct 6th, 2022


 

 

ਨਵੀਂ ਦਿੱਲੀ- ਗੁਰੂ ਤੇਗ਼ ਬਹਾਦਰ ਸੇਵਕ ਜੱਥਾ ਮਾਲਵੀਆ ਨਗਰ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਨਵੀਂ ਦਿੱਲੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀ ਸਮੂੰਹ ਸਾਧ ਸੰਗਤ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਕੀਰਤਨ ਦਰਬਾਰ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਹੋਇਆਂ ਗੁਰੂ ਤੇਗ਼ ਬਹਾਦਰ ਸੇਵਕ ਜੱਥੇ ਦੇ ਪ੍ਰਧਾਨ ਬਲਬੀਰ ਸਿੰਘ

ਖ਼ਾਲਸਾ ਨੇ ਦਸਿਆ ਕਿ ਇਹ ਕੀਰਤਨ ਦਰਬਾਰ ਸਮਾਗਮ 14 ਅਗਸਤ 2022 ਦਿਨ ਐਤਵਾਰ ਨੂੰ ਹੋਵੇਗਾ।ਉਨ੍ਹਾਂ ਕਿਹਾ ਕਿ ਇਹ ਸਮਾਗਮ ਸ਼ਾਮੀ 6:45 ਵੱਜੇ ਸ਼੍ਰੀ ਰਹਿਰਾਸ ਸਾਹਿਬ ਜੀ ਪਾਠ ਨਾਲ ਆਰੰਭ ਹੋਵੇਗਾ, ਜੋ ਰਾਤ 9:30 ਵੱਜੇ ਤਕ ਚਲੇਗਾ।ਬਲਬੀਰ ਸਿੰਘ ਖ਼ਾਲਸਾ ਨੇ ਦਸਿਆ ਕਿ ਇਸ ਸਮਾਗਮ ਵਿਚ ਭਾਈ ਅਮਰੀਕ ਸਿੰਘ, ਭਾਈ ਅਵਤਾਰ ਸਿੰਘ ਧਾਰੋਵਾਲੀ ਜਲੰਧਰ ਵਾਲਿਆਂ ਦੇ ਰਾਗੀ ਜਥੇ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਭਾਈ ਮਨਿੰਦਰ ਪਾਲ ਸਿੰਘ ਕਥਾ ਵਿਚਾਰਾਂ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦਸਿਆ ਕਿ ਸੰਨ 1985 ਤੋਂ ਸੰਗਤਾਂ ਦੀ

ਸੇਵਾ ਵਿੱਚ ਅਤੇ ਹਰ ਮਹੀਨੇ ਦੀ ਮੱਸਿਆ ਅਤੇ 14 ਅਗਸਤ ਨੂੰ ਵਿਸ਼ੇਸ਼ ਕੀਰਤਨ ਦਰਬਾਰ ਕਰਵਾਏ ਜਾਂਦੇ ਹਨ।ਉਨ੍ਹਾਂ ਦਸਿਆ ਕਿ ਇਸ ਸਮਾਗਮ ਨੂੰ ਸਫਲਾ ਬਣਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸ. ਉਂਕਾਰ ਸਿੰਘ ਰਾਜਾ ਵੱਲੋਂ ਵਿਸ਼ੇਸ

ਯੋਗਦਾਨ ਪਾਇਆ ਜਾ ਰਿਹਾ ਹੈ।

Leave a Reply

Your email address will not be published.