Tue. Jul 5th, 2022


ਨਵੀਂ ਦਿੱਲੀ  -ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਬੁੱਧਵਾਰ ਨੂੰ ਆਪਣੇ ਅਹੁਦੇ ਤੋਂ ਨਿਜੀ ਕਾਰਣ ਦਸਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਭੇਜ ਦਿੱਤਾ ਹੈ।
ਅਨਿਲ ਬੈਜਲ ਨੇ ਸਾਲ 2016 ਵਿੱਚ ਦਿੱਲੀ ਦੇ ਉਪ ਰਾਜਪਾਲ ਦਾ ਅਹੁਦਾ ਸੰਭਾਲਿਆ ਸੀ। ਅਨਿਲ ਬੈਜਲ 1969 ਬੈਚ ਦੇ ਆਈਏਐਸ ਅਧਿਕਾਰੀ ਸਨ ਅਤੇ ਅਟਲ ਬਿਹਾਰੀ ਵਾਜਪਾਈ ਸਰਕਾਰ ਵਿੱਚ ਕੇਂਦਰੀ ਗ੍ਰਹਿ ਸਕੱਤਰ ਵਜੋਂ ਵੀ ਕੰਮ ਕਰ ਚੁੱਕੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਚਲਦੇ ਮਤਭੇਦਾਂ ਕਾਰਨ ਵੀ ਉਨ੍ਹਾਂ ਦਾ ਨਾਂ ਕਾਫੀ ਚਰਚਾ ‘ਚ ਆਇਆ ਸੀ।

 

Leave a Reply

Your email address will not be published.