Thu. Mar 28th, 2024


 

 

ਨਵੀਂ ਦਿੱਲੀ- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਦਲੀਪ ਸਿੰਘ ਸੇਠੀ ਸਮੇਤ ਸਮੁੱਚੀ ਕਮੇਟੀ ਦੇ ਯਤਨਾ ਸਦਕਾ ਬੱਚਿਆਂ ਨੂੰ ਗੁਰਬਾਣੀ ਨਾਲ ਜੋੜੀ ਰੱਖਣ ਲਈ ਸਮੇਂ-ਸਮੇਂ ’ਤੇ ਪ੍ਰੋਗਰਾਮ ਉਲੀਕੇ ਜਾਂਦੇ ਹਨ। ਇਸੇ ਲੜੀ ਤਹਿਤ ਸਰੀ ਸੁਖਮਨੀ ਸਾਹਿਬ ਦੇ ਪਾਠ ਬਿਨ੍ਹਾਂ ਗੁਟਕਾ ਸਾਹਿਬ ਦੇ ਸੰਗਤਾਂ ਨੂੰ ਸਰਵਣ ਕਰਵਾਏ ਗਏ।ਸ੍ਰੀ

ਸੁਖਮਨੀ ਸਾਹਿਬ ਪਾਠ ਕੰਠ ਸੁਣਾਉਣ ਵਾਲੇ ਸਾਰੇ 24 ਬੱਚਿਆਂ ਨੂੰ ਹਰਮਨਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਸਨਮਾਨਿਤ ਕੀਤਾ ਗਿਆ, ਜਿਸ ਨਾਲ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਹੋਵੇਗੀ ਅਤੇ ਬੱਚੇ ਹੋਰ ਵੱਧ-ਚੜ੍ਹ ਕੇ ਪ੍ਰੋਗਰਾਮ ਵਿਚ ਹਿੱਸਾ ਲੈ ਸਕਣਗੇ। ਹਰਮਨਜੀਤ

ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਬੀਬੀ ਹਰਜੀਤ ਕੌਰ ਅਤੇ ਦਲੀਪ ਸਿੰਘ ਸੇਠੀ ਦੇ ਯਤਨਾ ਨਾਲ ਬੱਚਿਆਂ ਲਈ ਗਰਮੀ ਦੀਆਂ ਛੁੱਟੀਆਂ ਵਿਚ ਗੁਰਮਤਿ ਕੈਂਪ ਚਲਾਇਆ ਜਾ ਰਿਹਾ ਸੀ, ਜਿਸ ਵਿਚ ਗੁਰਬਾਣੀ ਕੰਠ ਦੀ ਸਿੱਖਿਆ ਵੀ ਦਿੱਤੀ ਗਈ ਅਤੇ ਉਸੇ ਦੇ ਸਿੱਟੇ ਵਜੋਂ

ਬੱਚਿਆਂ ਨੇ ਗੁਰਬਾਣੀ ਕੰਠ ਕਰਕੇ ਸੁਣਾਈ ਜਿਸ ਵਿਚ 24 ਬੱਚੇ ਚੁਣੇ ਗਏ ਜਿਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਦੀ ਸਟੇਜ ਤੋਂ ਲਾਈਵ ਸਮਾਗਮ ਦੌਰਾਨ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤਾਂ ਨੂੰ ਸਰਵਣ ਕਰਵਾਏ ਗਏ। ਇੱਕ ਬੱਚੇ ਵੱਲੋਂ ਸੁਖਮਨੀ ਸਾਹਿਬ ਜੀ ਦੀ ਅਸ਼ਟਪਦੀ ਦਾ

ਪਾਠ ਕੀਤਾ ਗਿਆ।ਹਰਮਨਜੀਤ ਸਿੰਘ ਦਾ ਮੰਨਣਾ ਹੈ ਕਿ ਇਸ ਵਿਚ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਤਾ-ਪਿਤਾ ਦੀ ਵੀ ਅਹਿਮ ਭੂਮਿਕਾ ਰਹੀ ਹੈ ਜਿਨ੍ਹਾਂ ਨੇ ਆਪਣੇ ਬੱਚਿਆਂ ਨੂੰ ਗੁਰਬਾਣੀ ਦੀ ਸਿਖਲਾਈ ਲਈ ਰੋਜ਼ਾਨਾ ਗੁਰਦੁਆਰਾ ਸਾਹਿਬ ਭੇਜਿਆ ਅਤੇ ਬੱਚਿਆਂ ਨੂੰ

ਗੁਰਬਾਣੀ ਨਾਲ ਜੋੜਿਆ ਇਸ ਦੇ ਨਾਲ ਹੀ ਉਨ੍ਹਾਂ ਅਧਿਆਪਕਾਂ ਦੀ ਵੀ ਭੂਮਿਕਾ ਸ਼ਲਾਘਾਯੋਗ ਹੈ, ਜਿਨ੍ਹਾਂ ਨੇ ਬੱਚਿਆਂ ਨੂੰ ਗੁਰਬਾਣੀ ਪਾਠ ਕੰਠ ਕਰਵਾਇਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਨੂੰ ਬਚਪਨ ਤੋਂ ਹੀ ਗੁਰਬਾਣੀ ਕੰਠ ਹੋ ਜਾਵੇ ਉਹ ਪੂਰੀ ਜ਼ਿੰਦਗੀ ਉਸ

ਨੂੰ ਨਹੀਂ ਭੁੱਲਦੇ ਅਤੇ ਹਮੇਸ਼ਾ ਗੁਰੂ ਸਾਹਿਬ ਦੇ ਚਰਣਾਂ ਨਾਲ ਜੁੜੇ ਰਹਿੰਦੇ ਹਨ। ਉਨ੍ਹਾਂ ਆਪਣੀ ਟੀਮ ਦੇ ਸਾਰੇ ਮੈਂਬਰਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾਂਦੇ ਹਨ।

Leave a Reply

Your email address will not be published. Required fields are marked *