ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵਲੋਂ ਸਾਚੈ ਮੇਲਿ ਮਿਲਾਏ ਗੁਰਮਤਿ ਸਮਾਗਮ ਭਾਈ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਪ੍ਰੋ ਮਨਜੀਤ ਸਿੰਘ , ਹਰਜਿੰਦਰ ਕੌਰ ਸਾਬਕਾ ਮੇਅਰ, ਡਾ.ਸੁਖਪ੍ਰੀਤ ਸਿੰਘ ਉਦੋਕੇ, ਡਾ. ਜਸਪਾਲ ਸਿੰਘ ਅਤੇ ਡਾ ਹਰਸ਼ਿੰਦਰ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰੀਆਂ ਭਰੀਆਂ।ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸਾਨੂੰ ਜੀਵਨ ਵਿਚ ਅਜਿਹਾ ਕੰਮ ਕਰਨਾ ਚਾਹੀਦਾ ਹੈ ਜਿਸ ਨਾਲ ਹੋਰ ਲੋਕਾਂ ਦਾ ਜੀਵਨ ਪੱਧਰ ਉੱਚਾ ਹੋ ਸਕੇ। ਉਹਨਾਂ ਕਿਹਾ ਕਿ ਇਸ ਸਮਾਗਮ ਵਿਚ ਚੋਟੀ ਦੇ ਵਿਦਵਾਨ ਸ਼ਾਮਲ ਹੋਏ ਹਨ ਜਿਹਨੂੰ ਨੇ ਗਿਆਨ ਦਾ ਖ਼ਜ਼ਾਨਾ ਬੱਚਿਆਂ ਤੇ ਹੋਰਨਾਂ ਨਾਲ ਸਾਂਝਾ ਕੀਤਾ ਹੈ। ਸਮਾਗਮ ਵਿਚ ਡਾ.ਸੁਖਪ੍ਰੀਤ ਸਿੰਘ ਉਦੋਕੇ, ਪ੍ਰੋ.ਮਨਜੀਤ ਸਿੰਘ ਤੇ ਹਰਜਿੰਦਰ ਕੌਰ ਚੰਡੀਗੜ੍ਹ ਵਾਲਿਆਂ ਨੇ ਸੰਗਤਾਂ ਨੂੰ ਗ੍ਰਹਿਸਥ ਜੀਵਨ ਵਿਚ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਕਿਸ ਤਰ੍ਹਾਂ ਬਚਿਆ ਜਾ ਸਕਦਾ, ਇਸ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ।ਉਨ੍ਹਾਂ ਨੇ ਕਿਹਾ ਕਿ ਜੇ ਅਸੀਂ ਸਿੱਖ ਰਹਿਤ ਮਰਿਆਦਾ ਨੂੰ ਹੀ ਆਪਣੀ ਜ਼ਿੰਦਗੀ ਵਿਚ ਅਪਣਾ ਲਈਏ ਤਾਂ ਅਸੀਂ ਆਪਣੇ ਜੀਵਨ ਵਿਚ ਸਫ਼ਲ ਹੋਵਾਂਗੇ। ਸਾਡੀ ਸਾਰੀ ਭਟਕਣਾ ਖ਼ਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਸਾਡੇ ਉਪਰ ਜੋ ਬਖਸ਼ਿਸ਼ ਕੀਤੀ, ਉਹ ਸਾਡੀ ਸਮਝ ਤੋਂ ਬਾਹਰ ਹੈ। ਅਸੀਂ ਆਪਣੀ ਮਰਜ਼ੀ ਨਾਲ ਇਸ ਪਾਵਨ ਸੰਕਲਪ ਵਿਚ ਬਾਹਰੋਂ ਜਾਂ ਸਮਾਜ ਵਿੱਚੋਂ ਮਨੁੱਖਤਾ ਨੂੰ ਕਿਸ ਭਾਵ ਨਾਲ ਜੋੜ ਲਿਆ, ਇਹ ਵੀ ਅੱਜ ਸਾਡੇ ਸਾਹਮਣੇ ਇੱਕ ਸਮੱਸਿਆ ਦਾ ਕਾਰਨ ਹੈ, ਇਸ ਗੱਲ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਇਸ ਸਾਰੇ ਵਰਤਾਰੇ ਦਾ ਜਿੰਮੇਵਾਰ ਕੌਣ ਹੈ? ਗੁਰੂ ਪਾਤਸ਼ਾਹ ਦੀ ਬਖ਼ਸ਼ੀ ਹੋਈ ਵਿਚਾਰਧਾਰਾ ਜਾਂ ਸਿੱਖ ਗੁਰੂ ਪਾਤਸ਼ਾਹ ਦੀ ਬਖਸ਼ੀ ਵਿਚਾਰਧਾਰਾ ਨੂੰ ਛੱਡ ਕੇ ਅਸੀਂ ਸਮਾਜ ਵਿਚੋਂ ਬਹੁਤ ਸਾਰੀਆਂ ਮਨੌਤਾਂ ਨੂੰ ਇਸ ਵਿਚ ਸ਼ਾਮਲ ਕਰ ਲਿਆ। ਬੀਬੀ ਹਰਜਿੰਦਰ ਕੌਰ ਨੇ ਬੱਚਿਆਂ ਨੂੰ ਪ੍ਰੇਰਿਤ ਕੀਤਾ ਤੇ ਕਿਹਾ ਆਪਣੇ ਮਾਤਾ ਪਿਤਾ ਦਾ ਆਗਿਆਕਾਰੀ ਬਣਨਾ ਹੈ। ਸਾਡੇ ਮਾਤਾ ਪਿਤਾ ਹਮੇਸ਼ਾ ਸਾਡਾ ਭਲਾ ਲੋਚਦੇ ਹਨ। ਇਸ ਸਮਾਗਮ ਵਿਚ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਅੱਗੇ ਕਿਹਾ ਕਿ ਇਹ ਬਹੁਤ ਪ੍ਰੋਗਰਾਮ ਹੋਇਆ ਹੈ ਜੋ ਹਰ ਸਾਲ ਕਰਵਾਇਆ ਜਾਵੇਗਾ।ਡਾ.ਜਸਪਾਲ ਸਿੰਘ, ਡਾ.ਹਰਸ਼ਿੰਦਰ ਕੌਰ ਪਟਿਆਲਾ ਅਤੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਵਿਸ਼ੇਸ਼ ਤੌਰ ’ਤੇ ਹਾਜ਼ਰੀਆਂ ਭਰੀਆਂ। ਬੀਬੀ ਨਰਿੰਦਰ ਕੌਰ ਨੇ ਸਭ ਦਾ ਧੰਨਵਾਦ ਕੀਤਾ।

 

Leave a Reply

Your email address will not be published. Required fields are marked *