ਨਵੀਂ ਦਿੱਲੀ-  ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇਸੀਨੀਅਰ ਮੈਂਬਰ ਸ. ਪ੍ਰਭਦੀਪ ਸਿੰਘ (ਯੂ.ਐਸ.ਏ) ਨੇ ਪੰਜਾਬ ਦੇ ਜਿਲ੍ਹਾ ਸੰਗਰੂਰ ਦੀ

ਜਿਮਨੀ ਚੋਣ ਵਿੱਚ ਜਿੱਤ ਹਾਸਲ ਕਰਨ `ਤੇ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੰਦਿਆਂ ਸੰਸਦ ਵਿੱਚ ਸਿੱਖ ਮਸਲਿਆਂ ਨੂੰ ਉਠਾਉਣ ਦੀ ਆਸ ਪ੍ਰਗਟਾਈ ਹੈ।ਸ. ਪ੍ਰਭਦੀਪ ਸਿੰਘ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਸ.

ਸਿਮਰਨਜੀਤ ਸਿੰਘ ਮਾਨ `ਚ ਵਿਸ਼ਵਾਸ਼ ਪ੍ਰਗਟ ਕੀਤਾ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਖ਼ਾਸ ਕਰਕੇ ਸਿੱਖ ਕੌਮ ਨਾਲ ਸਬੰਧਤ ਮਸਲੇ ਜਿਨ੍ਹਾਂ ਪ੍ਰਤੀ ਦੇਸ਼ ਦੀਆਂ ਸਮੇਂ-ਸਮੇਂ ਦੀਆਂ ਸਰਕਾਰਾਂ ਦੀ ਲੰਮੇ ਅਰਸੇ ਤੋਂ ਬੇਰੁਖੀ ਬਣੀ ਹੋਈ ਹੈ, ਉਨ੍ਹਾਂ ਦੇ ਹੱਲ ਲਈ ਆਵਾਜ਼ ਚੁੱਕਣੀ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ।ਸ. ਪ੍ਰਭਦੀਪ ਸਿੰਘ ਨੇ ਕਿਹਾ ਕਿ ਮੌਜੂਦਾ

ਸਮੇਂ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਲਮਾ ਅਤਿ ਅਹਿਮ ਹੈ, ਕਿਉਂਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਸਰਕਾਰੀ ਐਲਾਨ ਦੇ ਬਾਵਜੂਦ ਵੀ ਜਾਣਬੁਝ ਕੇ ਰਿਹਾਅ ਨਹੀਂ ਕੀਤਾ ਜਾ ਰਿਹਾ। ਇਹ ਅਨਿਆਂ ਭਾਰਤ ਦੇਸ਼ ਦੇ ਲੋਕਤੰਤਰ ਦਾ ਮੂੰਹ ਚਿੜਾਉਣ ਵਾਲੀ ਗੱਲ ਹੈ,

ਲਿਹਾਜਾ ਸੰਸਦ ਮੈਂਬਰਾਂ ਨੂੰ ਇਸ ਵੱਲ ਸਮੂਹਿਕ ਯਤਨਾਂ ਨਾਲ ਅੱਗੇ ਵਧਣਾ ਚਾਹੀਦਾ ਹੈ।

Leave a Reply

Your email address will not be published. Required fields are marked *