ਨਵੀਂ ਦਿੱਲੀ- ਪੰਥਕ ਸੇਵਾ ਦਲ ਦੇ ਪ੍ਰਧਾਨ ਅਤੇ ਗੁਰੂਬਾਣੀ ਰਿਸਰਚ ਫ਼ਾਉਂਡੇਸ਼ਨ ਦੇ ਚੇਅਰਮੈਨ ਅਤੇ ਉੱਘੇ ਸਮਾਜ ਸੇਵੀ ਸ. ਪਰਮਜੀਤ ਸਿੰਘ

ਵੀਰ ਜੀ ਨੇ ਕਿਹਾ ਕਿ ਸਾਰੀ ਦੁਨੀਆਂ ਦੇ ਨਾਲ-ਨਾਲ 200 ਸਾਲ ਤੱਕ ਭਾਰਤ ਤੇ ਰਾਜ ਕਰਨ ਵਾਲੇ ਇੰਗਲੈਂਡ ਦਾ ਭਾਰਤੀ ਮੂਲ ਦੇ ਰਿਸ਼ੀ ਸੂਨਕ ਦਾ ਪ੍ਰਧਾਨ ਮੰਤਰੀ ਚੁਣੇ ਜਾਣਾ ਲੋਕਤੰਤਰ ਦੀ ਖ਼ੂਬਸੂਰਤੀ ਅਤੇ ਸਮੁਚੇ ਦੇਸ਼ ਲਈ ਬੜੇ ਮਾਣ ਵਾਲੀ ਗੱਲ ਹੈ।ਸ. ਪਰਮਜੀਤ

ਸਿੰਘ ਵੀਰ ਜੀ ਨੇ ਕਿਹਾ ਕਿ ਰਿਸ਼ੀ ਸੂਨਕ ਦੇ ਪ੍ਰਧਾਨ ਮੰਤਰੀ ਬਣਨ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਰਤ ਵਾਸੀਆਂ ਲਈ ਵੱਡੀ ਖ਼ੁਸ਼ੀ ਦੀ ਗੱਲ ਹੈ ਕਿ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਉਹ ਸੱਚ ਹੋਣ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਜਿਸ ਦੇਸ਼ ਨੇ ਦੁਨੀਆਂ `ਤੇ ਰਾਜ ਕੀਤਾ ਹੋਵੇ ਅਤੇ 200 ਸਾਲ ਭਾਰਤੀ ਲੋਕਾਂ ਤੇ ਰਾਜ ਕੀਤਾ ਹੋਵੇ ਉਹ ਦੇਸ਼ ਦੇ ਪ੍ਰਧਾਨ ਮੰਤਰੀ ਬਹੁਤ ਹੀ

ਕਾਬਲ, ਮਿਹਨਤੀ ਅਤੇ ਸੂਝਵਾਨ ਭਾਰਤੀ ਮੂਲ ਦੇ ਰਿਸ਼ੀ ਸੂਨਕ ਬਣਨ ਜਾ ਰਹੇ ਹਨ।ਸ. ਪਰਮਜੀਤ ਸਿੰਘ ਵੀਰ ਜੀ ਨੇ ਕਿਹਾ ਕਿ ਮੈਂ ਆਸ ਕਰਦਾ ਹਾਂ ਕਿ ਉਨ੍ਹਾਂ ਦੇ ਪ੍ਰਧਾਨ ਮੰਤਰੀ ਬਣਨ ਨਾਲ ਭਾਰਤ ਅਤੇ ਇੰਗਲੈਂਡ ਦੇ ਸਬੰਧ ਹੋਰ ਵੀ ਮਜ਼ਬੂਤ ਹੋਣਗੇ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਆਉਣ ਜਾਣ ਅਤੇ ਵਪਾਰ ਵਗੈਰਾ ਹੋਰ ਵਧੇਗਾ।ਉਨ੍ਹਾਂ ਨੇ ਇਕ ਵਾਰ ਫਿਰ ਰਿਸ਼ੀ ਸੂਨਕ ਦੇ ਇੰਗਲੈਂਡ ਦਾ ਪ੍ਰਧਾਨ ਮੰਤਰੀ ਚੁਣੇ ਜਾਣ ਤੇ ਖ਼ੁਸ਼ੀ ਦਾ ਪ੍ਰਗਟਾਵਾ

ਕੀਤਾ।

Leave a Reply

Your email address will not be published. Required fields are marked *