ਨਵੀਂ ਦਿੱਲੀ- ਗਿਆਨ ਰਤਨ ਫ਼ਾਉਂਡੇਸ਼ਨ ਦੇ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਸ. ਅਰਮੀਤ ਸਿੰਘ ਖ਼ਾਨਪੁਰੀ ਨੇ ਕਰਨਾਟਕਾ ਦੇ ਬੰਗਲੌਰ ’ਚ ਇਕ ਕਾਲਜ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਲੜਕੀ ਨੂੰ ਦਸਤਾਰ ਲਾਹ ਕੇ ਕਾਲਜ ਆਉਣ ਲਈ ਆਖਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ।ਸ. ਅਰਮੀਤ ਸਿੰਘ ਖ਼ਾਨਪੁਰੀ ਨੇ ਕਿਹਾ ਹੈ ਕਿ ਇਹ ਕਿਸੇ ਤਰ੍ਹਾਂ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿ ਆਪਣੇ ਹੀ ਦੇਸ਼ ਅੰਦਰ ਸਿੱਖਾਂ ਨੂੰ

ਦਸਤਾਰ ਉਤਾਰਨ ਲਈ ਮਜ਼ਬੂਰ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਇਹ ਨਾਦਰਸ਼ਾਹੀ ਫੈਸਲਾ ਹੈ, ਜਿਸ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾਵੇਗਾ।ਸ. ਖ਼ਾਨਪੁਰੀ ਨੇ ਕਿਹਾ ਕਿ ਸਿੱਖ ਧਰਮ ਅੰਦਰ ਦਸਤਾਰ ਦਾ ਵੱਡਾ ਮਹੱਤਵ ਹੈ ਅਤੇ ਇਹ ਸਿੱਖ ਦੇ ਪਹਿਰਾਵੇ ਦਾ ਇਕ ਅਹਿਮ ਅੰਗ ਹੈ।

ਕਿਸੇ ਨੂੰ ਵੀ ਦਸਤਾਰ ਉਤਾਰਨ ਲਈ ਮਜ਼ਬੂਰ ਕਰਨਾ ਸਿੱਖ ਰਵਾਇਤਾਂ ਅਤੇ ਸਿਧਾਂਤਾਂ ਦਾ ਉਲੰਘਣ ਹੈ।ਸ. ਅਰਮੀਤ ਸਿੰਘ ਖ਼ਾਨਪੁਰੀ ਨੇ ਕਿਹਾ ਕਿ ਸਿੱਖ ਕੌਮ ਨੇ ਦੇਸ਼ ਦੀ ਅਜ਼ਾਦੀ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ ਅਤੇ ਜੇਕਰ ਅੱਜ ਦੇਸ਼ ਦਾ ਸੱਭਿਆਚਾਰ

ਜਿੰਦਾ ਹੈ ਤਾਂ ਇਹ ਸਿੱਖਾਂ ਦੀ ਬਦੌਲਤ ਹੀ ਹੈ।ਉਨ੍ਹਾਂ ਕਿਹਾ ਕਿ ਪੂਰੀ ਦੁਨੀਆਂ ਅੰਦਰ ਅੱਜ ਸਿੱਖ ਦਸਤਾਰ ਸਜਾ ਕੇ ਵੱਖ-ਵੱਖ ਅਹੁਦਿਆਂ ’ਤੇ ਕਾਰਜ ਕਰ ਰਹੇ ਹਨ, ਜਦਕਿ ਆਪਣੇ ਦੇਸ਼ ਭਾਰਤ ਅੰਦਰ ਦਸਤਾਰ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ।ਸ. ਅਰਮੀਤ ਸਿੰਘ ਖ਼ਾਨਪੁਰੀ

ਨੇ ਨੇ ਕਿਹਾ ਕਿ ਸਿੱਖ ਕੌਮ ਦੀ ਧਾਰਮਿਕ ਅਜ਼ਾਦੀ ਨੂੰ ਦਬਾਉਣ ਵਾਲੀ ਸੋਚ ਕਦੇ ਵੀ ਦੇਸ਼ ਦੇ ਹਿੱਤ ਵਿਚ ਨਹੀਂ ਹੋ ਸਕਦੀ।ਉਨ੍ਹਾਂ ਨੇ ਕਰਨਾਟਕਾ ਸਰਕਾਰ ਤੋਂ ਮੰਗ ਕੀਤੀ ਕਿ ਇਸ  ਘਨੌਣੀ ਹਰਕਤ ਕਰਨ ਵਾਲੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸਿੱਖਾਂ ਦੀ ਧਾਰਮਿਕ

ਅਜ਼ਾਦੀ ਦੇ ਰਾਹ ਵਿਚ ਰੋੜਾ ਬਣਨ ਵਾਲੇ ਲੋਕਾਂ ਦੀ ਜਵਾਬ ਤਲਬੀ ਕੀਤੀ ਜਾਵੇ।ਸ. ਖ਼ਾਨਪੁਰੀ ਨੇ ਕਿਹਾ ਕਿ ਆਪਣੀ ਧਾਰਮਿਕ ਅਜ਼ਾਦੀ ਨੂੰ ਦਬਾਉਣ ਦੇ ਵਰਤਾਰੇ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।

Leave a Reply

Your email address will not be published. Required fields are marked *