ਨਵੀਂ ਦਿੱਲੀ-ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਾਕਾਰ ਕਿਰਪਾਨ ਪਹਿਣੇ ਹੋਣ ਕਰ ਕੇ ਪੁਲਿਸ ਵਲੋਂ ਯੂਨੀਵਰਸਿਟੀ ਕੈਂਪਸ `ਚੋਂ ਗ੍ਰਿਫ਼ਤਾਰ ਕਰਨ ਅਤੇ ਉਸ ਦੀ ਕਿਰਪਾਨ ਉਤਾਰਨ ਦੀ ਮਨੁੱਖਤਾ ਭਲਾਈ ਮਿਸ਼ਨ ਸੰਸਥਾ ਦੇ ਸੀਨੀਅਰ ਆਗੂ ਅਤੇ ਉੱਘੇ ਸਮਾਜ ਸੇਵੀ ਸ. ਪਰਮਜੀਤ ਸਿੰਘ ਬਜਾਜ ਨੇ ਕਰੜੀ ਨਿੰਦਾ ਤੇ ਪੂਰਜੋਰ ਨਿਖ਼ੇਦੀ ਕੀਤੀ ਹੈ।ਸ. ਪਰਮਜੀਤ ਸਿੰਘ ਬਜਾਜ ਨੇ ਕਿਹਾ ਕਿ ਕਿਰਪਾਨ ਸਿੱਖ ਧਰਮ ਦੇ ਪੰਜ ਕਕਾਰਾਂ ਵਿਚੋਂ ਇਕ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਅੰਮ੍ਰਿਤਧਾਰੀ ਸਿੱਖ ਕਕਾਰਾਂ ਨੂੰ ਹਮੇਸ਼ਾ ਆਪਣੇ ਅੰਗ ਸੰਗ ਰੱਖਣ ਲਈ ਪਾਬੰਦ ਹੁੰਦਾ ਹੈ।ਸ. ਪਰਮਜੀਤ ਸਿੰਘ ਬਜਾਜ ਨੇ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸਾਹ ਅਤੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਅਤੇ ਅਮਰੀਕਾ `ਚ ਭਾਰਤੀ ਰਾਜਦੂਤ ਸ. ਤਰਨਜੀਤ ਸਿੰਘ ਸੰਧੂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ਵੱਲ ਪੂਰਾ ਧਿਆਨ ਦੇਣ ਅਤੇ ਯਕੀਨੀ ਬਣਾਉਣ ਕਿ ਭਵਿੱਖ `ਚ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਕੋਈ ਇਸ ਤਰ੍ਹਾਂ ਦੀ ਠੇਸ ਨਾ ਪਹੁੰਚਾ ਪਾਵੇ।ਸ. ਪਰਮਜੀਤ ਸਿੰਘ ਬਜਾਜ ਨੇ ਕਿਹਾ ਕਿ ਸਿੱਖ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ
ਪਹਿਨੇ ਹੋਣ ਕਰ ਕੇ ਜਲੀਲ ਕਰਨਾ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ, ਜਿਸ ਨੂੰ ਲੈ ਕੇ ਅਮਰੀਕਾ ਸਰਕਾਰ ਨੂੰ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।