ਨਵੀਂ ਦਿੱਲੀ- ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਦਿੱਲੀ ਤੋਂ ਨਾਮਜਦ ਮੈਂਬਰ, ਆਲ ਇੰਡੀਆ ਵਿਸ਼ਵਕਰਮਾ ਫ਼ੈਡਰੇਸ਼ਨ ਦੇ ਸਰਪ੍ਰਸਤ, ਪ੍ਰਸਿੱਧ ਉਦਯੋਗਪਤੀ, ਇੰਟਰਨੈਸ਼ਨਲ ਸਿੱਖ ਕੌਂਸਲ ਦੇ ਮੀਤ ਪ੍ਰਧਾਨ, ਉੱਘੇ ਸਮਾਜ ਸੇਵੀ ਅਤੇ ਰਾਮਗੜ੍ਹੀਆ ਸਹਿਕਾਰੀ ਬੈਂਕ ਸ਼ੇਅਰ ਹੋਲਡਰ ਐਸੋਸੀਏਸ਼ਨ (ਰਜਿ:) ਦਿੱਲੀ ਦੇ ਐਕਟਿੰਗ ਪ੍ਰਧਾਨ ਸ. ਗੁਰਮਿੰਦਰ ਸਿੰਘ ਮਠਾਰੂ ਨੇ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਪੰਜਾਬੀ
ਪਰਿਵਾਰ ਦੇ ਹੋਏ ਦਰਦਨਾਕ ਕਤਲ ਦੀ ਵਾਪਰੀ ਮੰਦਭਾਗੀ ਘਟਨਾ ਵਿੱਚ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ.ਜੇ. ਸ਼ੰਕਰ ਨੂੰ ਖੁਦ ਦਖਲ ਦੇਣ ਦੀ ਅਪੀਲ ਕੀਤੀ ਹੈ।ਸ. ਗੁਰਮਿੰਦਰ ਸਿੰਘ ਮਠਾਰੂ ਨੇ ਕਿਹਾ ਕਿ ਵਿਦੇਸ਼ ਮੰਤਰੀ ਨੂੰ ਇਸ ਘਟਨਾ ਦੀ ਗੰਭੀਰਤਾ ਨੂੰ ਵੇਖਦੇ ਹੋਏ ਅਮਰੀਕਾ
ਸਰਕਾਰ ਤੇ ਦੋਸੀਆਂ ਖ਼ਿਲਾਫ਼ ਸਖਤ ਕਾਰਵਾਈ ਕਰਨ ਲਈ ਦਬਾਅ ਪਾਉਣਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਸ਼ਿਆਰਪੁਰ ਜਿਲ੍ਹੇ ਦੇ ਇਕ ਪਿੰਡ ਨਾਲ ਸਬੰਧਤ ਪੰਜਾਬੀ ਪਰਿਵਾਰ ਦਾ ਕੈਲੀਫੋਰਨੀਆ ਵਿੱਚ ਕਤਲ ਕਰ ਦਿੱਤਾ ਗਿਆ ਹੈ।ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ।ਸ.
ਗੁਰਮਿੰਦਰ ਸਿੰਘ ਮਠਾਰੂ ਨੇ ਕਿਹਾ ਕਿ ਕਾਤਲਾਂ ਵੱਲੋਂ ਬੜੀ ਬੇਰਹਮੀ ਨਾਲ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।ਮੀਡੀਆ ਦੀਆਂ ਖ਼ਬਰਾਂ ਮੁਤਾਬਿਕ ਇਸ ਪਰਿਵਾਰ ਨੂੰ ਪਹਿਲਾਂ ਅਗਵਾ ਕੀਤਾ ਗਿਆ ਅਤੇ ਬਾਅਦ ਵਿੱਚ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ, ਜਿਸ ਵਿੱਚ ਇਕ ਅੱਠ
ਮਹੀਨੇ ਦੀ ਬੱਚੀ ਵੀ ਸ਼ਾਮਿਲ ਹੈ।ਸ. ਗੁਰਮਿੰਦਰ ਸਿੰਘ ਮਠਾਰੂ ਨੇ ਇਸ ਘਟਨਾ ਵਿੱਚ ਕੇਂਦਰੀ ਮੰਤਰੀ ਡਾ. ਐਸ.ਜੇ. ਸ਼ੰਕਰ ਦੇ ਉਚੇਚੇ ਤੌਰ `ਤੇ ਦਖ਼ਲ ਦੇਣ ਦੀ ਮੰਗ ਕਰਦੇ ਹੋਏ ਅਪੀਲ ਕੀਤੀ ਕਿ ਉਹ ਅਮਰੀਕੀ ਸਰਕਾਰ ਤੇ ਇਸ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰਵਾਉਣ ਲਈ
ਦਬਾਅ ਪਾਉਣ।ਉਨਹਾਂ ਕਿਹਾ ਕਿ ਭਾਰਤ ਸਰਕਾਰ ਨੰੁ ਅਮਰੀਕਾ ੱਿਵਚ ਵਸਦੇ ਪੰਜਾਬੀਆਂ ਦੀ ਸੁਰੱਖਿਆ ਯਕੀਨੀ ਬਣਉਣ ਲਈ ਅਮਰੀਕੀ ਵਿਦੇਸ਼ ਮੰਤਰਾਲੇ ਨਾਲ ਵੀ ਗੱਲਬਾਤ ਕਰਨੀ ਚਾਹੀਦੀ ਹੈ।