Mon. Sep 25th, 2023


 

 

ਨਵੀਂ ਦਿੱਲੀ- ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਨੇ ਦੱਸਿਆ ਕਿ ਅੱਜ ਆਸਟ੍ਰੇਲੀਆ ਦੇ ਵਿਦੇਸ਼ ਮਾਮਲਿਆਂ ਤੇ ਵਪਾਰ ਕੈਨਬਰਾ ਦੇ ਅਸਿਸਟੈਂਟ ਡਾਇਰੈਕਟਰ ਮਿਸਟਰ ਰਿਕ ਹੈਨਸਨ ਦੀ

ਅਗਵਾਈ ਹੇਠ ਇੱਕ ਵਫ਼ਦ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਇਆ।ਉਨ੍ਹਾਂ ਦੇ ਨਾਲ ਸ੍ਰੀਮਤੀ ਮਿਸ਼ ਖਾਨ, ਆਸਟ੍ਰੇਲੀਅਨ ਹਾਈ ਕਮਿਸ਼ਨ ਨਵੀਂ ਦਿੱਲੀ, ਸ੍ਰੀਮਤੀ ਪਲਾਨੀ ਨਾਇਕ, ਆਸਟ੍ਰੇਲੀਆਈ ਹਾਈ ਕਮਿਸ਼ਨ ਨਵੀਂ ਦਿੱਲੀ ਤੇ ਸ੍ਰੀਮਤੀ ਲਾਰੀਆ ਪੈਨਟਰ, ਨੀਤੀ

ਅਧਿਕਾਰੀ ਆਸਟ੍ਰੇਲੀਆਈ ਵਿਦੇਸ਼ ਮਾਮਲਿਆਂ ਅਤੇ ਵਪਾਰ ਕੈਨਬਰਾ ਵੀ ਮੌਜੂਦ ਸਨ।ਆਏ ਸਾਰਿਆਂ ਨੂੰ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ ਤੇ ਕਮੇਟੀ ਮੈਂਬਰ ਵਿਕਰਮ ਸਿੰਘ ਰੋਹਿਣੀ, ਤਰਵਿੰਦਰ ਸਿੰਘ

ਮਾਰਵਾਹ, ਗੁਰਦੇਵ ਸਿੰਘ, ਅਮਰਜੀਤ ਸਿੰਘ ਪਿੰਕੀ, ਸੁਰਜੀਤ ਸਿੰਘ ਜੀਤੀ, ਸੁਖਬੀਰ ਸਿੰਘ ਕਾਲੜਾ ਵੱਲੋਂ ਸਿਰੋਪਾਓ, ਯਾਦਗਾਰੀ ਚਿੰਨ੍ਹ ਤੇ ਸਿੱਖ ਇਤਿਹਾਸ ਦੀ ਪੁਸਤਕ ਭੇਟ ਕਰਕੇ ਸਨਮਾਨਤ ਕੀਤਾ ਗਿਆ।ਇਸ ਦੌਰਾਨ ਦਿੱਲੀ ਕਮੇਟੀ ਵੱਲੋਂ ਸ੍ਰੀ ਰਿਕ ਹੈਨਸਨ ਦੇ ਸਿਰ ’ਤੇ

ਦਸਤਾਰ ਬੰਨ੍ਹ ਕੇ ਵਿਸ਼ੇਸ਼ ਸਨਮਾਨ ਨਾਲ ਨਵਾਜਿਆ ਗਿਆ। ਇਸ ਤੋਂ ਬਾਅਦ ਵਫ਼ਦ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਇਆ। ਵਿਕਰਮ ਸਿੰਘ ਰੋਹਿਣੀ ਨੇ ਆਸਟ੍ਰੇਲੀਅਨ ਵਫ਼ਦ ਨੂੰ ਗੁਰਦੁਆਰਾ ਸਾਹਿਬ ਵਿਖੇ ਬਣਨ ਵਾਲੇ ਲੰਗਰ ਅਤੇ ਕੜਾਹ ਪ੍ਰਸ਼ਾਦ ਨੂੰ ਤਿਆਰ ਕਰਨ ਦੀ

ਵਿਧੀ ਅਤੇ ਸੰਗਤ ਨੂੰ ਕਿਵੇਂ ਵਰਤਾਇਆ ਜਾਂਦਾ ਹੈ ਅਤੇ ਮਨੁੱਖਤਾ ਦੀ ਸੇਵਾ ਲਈ ਚਲਾਏ ਜਾਰਹੇ ਡਾਇਲਸਿਸ ਸੈਂਟਰ, ਬਾਲਾ ਪ੍ਰੀਤਮ ਦਵਾਖਾਨੇ ਤੇ ਐਮ.ਆਰ.ਆਈ ਸੈਂਟਰ ਬਾਰੇ ਜਾਣਕਾਰੀ ਦਿੱਤੀ।

Leave a Reply

Your email address will not be published. Required fields are marked *