Mon. Sep 25th, 2023


ਰੋਪੜ-  ਕੇਂਦਰ ਦੀ ਨਰਿੰਦਰ ਮੋਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਗਟਾਉਂਦੇ ਹੋਏ ਲੰਬੇ ਸਮੇਂ ਤੋਂ ਜੰਤਰ-ਮੰਤਰ ਤੇ ਚੱਲ ਰਿਹਾ ਪੰਜਾਬ ਤੋਂ ਮੈਂਬਰ ਪਾਰਲੀਮੈਂਟਾਂ ਵੱਲੋਂ ਧਰਨਾ ਅੱਜ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਵੀ ਤੇ ਜਾਰੀ ਰਿਹਾ।
ਇਸ ਧਰਨੇ ਵਿਚ ਮੈਂਬਰ ਪਾਰਲੀਮੈਂਟ ਪਰਨੀਤ ਕੌਰ, ਮਨੀਸ਼ ਤਿਵਾੜੀ, ਰਵਨੀਤ ਸਿੰਘ ਬਿੱਟੂ, ਜਸਬੀਰ ਸਿੰਘ ਗਿੱਲ, ਗੁਰਜੀਤ ਸਿੰਘ ਔਜਲਾ, ਚੌਧਰੀ ਸੰਤੋਖ ਸਿੰਘ, ਡਾ ਅਮਰ ਸਿੰਘ ਤੇ ਮੁਹੰਮਦ ਸਦੀਕ ਸ਼ਾਮਲ ਰਹੇ।
ਇਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕਿਹਾ ਕਿ ਉਹ ਪਹਿਲਾਂ ਵੀ ਪਾਰਲੀਮੈਂਟ ਚ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨ ਕਈ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ਸਣੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਧਰਨੇ ਤੇ ਬੈਠੇ ਹਨ। ਇਸ ਦੌਰਾਨ ਸੈਂਕੜਿਆਂ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ, ਪਰ ਮੋਦੀ ਸਰਕਾਰ ਦੇ ਕੰਨ ਤੇ ਜੂੰ ਤੱਕ ਨਹੀਂ ਰੇਂਗ ਰਹੀ। ਐਮ.ਪੀ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਲੋਕ ਸਭਾ ਚ ਇਨ੍ਹਾਂ ਕਾਨੂੰਨਾਂ ਉਪਰ ਚਰਚਾ ਲਈ ਪ੍ਰਸਤਾਵ ਵੀ ਲਿਆਂਦਾ ਗਿਆ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਕੇਂਦਰ ਇਨ੍ਹਾਂ ਕਾਲੇ ਕਾਨੂੰਨ‍ਾਂ ਨੂੰ ਵਾਪਸ ਨਹੀਂ ਲੈਂਦੀ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।

Leave a Reply

Your email address will not be published. Required fields are marked *