Mon. Sep 25th, 2023


ਨਵੀਂ ਦਿੱਲੀ – ਦਿੱਲੀ ਗੁਰਦੁਆਰਾ ਕਮੇਟੀ ਤੇ ਨੌਜੁਆਨ ਮੈਂਬਰ ਇੰਦਰਪ੍ਰੀਤ ਸਿੰਘ ਕੌਛੜ ਨੇ ਹਿੰਦੁਸਤਾਨ ਦੀਆਂ ਵੱਖ ਵੱਖ ਜੇਲ੍ਹਾਂ ਅੰਦਰ ਪਿਛਲੇ ਲੰਮੇ ਸਮੇਂ ਤੋਂ ਬੰਦ ਸਿੱਖ ਸਿਆਸੀ ਕੈਦੀਆਂ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਨੇ ਕਿਹਾ ਕਿ ਮੌਜੂਦਾ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਚਾਹੀਦਾ ਹੈ ਕਿ ਇਨ੍ਹਾਂ ਬੰਦੀ ਸਿੰਘਾਂ ਨੂੰ ਬਿਨਾਂ ਕਿਸੇ ਸ਼ਰਤ ਤੁਰੰਤ ਰਿਹਾ ਕਰਣਾ । ਕਿਉਂਕਿ ਇਨ੍ਹਾਂ ਨੇ ਆਪਣੀ ਜੁਆਨੀ ਜੇਲ੍ਹਾਂ ਅੰਦਰ ਹੀ ਬਤੀਤ ਕਰ ਦਿੱਤੀ ਹੈ ਕਿਸੇ ਪਰਿਵਾਰਿਕ ਦੁੱਖ ਸੁਖ ਮੌਕੇ ਵੀਂ ਉਨ੍ਹਾਂ ਨੂੰ ਜਮਾਨਤ ਤਾਂ ਦੂਰ ਪੈਰੋਲਾ ਤਕ ਨਹੀਂ ਦਿੱਤੀ ਗਈਆਂ ਸਨ । ਜਦਕਿ ਉਨ੍ਹਾਂ ਜੋ ਕੀਤਾ ਓਹ ਕੋਈ ਨਿਜੀ ਹਿੱਤ ਲਈ ਨਾ ਹੋਕੇ ਸਰਕਾਰ ਵਲੋਂ ਸਿੱਖ ਪੰਥ ਨਾਲ ਕੀਤੀ ਗਈ ਧੱਕੇਸ਼ਾਹੀ ਖ਼ਿਲਾਫ਼ ਆਪਣਾ ਰੋਹ ਪ੍ਰਗਟ ਕੀਤਾ ਸੀ ਜਿਸ ਲਈ ਉਨ੍ਹਾਂ ਹਿੰਦੁਸਤਾਨੀ ਕਾਨੂੰਨ ਮੁਤਾਬਿਕ ਬਣਦੀ ਤੋਂ ਵੀਂ ਵੱਧ ਸਜ਼ਾ ਭੁਗਤ ਲਈ ਹੈ । ਉਨ੍ਹਾਂ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਤਾਮਿਲਨਾਡੂ ਦੇ ਵਿਧਾਇਕਾਂ ਨੇ ਆਪਣੇ ਸੰਵਿਧਾਨਿਕ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਹੱਤਿਆਰਿਆਂ ਦੀ ਰਿਹਾਈ ਦੇ ਹੱਕ ਵਿੱਚ ਸਤੰਬਰ 2018 ਵਿੱਚ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਸੀ ਅਤੇ ਸੂਬੇ ਦੇ ਰਾਜਪਾਲ ਨੂੰ ਸਿਫ਼ਾਰਸ਼ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਧਾਰਾ 142 ਹੇਠ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬੰਦੀ ਏਜੀ ਪੈਰਾਰੀਵਲਨ ਨੂੰ ਰਿਹਾਅ ਕਰ ਦਿੱਤਾ ਸੀ, ਫੇਰ ਸਿੱਖ ਕੈਦੀਆਂ ਲਈ ਇਹ ਅਧਿਕਾਰਾਂ ਦੀ ਵਰਤੋਂ ਕਿਉਂ ਨਹੀਂ ਕੀਤੀ ਜਾਂਦੀ ਜਾ ਨਹੀਂ ਹੋਣ ਦਿੱਤੀ ਜਾਂਦੀ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਸਿੰਘਾਂ ਦੀ ਰਿਹਾਈ ਲਈ ਸਮੁੱਚੇ ਖਾਲਸਾ ਪੰਥ ਨੂੰ ਇੱਕ ਪਲੈਟਫਾਰਮ ‘ਤੇ ਇੱਕਠੇ ਹੋਣ ਦੀ ਲੋੜ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦੇਂਦਿਆਂ ਕਿਹਾ ਕਿ ਇਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਏ ਨਹੀਂ ਤਾਂ ਅਸੀ ਇਨ੍ਹਾਂ ਦੀ ਰਿਹਾਈ ਕਰਵਾਉਣ ਲਈ ਇਕ ਨਵੇਂ ਸੰਘਰਸ਼ ਨੂੰ ਅਰੰਭ ਕਰਣ ਲਈ ਮਜ਼ਬੂਰ ਹੋਵਾਂਗੇ ।

 

Leave a Reply

Your email address will not be published. Required fields are marked *