ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਇਕਾਈ ਦੇ ਸੀਨੀਅਰ ਮੈਂਬਰ ਅਤੇ ਉੱਘੇ ਸਮਾਜ ਸੇਵੀ ਸ. ਜਗਮੋਹਨ ਸਿੰਘ ਵਿਰਕ (ਸ਼ੇਰੂ) ਨੇ
ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਕਰੰਸੀ ਨੋਟਾਂ ’ਤੇ ਦੇਵੀ ਦੇਵਤਿਆਂ ਦੀਆਂ ਤਸਵੀਰਾਂ ਛਪਵਾਉਣ ਦੀ ਮੰਗ ਕਰ ਕੇ ਭਾਰਤੀ ਰਾਜਨੀਤੀ ਦਾ ਫਿਰਕੂਕਰਨ ਕਰਨ ਤੋਂ ਗੁਰੇਜ਼ ਕਰਨ ਅਤੇ ਅਜਿਹੇ ਗੈਰ ਜ਼ਿੰਮੇਵਾਰਾਨਾ ਬਿਆਨ ਦੇਸ਼ `ਚ
ਫ਼ਿਰਕੂ ਸਦਭਾਵਨਾ ਨੂੰ ਸੱਟ ਮਾਰਨਗੇ।ਸ. ਜਗਮੋਹਨ ਸਿੰਘ ਵਿਰਕ ਨੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਕੋਈ ਵੀ ਪੜ੍ਹਿਆ ਲਿਖਿਆ ਵਿਅਕਤੀ ਇਹ ਸਮਝਦਾ ਹੈ ਕਿ ਹਿੰਦੂ ਦੇਵੀ ਦੇਵਤਿਆਂ ਦੀ ਤਸਵੀਰ ਭਾਰਤੀ ਕਰੰਸੀ ’ਤੇ ਛਪਵਾਉਣ ਨਾਲ ਭਾਰਤੀ ਅਰਥਚਾਰੇ ਵਿਚ ਕੋਈ
ਸੁਧਾਰ ਹੋਣ ਵਾਲਾ ਨਹੀਂ ਹੈ।ਉਹਨਾਂ ਕਿਹਾ ਕਿ ਕਿਉਂਕਿ ਸ੍ਰੀ ਕੇਜਰੀਵਾਲ ਨੇ ਇਹ ਬਿਆਨ ਦਿੱਤਾ ਹੈ ਇਸ ਤੋਂ ਸਪਸ਼ਟ ਹੈ ਕਿ ਉਹ ਸੌੜੇ ਸਿਆਸੀ ਹਿੱਤਾਂ ਵਾਸਤੇ ਦੇਸ਼ ਦਾ ਸਮਾਜਿਕ ਸਰੂਪ ਤਹਿਸ ਨਹਿਸ ਕਰਨਾ ਚਾਹੁੰਦੇ ਹਨ।ਉਹਨਾਂ ਕਿਹਾ ਕਿ ਦੇਵੀ ਦੇਵਤਿਆਂ ਦੀਆਂ ਤਸਵੀਰਾਂ
ਪੂਜਣਯੋਗ ਹਨ ਤੇ ਇਹ ਪਵਿੱਤਰ ਥਾਵਾਂ ’ਤੇ ਰੱਖੀਆਂ ਜਾਣੀਆਂ ਚਾਹੀਦੀਆਂ ਹਨ।ਸ. ਵਿਰਕ ਨੇਕਿਹਾ ਕਿ ਸ੍ਰੀ ਕੇਜਰੀਵਾਲ ਦਾ ਬਿਆਨ ਦੇਸ਼ ਦੇ ਧਰਮ ਨਿਰਪੱਖ ਸਰੂਪ ਦੇ ਖਿਲਾਫ ਹੈ। ਭਾਰਤ ਇਕ ਬਹੁ ਸਭਿਆਚਾਰ ਵਾਲਾ ਤੇ ਬਹੁ ਭਾਸ਼ਾਈ ਮੁਲਕ ਹੈ ਤੇ ਦੇਸ਼ ਦੇ ਸੰਵਿਧਾਨ ਦਾ
ਸਾਰੇ ਧਰਮ ਤੇ ਸਭਿਆਚਾਰ ਸਨਮਾਨ ਕਰਦੇ ਹਨ।ਉਹਨਾਂ ਕਿਹਾ ਕਿ ਇਹ ਬਹੁਤ ਹੀ ਗੈਰ ਕਾਨੂੰਨੀ ਵੀ ਹੈ ਕਿਉਂਕਿ ਬਿਆਨ ਰਾਹੀਂ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਚੋਣਾਂ ਵਿਚ ਭਾਜਪਾ ਨਾਲ ਮੁਕਾਬਲਾ ਕਰਨ ਦੀ ਮਨਸ਼ਾ ਵੀ ਜ਼ਾਹਰ ਹੋ ਰਹੀ ਹੈ।ਜਗਮੋਹਨ ਸਿੰਘ ਵਿਰਕ (ਸ਼ੇਰੂ) ਨੇ
ਕਿਹਾ ਕਿ ਅਸੀਂ ਇਹ ਪੰਜਾਬ ਵਿਚ ਵੇਖਿਆ ਹੈ ਜਿਥੇ ਕਿਸਾਨਾਂ, ਮੁਲਾਜ਼ਮਾਂ ਤੇ ਨੌਜਵਾਨਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਪਰ ਦਿੱਤਾ ਕੁਝ ਨਹੀਂ ਗਿਆ।ਉਹਨਾਂ ਕਿਹਾ ਕਿ ਇਹ ਵੀ ਸੱਚਾਈ ਹੈ ਕਿ ਦਿੱਲੀ ਮਾਡਲ ਸਮੇਤ ਆਪ ਦੇ ਸਾਰੇ ਮਾਡਲ ਨਿਰਪੱਖ ਸਰਵੇਖਣਾਂ ਵਿਚ ਲੀਰੋਂ
ਲੀਰ ਹੋ ਗਏ ਹਨ ਤੇ ਇਸੇ ਕਾਰਨ ਹੁਣ ਸ੍ਰੀ ਕੇਜਰੀਵਾਲ ਧਰਮ ਵਾਲੇ ਪਾਸੇ ਹੋ ਗਏ ਹਨ ਤਾਂ ਜੋ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਲਾਹਾ ਲਿਆ ਜਾ ਸਕੇ।