Sat. Mar 2nd, 2024


 

ਚੰਡੀਗੜ੍ਹ – ਹਰਿਆਣਾ ਦੇ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਸਾਨਾਂ ਦੇ ਦਿੱਲੀ ਕੂਚ ਦੇ ਸਬੰਧ ਵਿਚ ਕਿਹਾ ਕਿ ਗਲਬਾਤ ਨਾਲ ਵੱਡੇ-ਵੱਡੇ ਮਸਲੇ ਹੱਲ ਹੋ ਜਾਂਦੇ ਹਨ ਅਤੇ ਇਹ ਮਸਲਾ ਵੀ ਹੱਲ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਆਪਣੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਕਰਨ ਅਤੇ ਸ਼ਾਂਤੀ ਵਿਵਸਥਾ ਬਣਾਏ ਰੱਖਣ ਦੇ ਲਈ ਸਾਨੂੰ ਜੋ ਕਰਨਾ ਪਵੇਗਾ,  ਉਹ ਅਸੀਂ ਕਰਾਂਗੇ।

ਸ੍ਰੀ ਵਿਜ ਨੇ ਅੱਜ ਮੀਡੀਆ ਪਰਸਨਸ ਵੱਲੋਂ ਕਿਸਾਨਾਂ ਦੇ ਦਿੱਲੀ ਕੂਚ ਦੇ ਸਬੰਧ ਵਿਚ ਪੁੱਛੇ ਗਏ ਸੁਆਲ ਦਾ ਜਵਾਬ ਦੇ ਰਹੇ ਸਨ।

ਉਨ੍ਹਾਂ ਨੇ ਕਿਹਾ ਕਿ ਵੈਸੇ ਵੀ ਕਿਸਾਨ ਸੰਗਠਨਾਂ ਦੇ ਅਧਿਕਾਰੀਆਂ ਦੇ ਨਾਲ ਗਲਬਾਤ ਚੱਲ ਰਹੀ ਹੈ ਅਤੇ ਇਸੀ ਲੜੀ ਵਿਚ ਕੇਂਦਰ ਸਰਕਾਰ ਦੇ ਤਿੰਨ ਮੰਤਰੀ ਦਿੱਲੀ ਤੋਂ ਚਲਕੇ ਚੰਡੀਗੜ੍ਹ ਆਏ ਹਨ ਜਿਸ ਦੇ ਤਹਿਤ ਪਹਿਲੇ ਦੌਰ ਦੀ ਗਲਬਾਤ ਹੋ ਚੁੱਕੀ ਹੈ ਅਤੇ ਦੂਜੇ ਦੌਰ ਦੀ ਗਲਬਾਤ ਹੋਣ ਜਾ ਰਹੀ ਹੈ।

 

ਹਜਾਰਾਂ ਕਿਸਾਨ ਪੰਜਾਬ ਤੋਂ ਟਰੈਕਟਰ ਲੈ ਕੇ ਦਿੱਲੀ ਦੇ ਵੱਲ ਕੂਚ ਕਰਨ ਦੇ ਸਬੰਧ ਵਿਚ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਉਨ੍ਹਾਂ ਨੇ ਦਸਿਆ ਕਿ ਗਲਬਾਤ ਆਪਣੀ ਥਾਂ ਹੈ ਅਤੇ ਆਪਣੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਕਰਨ ਅਤੇ ਸ਼ਾਂਤੀ ਵਿਵਸਥਾ ਬਣਾਏ ਰੱਖਣ ਲਈ ਸਾਨੂੰ ਜੋ ਕਰਨਾ ਪਵੇਗਾ,  ਉਹ ਅਸੀਂ ਕਰਾਂਗੇ।

 


Courtesy: kaumimarg

Leave a Reply

Your email address will not be published. Required fields are marked *