Mon. Sep 25th, 2023


ਨਵੀਂ ਦਿੱਲੀ -ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਇਕ ਮੀਟਿੰਗ ਕਰਕੇ ਕਿਹਾ ਕਿਸਾਨ ਨੇਤਾ ਗੁਰਨਾਮ ਸਿੰਘ ਚਢੂਨੀ ਸਾਡੇ ਵਲੋਂ ਬਾਰ ਬਾਰ ਰੋਕਣ ਦੇ ਬਾਵਜੂਦ ਸਿਆਸੀ ਬਿਆਨਬਾਜ਼ੀਆਂ ਕਰ ਰਹੇ ਸਨ ਜਦਕਿ ਪੰਜਾਬ ਦੀਆਂ ਜਥੇਬੰਦੀਆਂ ਉਨ੍ਹਾਂ ਨੂੰ ਅਜਿਹੇ ਬਿਆਨ ਦੇਣ ਤੋਂ ਰੋਕ ਰਹੀਆਂ ਸਨ ਪਰ ਉਹ ਜਥੇਬੰਦੀਆਂ ਦੀ ਗੱਲ ਨਹੀਂ ਮੰਨ ਰਹੇ ਸਨ ਜਿਸ ਕਾਰਨ ਉਨ੍ਹਾਂ ਨੂੰ ਮੋਰਚੇ ਤੋਂ 7 ਦਿਨਾਂ ਲਈ ਬਰਖਾਸਤ ਕਰ ਦਿੱਤਾ ਗਿਆ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਮਕਸਦ ਚੋਣਾਂ ਲੜਨਾ ਨਹੀਂ ਸਗੋਂ ਸਰਕਾਰ ’ਤੇ ਦਬਾਅ ਬਣਾ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਚਢੂਨੀ ਨੂੰ ਇਕ ਹਫਤੇ ਲਈ ਬਰਖਾਸਤ ਕਰਨ ਨਾਲ ਹੁਣ ਗੁਰਨਾਮ ਸਿੰਘ ਚਢੂਨੀ 7 ਦਿਨਾਂ ਤਕ ਮੋਰਚੇ ਨਾਲ ਸਟੇਜ ’ਤੇ ਨਹੀਂ ਜਾ ਸਕਣਗੇ ਅਤੇ ਨਾ ਹੀ ਕੋਈ ਬਿਆਨਬਾਜ਼ੀ ਕਰ ਸਕਣਗੇ। ਇੰਨਾ ਹੀ ਨਹੀਂ ਉਹ ਇਕ ਹਫਤੇ ਲਈ ਕਿਸਾਨ ਮੋਰਚੇ ਦੀਆਂ ਮੀਟਿੰਗਾਂ ’ਚ ਵੀ ਹਿੱਸਾ ਨਹੀਂ ਲੈ ਸਕਣਗੇ।

 

Leave a Reply

Your email address will not be published. Required fields are marked *