Fri. Mar 1st, 2024


ਨਵੀਂ ਦਿੱਲੀ-ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ 7 ਬਲਾਕ ਸੁਭਾਸ਼ ਨਗਰ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਗਏ । ਇਸ ਸਮਾਗਮ ਵਿਚ ਸੈਕੜਿਆ ਦੀ ਤਾਦਾਦ ਅੰਦਰ ਅੰਮ੍ਰਿਤ ਸੰਚਾਰ ਸਮਾਗਮ ਵਿਚ ਹਿੱਸਾ ਲੈ ਕੇ ਗੁਰੂ ਵਾਲੇ ਬਣ ਕੇ ਦਸਮ ਪਾਤਸ਼ਾਹ ਜੀ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ । ਸਮਾਗਮ ਕਰਵਾਉਣ ਵਾਲੇ ਇੰਦਰਪ੍ਰੀਤ ਸਿੰਘ ਮੌਂਟੀ ਕੌਛੜ ਨੇ ਦਸਿਆ ਕਿ ਗੁਰੂ ਸਾਹਿਬ ਦੀ ਅਪਾਰ ਕਿਰਪਾ ਸਦਕਾ ਅੱਜ ਦਾਸ ਸਮਝਦਾ ਹੈ ਕਿ ਮੇਰਾ ਸੰਸਾਰ ਤੇ ਆਣ ਦਾ ਅਸਲੀ ਮਨੋਰਥ ਪੂਰਾ ਹੋ ਰਹਿਆ ਹੈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋ ਅਪਣੇ ਹਲਕੇ ਰਾਜੌਰੀ ਗਾਰਡਨ ਅਤੇ ਸੁਭਾਸ਼ ਨਗਰ ਵਿਖੇ ਅੰਮ੍ਰਿਤ ਸੰਚਾਰ ਕਰਵਾਉਣ ਦੀ ਸੇਵਾ ਕਰਨ ਦਾ ਮੌਕਾ ਗੁਰੂ ਸਾਹਿਬ ਦੀ ਅਪਾਰ ਕਿਰਪਾ ਕਰਕੇ ਮਿਲਿਆ ਹੈਂ । ਜਿੱਥੇ ਪੰਥਕ ਕਥਾਵਾਚਕ ਭਾਈ ਪਰਮਜੀਤ ਸਿੰਘ ਜੀ ਖਾਲਸਾ ਅਨੰਦਪੁਰ ਸਾਹਿਬ ਵਾਲੇ, ਸੰਗਤਾਂ ਅਤੇ ਸਮੂਹ ਦਾਸ ਦੇ ਹਲਕੇ ਦੀਆਂ ਸਮੂਹ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਸੰਗਤਾਂ ਨੂੰ ਖੰਡੇ ਬਾਟੇ ਦੀ ਪਾਹੁਲ ਲੈਣ ਲਈ ਪ੍ਰੇਰਿਤ ਕੀਤਾ, ਉਥੇ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ਼ ਸੈਕੜਿਆ ਤੋਂ ਵੱਧ ਸੰਗਤਾਂ ਨੇ ਗੁਰੂ ਦੀ ਪਾਹੁਲ ਪ੍ਰਾਪਤ ਕੀਤੀ। ਅੰਤ ਵਿਚ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਮੇਹਰ ਸਦਕਾ ਅਮ੍ਰਿਤ ਸੰਚਾਰ ਦੀ ਇਸ ਲਹਿਰ ਨੂੰ ਹੋਰ ਵੱਧ ਚੜ ਕੇ ਸੰਗਤਾਂ ਦੇ ਸਹਿਯੋਗ ਨਾਲ ਦੂਜੇ ਹਲਕਿਆਂ ਵਿਚ ਵੀ ਲੈ ਕੇ ਜਾਵਾਂਗੇ।

Leave a Reply

Your email address will not be published. Required fields are marked *