ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ
ਲਗਾਈ ਗਈ ‘ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ’ ਵਿੱਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਸ਼ਾਹਦਰਾ ਦੀ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨਾਲ ਸ਼ਮੂਲੀਅਤ ਕੀਤੀ।ਸਕੂਲ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਚੇਅਰਮੈਨ ਪਰਵਿੰਦਰ ਸਿੰਘ
ਲੱਕੀ, ਸੀਨੀਅਰ ਵਾਈਸ ਚੇਅਰਮੈਨ ਦਲਵਿੰਦਰ ਸਿੰਘ ਅਤੇ ਮੈਨੇਜਰ ਕਮ ਪਿੰ੍ਰਸੀਪਲ ਸਤਿਬੀਰ ਸਿੰਘ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘਕਾਹਲੋਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਦੇ ਇਸ ਵਿਸ਼ੇਸ਼
ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਪ੍ਰਦਰਸ਼ਨੀ ਰਾਹੀਂ ਲਗਾਏ ਗਏ ਵੱਖ-ਵੱਖ ਸਟਾਲਾਂ ਉੱਤੇ ਜਿੱਥੇ ਵਿਦਿਆਰਥੀਆਂ ਨੂੰ ਸਿੱਖ ਵਿਰਾਸਤ ਦੇ ਤਹਿਤ ਗੁਰੂ ਸਾਹਿਬਾਨ, ਭਗਤਾਂ ਦੀਆਂ ਜੀਵਨੀਆਂ, ਸਿੱਖ ਫਲਸਫ਼ੇ ਅਤੇ ਸਿੱਖ ਇਤਿਹਾਸ ਦੀਆਂ ਪੁਸਤਕਾਂ ਨੂੰ ਵੇਖਣ
ਅਤੇ ਖਰੀਦਣ ਦਾ ਮੌਕਾ ਮਿਲਦਾ ਹੈ। ਉਥੇ ਹੀ ਪੰਜਾਬ ਐਂਡ ਸਿੰਧ ਬੈਂਕ ਅਤੇ ਪੰਜਾਬ-ਆਰਟਿਸਟ ਐਸੋਸੀਏਸ਼ਨ ਵੱਲੋਂ ਸਿੱਖ ਇਤਿਹਾਸ ਵਿੱਚ ਹੋਈਆਂ ਅਹਿਮ ਘਟਨਾਵਾਂ ਬਾਰੇ ਸੋਹਣੀਆਂ ਤਸਵੀਰਾਂ ਰਾਹੀਂ ਜਾਣਕਾਰੀ ਮਿਲ ਰਹੀ ਹੈ। ਪਿੰ੍ਰਸੀਪਲ ਸਤਿਬੀਰ ਸਿੰਘ ਹੋਰਾਂ
ਨੇ ਇਸ ਮੌਕੇ ਦੱਸਿਆ ਕਿ ਅਸੀਂ ਜਿੱਥੇ ਵਿਦਿਆਰਥੀਆਂ ਨੂੰ ਸਕੂਲ ਵਿੱਚ ‘ਡਿਵਨਿਟੀ’ ਵਿਸ਼ੇ ਰਾਹੀਂ ਸਿੱਖ ਧਰਮ ਬਾਰੇ ਜਾਣਕਾਰੀ ਦੇ ਰਹੇ ਹਾਂ ਉਥੇ ਹੀ ਇਹੋ ਜਿਹੀਆਂ ਪ੍ਰਦਰਸ਼ਨੀਆਂ ਰਾਹੀਂ ਵੀ ਵਿਦਿਆਰਥੀਆਂ ਦੀ ਜਾਣਕਾਰੀ ਵਿੱਚ ਵਾਧਾ ਹੁੰਦਾ ਹੈ। ਉਹਨਾਂ ਨੇ ਦੱਸਿਆ ਕਿ
ਅਸੀਂ ਆਪਣੇ ਸਕੂਲ ਦੀ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਪ੍ਰਦਰਸ਼ਨੀ ਅੰਦਰ ਹਿੱਸਾ ਲੈਣ ਦਾ ਮੌਕਾ ਦਿਆਂਗੇ ਤਾਂ ਕਿ ਉਹ ਸਿੱਖ ਸਾਹਿਤ ਦੀ ਵੱਡਮੁੱਲੀਆਂ ਪੁਸਤਕਾਂ ਨਾਲ ਆਪਣੀ ਸਾਂਝ ਪਾ ਸਕਣ ਉਥੇ ਹੀ ਸਿੱਖ ਇਤਿਹਾਸ ਦੇ ਗੌਰਵਸ਼ਾਲੀ
ਵਿਰਸੇ ਨਾਲ ਵਿਸਤਾਰ ਸਹਿਤ ਜਾਣਕਾਰੀ ਹਾਸਲ ਕਰ ਸਕਣ।ਪ੍ਰਦਰਸ਼ਨੀ ਨੂੰ ਵੇਖਣ ਤੋਂ ਉਪਰੰਤ ਆਏ ਹੋਏ ਵਿਦਿਆਰਥੀਆਂ ਨੇ ਛੁੱਟੀ ਵਾਲੇ ਦਿਨ ਆਪਣੇ ਮਾਤਾ-ਪਿਤਾ ਨਾਲ ਵੀ ਮੁੜ ਤੋਂ ਪ੍ਰਦਰਸ਼ਨੀ ਵੇਖਣ ਦੀ ਇੱਛਾ ਜਾਹਿਰ ਕੀਤੀ ਕਿ ਉਹ ਇਹ ਪ੍ਰਦਰਸ਼ਨੀ ਹੋਰ ਖੁੱਲਾ ਸਮਾਂ ਲੈ
ਕੇ ਵੇਖਣਾ ਚਾਹੁੰਦੇ ਹਾਂ।ਮਾਪਿਆਂ ਦਾ ਕਹਿਣਾ ਹੈ ਕਿ ਇਹੋ ਜਿਹੀਆਂ ਪ੍ਰਦਰਸ਼ਨੀਆਂ ਦਿੱਲੀ ਕਮੇਟੀ ਦੇ ਸਕੂਲਾਂ ਵਿੱਚ ਵੀ ਲੱਗਣੀਆਂ ਚਾਹੀਦੀਆਂ ਹਨ ਤਾਂ ਕਿ ਵਿਦਿਆਰਥੀਆਂ ਦੇ ਨਾਲ ਇਲਾਕੇ ਦੀ ਸੰਗਤਾਂ ਨੂੰ ਵੀ ਮੌਕਾ ਮਿਲਦਾ ਰਹੇ।