ਨਵੀਂ ਦਿੱਲੀ- ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ।ਉਨ੍ਹਾਂ ਦੀ ਆਤਮਕ ਸ਼ਾਤੀ ਲਈ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਅੱਜ ਸਵੇਰੇ ਉਨ੍ਹਾਂ ਦੇ ਨਿੱਜੀ ਨਿਵਾਸ ਅਸਥਾਨ ’ਤੇ ਹਰੀ ਨਗਰ ਵਿੱਖੇ ਪਾਇਆ ਗਿਆ, ਉਪਰੰਤ ਸ਼ਰਧਾਂਜਲੀ ਸਮਾਗਮ ਤੇ ਅੰਤਿਮ ਅਰਦਾਸ ਦਾ
ਪ੍ਰੋਗਰਾਮ ਦਿੱਲੀ ਦੇ ਇਤਿਹਾਸਕ ਗੁਰਦਵਾਰਾ ਰਕਾਬ ਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਰੱਖਿਆ ਗਿਆ ਸੀ।ਜਥੇ. ਅਵਤਾਰ ਸਿੰਘ ਹਿੱਤ ਦੀ ਅੰਤਿਮ ਅਰਦਾਸ ਮੌਕੇ ਪਰਵਾਰਕ ਮੈਂਬਰਾਂ, ਨਜ਼ਦੀਕੀ ਰਿਸਤੇਦਾਰਾਂ, ਦਿੱਲੀ ਦੇ ਕੋਨੇ-ਕੋਨੇ ਅਤੇ ਹੋਰਨਾਂ
ਬਾਹਰਲਿਆਂ ਸੂਬਿਆਂ ਤੋਂ ਪੁਜੀਆਂ ਸੰਗਤਾਂ ਅਤੇ ਵੱਖ-ਵੱਖ ਨਾਂਮਵਰ ਹੱਸਤੀਆਂ ਨੇ ਸਿਰਕਤ ਕਰਕੇ ਆਪਣੀ ਹਾਜ਼ਰੀ ਲਗਵਾਈ ਅਤੇ ਸ਼ਰਧਾਂਜਲੀਆਂ ਭੇਟ ਕੀਤੀਆਂ।ਇਸ ਮੋਕੇ ਭਾਈ ਮਨੋਹਰ ਸਿੰਘ ਦੇ ਰਾਗੀ ਜੱਥੇ ਨੇ ਵਿਰਾਗਮਈ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਗਿਆਨੀ ਰਣਜੀਤ ਸਿੰਘ ਹੈਡ ਗ੍ਰੰਥੀ ਗੁਰਦਵਾਰਾ ਬੰਗਲਾ ਸਾਹਿਬ ਵਾਲਿਆਂ ਨੇ ਉਨ੍ਹਾਂ (ਜਥੇ.ਹਿੱਤ) ਦੀ ਆਤਮਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਗਿਆਨੀ ਦਿਲਬਾਗ ਸਿੰਘ ਹੈਡ ਗ੍ਰੰਥੀ ਗੁਰਦਵਾਰਾ ਰਕਾਬ ਗੰਜ ਸਹਿਬ ਨੇ ਹੁਕਨਾਮਾ ਲੈਣ ਦੀ ਸੇਵਾ ਨਿਭਾਈ।ਉਪਰੋਕਤ ਸ਼ਰਧਾਂਜਲੀ ਸਮਾਗਮ `ਚ ਮੈਂਬਰ ਪਾਰਲੀਮੈਂਟ ਸ਼੍ਰੀ ਪ੍ਰਵੇਸ਼ ਸਾਹਿਬ ਸਿੰਘ ਵਰਮਾ, ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਦਿ ਨੇ ਮਰਹੂਮ ਜਥੇ. ਅਵਤਾਰ ਸਿੰਘ ਹਿੱਤ ਵੱਲੋਂ ਕੀਤੇ ਲੋਕ ਭਲਾਈ ਅਤੇ ਪੰਥ ਦੀ ਚੜ੍ਹਦੀਕਲਾ ਲਈ ਕਾਰਜ਼ਾ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਦਿਆਂ ਉਨ੍ਹਾਂ ਪ੍ਰਤੀ ਸ਼ਰਧਾ ਦੇ ਫੁੱਲ ਭੇਟ
ਕੀਤੇ।ਇਸ ਮੌਕੇ ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ, ਮਨਜਿੰਦਰ ਸਿੰਘ ਸਿਰਸਾ ਤੇ ਹੋਰਨਾਂ ਵੱਲੋਂ ਜਥੇ. ਅਵਤਾਰ ਸਿੰਘ ਹਿੱਤ ਦੀ ਧੀ ਰਾਣੀ ਬੀਬਾ ਸਤਨਾਮ ਕੌਰ ਅਤੇ ਜਵਾਈ ਰਵਿੰਦਰ ਸਿੰਘ ਸੋਨੂੰ ਨੂੰ ਸਿਰੋਪਾਉ ਅਤੇ ਦਸਤਾਰ ਭੇਟ ਕੀਤੀ ਗਈ। ਉਤੱਰ ਪ੍ਰਦੇਸ਼
ਦੇ ਮੁੱਖ ਮੰਤਰੀ ਯੋਗੀ ਆਦਿਤਿਆ ਨਾਥ ਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸੋਗ-ਪੱਤਰ ਭੇਜ ਕੇ ਜਥੇ. ਹਿੱਤ ਪ੍ਰਤੀ ਆਪਣੀ ਸ਼ਰਧਾਂਜਲੀ ਭੇਟ ਕੀਤੀ।ਇਸ ਮੌਕੇ ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ, ਹਰਵਿੰਦਰ ਸਿੰਘ ਕੇ.ਪੀ., ਆਤਮਾ ਸਿੰਘ ਲੁਬਾਣਾ,
ਜਸਮੇਨ ਸਿੰਘ ਨੋਨੀ, ਜਸਪ੍ਰੀਤ ਸਿੰਘ ਕਰਮਸਰ, ਮਨਜਿੰਦਰ ਸਿੰਘ ਸਿਰਸਾ, ਮਨਜੀਤ ਸਿੰਘ ਜੀ.ਕੇ., ਪਰਮਜੀਤ ਸਿੰਘ ਸਰਨਾ, ਸਾਂਸਦ ਪਰਵੇਸ਼ ਵਰਮਾ, ਬਾਬਾ ਬਚਨ ਸਿੰਘ ਜੀ ਕਾਰ ਸੇਵਾ ਵਾਲੇ, ਬੀਬੀ ਰਣਜੀਤ ਕੌਰ, ਪਰਮਜੀਤ ਸਿੰਘ ਰਾਣਾ, ਗੁਰਮੀਤ ਸਿੰਘ ਸ਼ੰਟੀ, ਹਰਮਨਜੀਤ
ਸਿੰਘ, ਸੁਖਬੀਰ ਸਿੰਘ ਬਾਦਲ, ਬੀਬੀ ਜਗੀਰ ਕੌਰ, ਭਾਈ ਗੋਬਿੰਦ ਸਿੰਘ ਲੋਗੌਂਵਾਲ, ਪ੍ਰੇਮ ਸਿੰਘ ਚੰਦੂਮਾਜਰਾ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਜਗਮੀਤ ਸਿੰਘ ਬਰਾੜ, ਦਲਜੀਤ ਸਿੰਘ ਚੀਮਾ, ਜਗਜੀਤ ਸਿੰਘ ਦਰਦੀ, ਦਲੀਪ ਸਿੰਘ ਦਰਦੀ, ਬਾਬਾ ਜੋਗਿੰਦਰ ਸਿੰਘ, ਡਾ. ਜਸਪਾਲ ਸਿੰਘ, ਗੁਰਮਿੰਦਰ ਸਿੰਘ ਮਠਾਰੂ, ਜਗਜੀਤ ਸਿੰਘ ਮੁੱਦੜ, ਸੁਖਦੇਵ ਸਿੰਘ ਰਿਐਤ, ਜਤਿੰਦਰ ਪਾਲ ਸਿੰਘ ਗਾਗੀ, ਵਿਕਰਮ ਸਿੰਘ ਰੋਹਿਣੀ, ਭੁਪਿੰਦਰ ਸਿੰਘ ਭੁੱਲਰ, ਹਰਜੀਤ ਸਿੰਘ ਪੱਪਾ, ਰਮਨਦੀਪ ਸਿੰਘ ਥਾਪਰ, ਸੁਖਬੀਰ ਸਿੰਘ ਕਾਲਰਾ, ਗੁਰਦੇਵ ਸਿੰਘ,
ਸੁਰਜੀਤ ਸਿੰਘ ਜੀਤੀ, ਅਮਰਜੀਤ ਸਿੰਘ ਫਤਿਹ ਨਗਰ, ਬਲਬੀਰ ਸਿੰਘ ਵਿਵੇਕ ਵਿਹਾਰ, ਅਮਰਜੀਤ ਸਿੰਘ ਪਿੰਕੀ, ਐਮ.ਪੀ.ਐਸ. ਚੱਢਾ, ਗੁਰਮੀਤ ਸਿੰਘ ਮੀਤਾ, ਜਸਪ੍ਰੀਤ ਸਿੰਘ ਜੱਸਾ, ਸੁਖਵਿੰਦਰ ਸਿੰਘ ਬੱਬਰ, ਜਤਿੰਦਰ ਸਿੰਘ ਸੋਨੂੰ, ਗੁਰਚਰਨ ਸਿੰਘ ਗਤਕਾ ਮਾਸਟਰ, ਮਨਜੀਤ
ਸਿੰਘ ਔਲਖ, ਕੁਲਦੀਪ ਸਿੰਘ ਭੋਗਲ, ਜਸਪ੍ਰੀਤ ਸਿੰਘ ਵਿੱਕੀ ਮਾਨ, ਪਰਮਜੀਤ ਸਿੰਘ ਚੰਢੋਕ, ਕੈਪਟਨ ਇੰਦਰਪ੍ਰੀਤ ਸਿੰਘ, ਗੁਰਮੀਤ ਸਿੰਘ (ਗੁਰਮੀਤ ਟੈਂਟ ਵਾਲੇ), ਸੁਦੀਪ ਸਿੰਘ ਰਾਣੀ ਬਾਗ਼, ਹਰੀਸ਼ ਉਬਰਾਏ, ਸਤਿਆਨਾਰਾਇਣ ਡੰਗ, ਅਮਰਜੀਤ ਸਿੰਘ ਤਿਹਾੜ, ਗੁਰਮੀਤ ਸਿੰਘ ਓਟੂ,
ਅਰਮੀਤ ਸਿੰਘ ਖਾਨਪੁਰੀ, ਜਗਮੋਹਨ ਸਿੰਘ ਸ਼ੇਰੂ, ਅਮਰਜੀਤ ਸਿੰਘ ਸੰਧੂ, ਪਰਮਜੀਤ ਸਿੰਘ ਮਾਨ, ਰਜਿੰਦਰ ਸਿੰਘ ਵਿਰਾਸਤ ਅਤੇ ਪੱਛਮੀ ਦਿੱਲੀ ਦੀਆਂ ਸਮੂਹ ਸਿੰਘ ਸਭਾਵਾਂ ਦੇ ਆਗੂ, ਸਮਾਜਿਕ ਸੰਸਥਾਵਾਂ ਅਤੇ ਸਿੱਖ ਸੈਲ ਭਾਜਪਾ ਦੇ ਆਗੂਆਂ ਤੋਂ ਇਲਾਵਾ ਬਹੁ ਗਿਣਤੀ ਵਿਚ
ਸੰਗਤਾਂ ਨੇ ਪੁੱਜ ਕੇ ਆਪਣੀਆਂ ਹਾਜਰੀਆਂ ਲਗਵਾਈਆਂ।ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਬੀਬੀ ਰਣਜੀਤ ਕੌਰ ਤੇ ਜਗਦੀਪ ਸਿੰਘ ਕਾਹਲੋਂ ਨੇ ਬਾਖ਼ੂਬੀ ਨਿਭਾਈ ਅਤੇ ਆਈਆਂ ਸਮੂਚੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ।