ਨਵੀਂ ਦਿੱਲੀ -ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਮਾਰੇ ਗਏ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਾ ਦੇਣ ਲਈ ਇੱਕ ਟਿਪਣੀ ਕਰਦਿਆਂ ਕਿਹਾ ਕਿ “ਸਭ ਕੁਝ ਉਨ੍ਹਾਂ ਦੇ ਹੰਝੂਆਂ ਵਿੱਚ ਦਰਜ ਹੈ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ”।
ਇਹ ਗੱਲ ਉਸਨੇ ਇੱਕ ਅਖ਼ਬਾਰ ਦੀ ਖ਼ਬਰ ਦਾ ਹਵਾਲਾ ਦੇਦਿਆਂ ਕਿਹਾ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਸਰਕਾਰ ਤੋਂ ਪੁੱਛਿਆ ਗਿਆ ਸੀ ਕਿ ਕੀ ਇਸ ਗੱਲ ਤੋਂ ਉਨ੍ਹਾਂ ਨੂੰ ਪਤਾ ਸੀ ਕਿ ਪਿਛਲੇ ਨਵੰਬਰ ਤੋਂ ਚੱਲ ਰਹੇ ਅੰਦੋਲਨ ਦੌਰਾਨ ਬਹੁਤ ਸਾਰੇ ਅੰਦੋਲਨਕਾਰੀ ਕਿਸਾਨ ਮਾਰੇ ਗਏ ਜਾਂ ਬਿਮਾਰ ਹੋਏ ਹਨ, ਸਰਕਾਰ ਨੇ ਇੱਕ ਲਿਖਤੀ ਜਵਾਬ ਵਿੱਚ ਕਿਹਾ ਹੈ ਕਿ ਇਸਦਾ ‘ਕੋਈ ਰਿਕਾਰਡ ਨਹੀਂ’ ਹੈ।

Leave a Reply

Your email address will not be published. Required fields are marked *