ਚੰਡੀਗੜ੍ਹ- ਜਨਨਾਇਕ ਜਨਤਾ ਪਾਰਟੀ ਦੇ ਹਰਿਆਣਾ ਦੇ ਸਾਬਕਾ ਪ੍ਰਧਾਨ ਨਿਸ਼ਾਨ ਸਿੰਘ ਪਾਰਟੀ ਦੇ ਸੈਂਕੜੇ ਅਹੁਦੇਦਾਰਾਂ ਅਤੇ ਸੀਨੀਅਰ ਆਗੂਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਏ।

ਸਾਬਕਾ ਜੇਜੇਪੀ ਉਮੀਦਵਾਰ ਅਤੇ ਹਾਂਸੀ ਤੋਂ ਤਿੰਨ ਵਾਰ ਵਿਧਾਇਕ ਮਰਹੂਮ ਅਮੀਰਚੰਦ ਮੱਕੜ ਦੇ ਪੋਤਰੇ ਰਾਹੁਲ ਮੱਕੜ, ਜੇਜੇਪੀ ਦੇ ਸਾਬਕਾ ਸੂਬਾ ਮੀਤ ਪ੍ਰਧਾਨ ਸੁਰਿੰਦਰ ਲਾਗਾ ਅਤੇ ਸਾਬਕਾ ਸੂਬਾ ਜਨਰਲ ਸਕੱਤਰ ਰਮੇਸ਼ ਗੋਦਾਰਾ ਨਾਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।

ਨਿਸ਼ਾਨ ਸਿੰਘ ਨੇ 2000 ਵਿੱਚ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲਾ) ਦੀ ਟਿਕਟ 'ਤੇ ਟੋਹਾਣਾ ਵਿਧਾਨ ਸਭਾ ਹਲਕੇ ਤੋਂ ਜਿੱਤੀ ਪਰ 2005, 2009 ਅਤੇ 2014 ਵਿੱਚ ਲਗਾਤਾਰ ਤਿੰਨ ਚੋਣਾਂ ਹਾਰ ਗਏ।

ਉਨ੍ਹਾਂ ਦੇ ਨਾਲ ਸੈਂਕੜੇ ਸਰਪੰਚ, ਸਾਬਕਾ ਸਰਪੰਚ, ਕੌਂਸਲਰ, ਸਾਬਕਾ ਕੌਂਸਲਰ, ਬਲਾਕ ਸਮਿਤੀ ਮੈਂਬਰ ਅਤੇ ਸੇਵਾਮੁਕਤ ਮੁਲਾਜ਼ਮਾਂ ਨੇ ਵੀ ਕਾਂਗਰਸ ਵਿੱਚ ਸ਼ਾਮਲ ਹੋ ਕੇ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਹੁੱਡਾ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਚੌਧਰੀ ਉਦੈਭਾਨ ਦੀ ਅਗਵਾਈ ਵਿੱਚ ਭਰੋਸਾ ਪ੍ਰਗਟਾਇਆ।

ਇਸ ਮੌਕੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਵੀ ਮੌਜੂਦ ਸਨ।

ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਹੁੱਡਾ ਨੇ ਆਗੂਆਂ ਤੇ ਵਰਕਰਾਂ ਨੂੰ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।

ਹਰਿਆਣਾ ਦੀਆਂ ਸਾਰੀਆਂ 10 ਸੰਸਦੀ ਸੀਟਾਂ 'ਤੇ 25 ਮਈ ਨੂੰ ਵੋਟਾਂ ਪੈਣਗੀਆਂ।


Courtesy: kaumimarg

Leave a Reply

Your email address will not be published. Required fields are marked *