ਨਵੀਂ ਦਿੱਲੀ – ਰਾਹੁਲ ਗਾਂਧੀ ਵਲੋਂ ਸ਼ਨਿੱਚਰਵਾਰ ਨੂੰ ਬਲਾਤਕਾਰ ਅਤੇ ਕਤਲ ਦੀ ਸ਼ਿਕਾਰ 9 ਸਾਲ ਦੀ ਬੱਚੀ ਦੇ ਪਰਿਵਾਰ ਦੀਆਂ ਤਸਵੀਰਾਂ ਟਵਿੱਟਰ ’ਤੇ ਸ਼ੇਅਰ ਕਰਣ ਨਾਲ, ਟਵਿੱਟਰ ਵਲੋਂ ਕਾਰਵਾਈ ਕਰਦਿਆਂ ਉਨ੍ਹਾਂ ਦਾ ਅਕਾਊਂਟ ਬਲੌਕ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਬੁੱਧਵਾਰ ਨੂੰ ਕਾਂਗਰਸ ਨੇ ਆਪਣੇ ਸੀਨੀਅਰ ਨੇਤਾਵਾਂ ਦੇ ਟਵਿੱਟਰ ਅਕਾਊਂਟ ਬਲੌਕ ਹੋਣ ਦਾ ਦਾਅਵਾ ਕੀਤਾ ਹੈ, ਜਿਸ ਵਿੱਚ ਪਾਰਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਅਜੇ ਮਾਕਨ, ਲੋਕ ਸਭਾ ਵਿੱਚ ਪਾਰਟੀ ਦੇ ਵਿ੍ਹਪ ਮਣੀਕਮ ਟੈਗੋਰ, ਅਸਾਮ ਦੇ ਇੰਚਾਰਜ ਅਤੇ ਸਾਬਕਾ ਕੇਂਦਰੀ ਮੰਤਰੀ ਜਤਿੰਦਰ ਸਿੰਘ ਅਤੇ ਮਹਿਲਾ ਕਾਂਗਰਸ ਦੀ ਪ੍ਰਧਾਨ ਸੁਸ਼ਮਿਤਾ ਦੇਵ ਅਤੇ ਦਿੱਲੀ ਕਾਂਗਰਸ ਦੇ ਅਨਿਲ ਕੁਮਾਰ ਦਾ ਨਾਮ ਸ਼ਾਮਲ ਹੈ।
ਟਵਿੱਟਰ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਉਸ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹਰੇਕ ਸ਼ਖਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਜਾਰੀ ਹੋਈ ਖ਼ਬਰ ਮੁਤਾਬਿਕ ਉੱਧਰ ਕਾਂਗਰਸੀਆਂ ਨੇ ਆਪਣੇ ਫੇਸਬੁੱਕ ਪੇਜ ’ਤੇ ਲਿਖਿਆ ਕਿ ਜਦੋਂ ਉਸ ਦੇ ਨੇਤਾਵਾਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ ਸੀ, ਤਦ ਉਹ ਨਹੀਂ ਡਰੇ ਤਾਂ ਹੁਣ ਟਵਿੱਟਰ ਅਕਾਊਂਟ ਬੰਦ ਕਰਨ ਨਾਲ ਕੀ ਖਾਕ ਡਰਨਗੇ।
ਉਨ੍ਹਾਂ ਕਿਹਾ ਕਿ ਜੇਕਰ ਬਲਾਤਕਾਰ ਪੀੜਤ ਬੱਚੀ ਨੂੰ ਨਿਆਂ ਦਿਵਾਉਣ ਲਈ ਆਵਾਜ਼ ਉਠਾਉਣਾ ਅਪਰਾਧ ਹੈ ਤਾਂ ਉਹ ਇਹ ਅਪਰਾਧ ਵਾਰ-ਵਾਰ ਕਰਨਗੇ।

Leave a Reply

Your email address will not be published. Required fields are marked *