ਨਵੀਂ ਦਿੱਲੀ-ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੇ ਮੌਕੇ `ਤੇ ਕੇਂਦਰੀ ਗੁਰੂ ਸਿੰਘ ਸਭਾ ਨਵੀਂ ਦਿੱਲੀ ਵੱਲੋਂ
ਗੁਰਦੁਆਰਾ ਬਾਲਾ ਸਾਹਿਬ ਵਿਖੇ ਸਾਬਕਾ ਵਿਧਾਇਕ ਅਤੇ ਭਾਜਪਾ ਸਿੱਖ ਆਗੂ ਸ. ਤਰਵਿੰਦਰ ਸਿੰਘ ਮਰਵਾਹ ਨੇ ਸ਼੍ਰੀ ਮੋਦੀ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਦੀ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ।ਭੇਜੀ ਗਈ ਜਾਣਕਾਰੀ ਮੁਤਾਬਿਕ ਬੀਤੀ ਦਿਨੀਂ 15
ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਅਰੰਭ ਕੀਤਾ ਗਏ ਸਨ ਜਿਨ੍ਹਾਂ ਦੀ ਅੱਜ ਸਮਾਪਤੀ ਹੋਈ ਹੈ।ਉਨ੍ਹਾਂ ਦਸਿਆ ਕਿ ਇਸ ਮੌਕੇ ਗੁਰਬਾਣੀ ਕੀਰਤਨ ਕੀਤਾ ਗਿਆ ਤੇ ਅਰਦਾਸ ਕਰਨ ਉਪਰੰਤ ਸੰਗਤਾਂ ਨੇ ਲੰਗਰ ਛਕਿਆ। ਸ. ਮਰਵਾਹ ਨੇ ਸੰਗਤਾਂ ਨੂੰ ਸੰਬੋਧਨ
ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਪਿਛਲੇ ਕੁਝ ਸਾਲਾਂ ਤੋਂ ਸਿੱਖਾਂ ਨਾਲ ਸਬੰਧਤ ਬਹੁਤ ਸਾਰੇ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ ਅਤੇ ਉਨ੍ਹਾਂ ਵੱਲੋਂ ਇਸ ਦੀ ਪਹਿਲਕਦਮੀ ਕੀਤੀ ਗਈ ਹੈ ਅਤੇ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ
ਲਈ ਐਸ.ਆਈ.ਟੀ ਗਠਨ ਕੀਤਾ ਗਿਆ ਹੈ, ਜਿਸ ਕਰਕੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ ਅਤੇ ਪਾਕਿਸਾਤਨ `ਚ ਸਥਿਤ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖਲਵਾਇਆ ਸੀ।ਸ. ਮਾਰਵਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਾਹਿਬਜ਼ਾਦਿਆਂ ਦੀ ਕੁਰਬਾਨੀ
ਨੂੰ ਬਾਲ ਦਿਵਸ ਵਜੋਂ ਮਨਾਉਣ ਦਾ ੳੈਲਾਨ ਵੀ ਕੀਤਾ ਸੀ। ਪ੍ਰਧਾਨ ਮੰਤਰੀ ਵੱਲੋਂ ਪਿਛਲੇ 5 ਸਾਲਾਂ ਵਿੱਚ ਸਿੱਖਾਂ ਲਈ ਜੋ ਕੰਮ ਕੀਤੇ ਗਏ ਹਨ, ਸ਼ਾਇਦ ਹੀ ਕਿਸੇ ਹੋਰ ਪ੍ਰਧਾਨ ਮੰਤਰੀ ਨੇ ਕੀਤੇ ਹੋਣ।ਇਸ ਮੌਕੇ ਸ. ਤਰਵਿੰਦਰ ਸਿੰਘ ਮਾਰਵਾਹ ਸੰਸਦ ਮੈਂਬਰ ਸ਼੍ਰੀ ਗੌਤਮ
ਗੰਭੀਰ ਤੋਂ ਇਲਾਵਾ ਹੋਰ ਕਈ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ।