ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ
ਗੁਰਮਤਿ ਸਮਾਗਮ ਗੁਰਦੁਆਰਾ ਮੋਤੀ ਬਾਗ ਸਾਹਿਬ ਅਤੇ ਗੁਰਦੁਆਰਾ ਸੀਸ ਗੰਜ ਸਾਹਿਬ ਸਮੇਤ ਸਾਰੇ ਇਤਿਹਾਸਕ ਗੁਰਦੁਆਰਿਆਂ ’ਚ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਮੌਕੇ ਭਰਵੀਂ ਗਿਣਤੀ ’ਚ ਸੰਗਤਾਂ ਗੁਰੂਘਰ ’ਚ ਨਤਮਸਤਕ ਹੋਈਆਂ।ਇਹ ਸਮਾਗਮ ਅੰਮ੍ਰਿਤ ਵੇਲੇ ਤੋਂ ਦੇਰ ਸ਼ਾਮ ਤਕ ਕਰਵਾਏ ਗਏ ਸਮਾਗਮ ਦੀ ਅਰੰਭਤਾ ਸ੍ਰੀ ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਨਾਲ ਕੀਤੀ ਗਈ। ਇਸ ਤੋਂ ਬਾਅਦ ਭਾਈ ਸਤਿੰਦਰਬੀਰ ਸਿੰਘ ਤੇ ਭਾਈ ਕਰਨੈਲ ਸਿੰਘ ਹਜ਼ੂਰੀ ਕੀਰਤਨੀਏ ਸ੍ਰੀ ਦਰਬਾਰ ਸਾਹਿਬ, ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ, ਭਾਈ
ਚਰਨਜੀਤ ਸਿੰਘ ਹੀਰਾ ਦਿੱਲੀ, ਭਾਈ ਕੁਲਵੰਤ ਸਿੰਘ ਲੁਧਿਆਣਾ, ਭਾਈ ਸਤਵਿੰਦਰ ਸਿੰਘ ਸਰਤਾਜ ਤੇ ਭਾਈ ਜਗਦੀਪ ਸਿੰਘ ਹਜ਼ੂਰੀ ਕੀਰਤਨੀਏ ਗੁ. ਸੀਸ ਗੰਜ ਸਾਹਿਬ ਹੋਰਾਂ ਨੇ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਭਾਈ ਬਲਦੇਵ ਸਿੰਘ ਬੀਰ ਹਜ਼ੂਰੀ
ਢਾਡੀ ਜੱਥਾ ਗੁ. ਸੀਸ ਗੰਜ ਸਾਹਿਬ ਵਾਲਿਆਂ ਨੇ ਢਾਡੀ ਪ੍ਰਸੰਗ ਰਾਹੀਂ ਤੇ ਕਵੀ ਦਰਬਾਰ ’ਚ ਸ਼ਾਮਿਲ ਹੋਏ ਗੁਰਚਰਨ ਸਿੰਘ ਚਰਨ, ਮਹਿੰਦਰ ਸਿੰਘ ਪਰਿੰਦਾ, ਰਛਪਾਲ ਸਿੰਘ ਪਾਲ ਜਲੰਧਰ, ਸ਼ੁਕਰਗੁਜਾਰ ਸਿੰਘ ਅੰਮ੍ਰਿਤਸਰ, ਬੀਬੀ ਸਤਵੰਤ ਕੌਰ ਮਠਾਰੂ ਆਦਿ ਕਵੀਆਂ ਨੇ
ਆਪਣੀਆਂ ਕਵਿਤਾਵਾਂ ਦੇ ਜ਼ਰੀਏ ਗੁਰ ਇਤਿਹਾਸ ਸੰਗਤਾਂ ਨੂੰ ਜਾਣੂੰ ਕਰਵਾਇਆ।ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸ਼ਾਮ ਨੂੰ ਕਰਵਾਏ ਗਏ ਸਮਾਗਮ ਦੀ ਅਰੰਭਤਾ ਸ੍ਰੀ ਰਹਰਾਸਿ ਸਾਹਿਬ ਦੇ ਪਾਠ ਨਾਲ ਹੋਈ ਉਪਰੰਤ ਭਾਈ ਕਰਨੈਲ ਸਿੰਘ ਅਤੇ ਭਾਈ ਸਤਿੰਦਰਬੀਰ ਸਿੰਘ ਹਜ਼ੂਰੀ ਰਾਗੀ
ਸ੍ਰੀ ਦਰਬਾਰ ਸਾਹਿਬ, ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਚਮਨਜੀਤ ਸਿੰਘ ਦਿੱਲੀ ਵਾਲਿਆਂ ਨੇ ਗੁਰਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਗੁ. ਮੋਤੀ ਬਾਗ ਸਾਹਿਬ ਦੇ ਸਮਾਗਮ `ਚ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ
ਪਹਿਲੇ ਪ੍ਰਕਾਸ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੱਤੀ। ਸ. ਕਾਲਕਾ ਨੇ ਕਿਹਾ ਕਿ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਪਣੇ ਘਰ ’ਚ ਪ੍ਰਕਾਸ਼ ਕਰਦੀਆਂ ਹਨ ਉਨ੍ਹਾਂ ਨੂੰ ਦਿੱਲੀ ਕਮੇਟੀ ਵੱਲੋਂ ਗੁਰੂ ਘਰ ਦੀ ਰਹਿਤ-ਮਰਿਆਦਾ ਦੀ ਸਪੈਸ਼ਲ ਕਲਾਸ ਲੈਣੀ ਲਾਜ਼ਮੀ
ਹੋਵੇਗੀ ਤਾਂ ਕਿ ਸੰਗਤਾਂ ਪਾਸੋਂ ਕਿਸੇ ਵੀ ਕਿਸਮ ਦੀ ਅਨਜਾਨਪੁਣੇ ’ਚ ਹੋਣ ਵਾਲੀ ਬੇਅਦਬੀ ਦੀ ਘਟਨਾ ਨਹੀਂ ਵਾਪਰ ਸਕੇ। ਉਨ੍ਹਾਂ ਗੁਰਦੁਆਰਾ ਬੰਗਲਾ ਸਾਹਿਬ ’ਚ ਸੰਗਤਾਂ ਦੀ ਸਹੂਲਤ ਲਈ ਚੱਲ ਰਹੇ ਪੋਲੀਕਲੀਨਿਕ ਬਾਰੇ ਦਸਦਿਆਂਕਿਹਾ ਕਿ ਅਗਲੇ ਕੁਝ ਦਿਨਾਂ `ਚ ਇਕ
ਡਿਜ਼ਿਟਲ ਲੈਬ ਆਰੰਭ ਕੀਤੀ ਜਾਵੇਗੀ।ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਸੰਗਤਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੈ ਦੀ ਵਧਾਈ ਦਿੰਦਿਆਂ ਕਿਹਾ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਨ 1604 ਈਸਵੀ ਵਿਚ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾ ਕੇ ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਹੋਣ ਦਾ ਮਾਨ ਬਖਸ਼ਿਆ ਸੀ।ਸ. ਕਾਹਲੋਂ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਮਾਮਲੇ ਨੂੰ ਲੈ ਅਦਾਲਤ ਤੋਂ ਲੈ ਕੇ ਸੋਸ਼ਲ ਮੀਡੀਆ ਤਕ ਗੁੰਮਰਾਹਕੁੰਨ ਜਾਣਕਾਰੀਆਂ ਪੇਸ਼ ਕਰਨ ਵਾਲੇ ਸਾਰੇ ਵਿਰੋਧੀ ਦਲਾਂ ਦੀ ਇਸ ਕਾਰਗੁਜਾਰੀ ਨੂੰ ਦਿੱਲੀ ਕਮੇਟੀ ਦਾ ਅਕਸ ਵਿਗਾੜਨ ਦੀ ਕੋਝੀ ਕਾਰਵਾਈ ਕਰਾਰ ਦਿੱਤਾ।