ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣਾ ਕਰਨ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਕ ਦਿਨ ਦੇ ਸੋਗ ਦਾ ਐਲਾਨ ਕੀਤਾ ਹੈ।ਜਿਸ ਦੇ ਚਲਦੇ ਗੁਰਦੁਆਰਾ ਰਕਾਬ
ਗੰਜ ਸਾਹਿਬ ਵਿਖੇ ਸਥਿਤ ਕਮੇਟੀ ਦੇ ਮੁੱਖ ਦਫ਼ਤਰ ਨੂੰ ਬੰਦ ਰੱਖਣ ਸਮੇਤ ਅੱਜ ਹੋਣ ਵਾਲੇ ਕਈ ਪ੍ਰੋਗਰਾਮਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।ਜਥੇ. ਹਿੱਤ ਦਾ ਅੰਤਮ ਸੰਸਕਾਰ ਅੱਜ ਸ਼ਾਮ 5.30 ਵਜੇ ਬੇਰੀ ਵਾਲਾ ਬਾਗ, ਕੱਚਾ ਤਿਹਾੜ, ਸੁਭਾਸ਼ ਨਗਰ ਵਿਖੇ ਕਰ ਦਿੱਤਾ ਗਿਆ
ਹੈ।ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸ਼ਾਲ, ਸਿਰੋਪਾਉ ਪਾ ਕੇ ਜਥੇ. ਹਿੱਤ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਦਿੱਲੀ ਕਮੇਟੀ ਦੇ ਅਹੁਦੇਦਾਰ ਅਤੇ ਕਮੇਟੀ ਦੇ ਮੈਂਬਰ ਵੱਡੀ ਗਿਣਤੀ ਵਿੱਚ ਮੌਜੂਦ ਸਨ।