Thu. Sep 28th, 2023



ਦਿੱਲੀ – 
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਤੇ ਡੀ ਜੀ ਪੀ ਸ੍ਰੀ ਉਮੇਸ਼ ਮਿਸ਼ਰਾ ਨੂੰ ਅਪੀਲ ਕੀਤੀ ਹੈ ਕਿ ਰਾਜਸਥਾਨ ਵਿਚ ਮੈਡੀਕਲ ਦੀ ਪੜ੍ਹਾਈ ਕਰ ਰਹੇ ਸਿੱਖ ਨੌਜਵਾਨ ਦੀ ਮੌਤ ਦੀ ਸਹੀ ਤਰੀਕੇ ਜਾਂਚ ਕਰਵਾਈ ਜਾਵੇ।
ਮੁੱਖ ਮੰਤਰੀ ਤੇ ਡੀ ਜੀ ਪੀ ਨੂੰ ਲਿਖੇ ਵੱਖ-ਵੱਖ ਪੱਤਰਾਂ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ 18 ਸਾਲਾਂ ਦੇ ਸਿੱਖ ਨੌਜਵਾਨ ਤੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਮਨਜੋਤ ਸਿੰਘ ਦੀ ਕੋਟਾ ਰਾਜਸਥਾਨ ਵਿਚ ਸ਼ੱਕੀ ਹਾਲਾਤ ਵਿਚ ਮੌਤ ਹੋਈ ਹੈ।
ਉਹਨਾਂ ਕਿਹਾ ਕਿ ਇਹ ਬਹੁਤ ਹੀ ਚਿੰਤਾ ਵਾਲੀ ਗੱਲ ਹੈ ਕਿ ਰਾਜਸਥਾਨ ਪੁਲਿਸ ਨੇ ਦਾਅਵਾ ਕੀਤਾ ਕਿ ਇਹ ਮਾਮਲਾ ਖੁਦਕੁਸ਼ੀ ਦਾ ਹੈ ਜਦੋਂ ਕਿ ਮ੍ਰਿਤਕ ਦੇ ਪਰਿਵਾਰ ਨੇ ਉਹਨਾਂ ਦੇ ਪੁੱਤਰ ਦੀ ਮੌਤ ਦੇ ਮਾਮਲੇ ਵਿਚ ਸ਼ੰਕਾ ਜ਼ਾਹਰ ਕੀਤਾ ਹੈ ਕਿਉਂਕਿ ਮੌਤ ਵੇਲੇ ਉਸਦੇ ਹੱਥ ਪਿੱਛੇ ਬੰਨੇ ਹੋਏ ਪਾਏ ਗਏ। ਉਹਨਾਂ ਦੱਸਿਆ ਕਿ ਇਹ ਸਿੱਖ ਨੌਜਵਾਨ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾਸੀ ਤੇ ਕੋਟਾ ਰਾਜਸਥਾਨ ਤੋਂ ਨੀਟ ਪ੍ਰੀਖਿਆ ਦੀ ਸਿੱਖਲਾਈ ਲੈ ਰਿਹਾ ਸੀ।
ਉਹਨਾਂ ਕਿਹਾ ਕਿ ਪਰਿਵਾਰ ਇਨਸਾਫ ਲੈਣ ਵਾਸਤੇ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ।
ਉਹਨਾਂ ਨੇ ਮਨਜੋਤ ਸਿੰਘ ਦੀ ਸ਼ੱਕੀ ਮੌਤ ਦੀ ਮੁਕੰਮਲ ਜਾਂਚ ਕਰਵਾਉਣ ਤੇ ‌ਮ੍ਰਿਤਕ ਦੇ ਪਰਿਵਾਰ ਨੂੰ ਛੇਤੀ ਤੋਂ ਛੇਤੀ ਇਨਸਾਫ ਦੇਣ ਦੀ ਮੰਗ ਕੀਤੀ।

 

Leave a Reply

Your email address will not be published. Required fields are marked *