ਨਵੀਂ ਦਿੱਲੀ – ਗਣਤੰਤਰ ਦਿਵਸ ‘ਤੇ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਅਭਿਨੇਤਾ ਤੋਂ ਸਮਾਜਿਕ ਵਰਕਰ ਬਣੇ ਦੀਪ ਸਿੱਧੂ ਅਤੇ ਹੋਰਾਂ ਵਿਰੁੱਧ ਵੀਰਵਾਰ ਨੂੰ ਦਿੱਲੀ ਦੀ ਇਕ ਅਦਾਲਤ ਅੰਦਰ ਪੂਰਕ ਦੋਸ਼ ਪੱਤਰ ਦਾਇਰ ਕੀਤਾ ਹੈ । ਮੁੱਖ ਮੈਟਰੋਪੋਲਿਟਨ ਮੈਜਿਸਟਰੇਟ ਗਜੇਂਦਰ ਸਿੰਘ ਨਾਗਰ ਨਵੇਂ ਦੋਸ਼ ਪੱਤਰ ‘ਤੇ ਨੋਟਿਸ ਲੈਣ ਦੇ ਬਿੰਦੂ ਬਾਰੇ 19 ਜੂਨ ਨੂੰ ਦੁਪਹਿਰ 2 ਵਜੇ ਆਦੇਸ਼ ਪਾਸ ਕਰਨਗੇ। ਅਦਾਲਤ ਨੇ ਕਿਹਾ, ”ਮਾਮਲੇ ਦੇ ਜਾਂਚ ਅਧਿਕਾਰੀ ਨੇ ਉਨ੍ਹਾਂ ਚਸ਼ਮਦੀਦਾਂ ਦੇ ਨਾਮ ਦਾ ਜ਼ਿਕਰ ਕੀਤਾ ਹੈ, ਜੋ ਹਿੰਸਾ ‘ਚ ਗੰਭੀਰ ਰੂਪ ਨਾਲ ਜ਼ਖਮੀ ਹੋਏ ਸਨ ਜਾਂ ਜਿਨ੍ਹਾਂ ਤੋਂ ਹਥਿਆਰ ਖੋਹੇ ਗਏ ਸਨ ।”
ਦੱਸਣਯੋਗ ਹੈ ਕਿ ਇਸ ਸਾਲ 26 ਜਨਵਰੀ ਨੂੰ ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਟਰੈਕਟਰ ਪਰੇਡ ‘ਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਸੀ। ਕਿਸਾਨ ਲਾਲ ਕਿਲ੍ਹੇ ‘ਚ ਦਾਖ਼ਲ ਹੋ ਗਏ ਸਨ ਅਤੇ ਆਪਸੀ ਟਕਰਾਵ ਨਾਲ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋਏ ਸਨ । ਮਾਮਲੇ ਦੀ ਜਾਂਚ ਕਰ ਰਹੀ ਅਪਰਾਧ ਸ਼ਾਖਾ ਨੇ 17 ਮਈ ਨੂੰ 3, 224 ਪੰਨਿਆਂ ਦਾ ਦੋਸ਼ ਪੱਤਰ ਦਾਇਰ ਕੀਤਾ ਸੀ ਅਤੇ ਸਿੱਧੂ ਸਮੇਤ 16 ਦੋਸ਼ੀਆਂ ਵਿਰੁੱਧ ਮਾਮਲਾ ਚਲਾਉਣ ਦੀ ਅਪੀਲ ਕੀਤੀ ਸੀ। ਪੁਲਿਸ ਵਲੋਂ ਮਾਮਲੇ ਵਿਚ ਮੁੱਖ ਦੋਸ਼ੀ ਬਣਾਏ ਗਏ ਦੀਪ ਸਿੱਧੂ ਨੂੰ 9 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ । ਦਿੱਲੀ ਪੁਲਿਸ ਵਲੋਂ ਉਸ ‘ਤੇ ਲਾਲ ਕਿਲ੍ਹੇ ‘ਚ ਹੰਗਾਮੇ ਨੂੰ ਭੜਕਾਉਣ ਦਾ ਵੀ ਦੋਸ਼ ਲਗਾਇਆ ਗਿਆ ਹੈ।

 

Leave a Reply

Your email address will not be published. Required fields are marked *