ਨਵੀਂ ਦਿੱਲੀ : ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਹੋ ਰਹੇ ਵਾਧੇ ਨੇ ਲੋਕਾਂ ਦੇ ਨਾਲ-ਨਾਲ ਭਾਰਤ ਸਰਕਾਰ ਦੀ ਚਿੰਤਾ ਵੀ ਵਧਾ ਦਿੱਤੀ ਹੈ। ਦੇਸ਼ ਵਿੱਚ ਕੋੋਰੋਨਾ ਦੀ ਤੀਜੀ ਲਹਿਰ ਦੀ ਸੰਭਾਵਨਾ ਵਿਚਾਲੇ ਵੀਰਵਾਰ ਨੂੰ ਦੋ ਮਹੀਨੇ ਬਾਅਦ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ । ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜਿਆ ਮੁਤਾਬਿਕ ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 47 ਹਜ਼ਾਰ 92 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 509 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ 35 ਹਜ਼ਾਰ 181 ਮਰੀਜ਼ ਸਿਹਤਮੰਦ ਹੋ ਕੇ ਘਰਾਂ ਨੂੰ ਵੀ ਪਰਤ ਗਏ। ਦੇਸ਼ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 3 ਲੱਖ 89 ਹਜ਼ਾਰ 583 ਹੈ। ਇਸ ਤੋਂ ਇਲਾਵਾ ਹੁਣ ਤੱਕ ਕੋਰੋਨਾ ਨਾਲ 4 ਲੱਖ 39 ਹਜ਼ਾਰ 529 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ ਹੁਣ ਤੱਕ ਕੁੱਲ 3 ਕਰੋੜ 20 ਲੱਖ 28 ਹਜ਼ਾਰ 825 ਮਰੀਜ਼ ਮਹਾਂਮਾਰੀ ਨੂੰ ਮਾਤ ਦੇ ਚੁੱਕੇ ਹਨ।
ਧਿਆਨਦੇਣ ਯੋਗ ਹੈ ਕਿ ਬੀਤੇ ਦਿਨ 24 ਘੰਟਿਆਂ ਵਿੱਚ ਕੋਰੋਨਾ ਦੇ 41 ਹਜ਼ਾਰ 965 ਨਵੇਂ ਮਾਮਲੇ ਸਾਹਮਣੇ ਆਏ ਸਨ, ਜਦਕਿ 460 ਲੋਕਾਂ ਦੀ ਮੌਤ ਹੋ ਗਈ ਸੀ। ਉੱਥੇ 33 ਹਜ਼ਾਰ 964 ਮਰੀਜ਼ ਠੀਕ ਹੋ ਗਏ ਘਰਾਂ ਨੂੰ ਪਰਤ ਗਏ ਸਨ।
ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਤਿਉਹਾਰ ਦੇ ਮੌਸਮ ਵਿੱਚ ਸਾਵਧਾਨ ਰਹਿਣ ਲਈ ਕਿਹਾ ਹੈ ਅਤੇ ਕੋਰੋਨਾ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਵਾਉਣ ਲਈ ਵੀ ਕਿਹਾ ਹੈ ।