ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਾਣੀਕਾਰਾਂ ਦੀ
ਬਾਣੀ ਅਤੇ ਜੀਵਨ ’ਤੇ ਆਧਾਰਿਤ ਲੜੀ ‘ਧਨੁ ਲੇਖਾਰੀ ਨਾਨਕਾ’ ਤਹਿਤ ਛੇਵਾਂ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਭਗਤ ਸਿੰਘ ਪਾਰਕ, ਰੋਹਿਣੀ ਵਿਖੇ ਬੜੀ ਹੀ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ
ਕਮੇਟੀ ਦੇ ਚੇਅਰਮੈਨ ਸ. ਜਸਪ੍ਰੀਤ ਸਿੰਘ ਕਰਮਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਮਾਗਮ ਨੌਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵੱਲੋਂ ਰਚਿਤ ਬਾਣੀ ’ਚੋਂ ਕੀਰਤਨ ਅਤੇ ਪ੍ਰਮੁੱਖ ਸਿਧਾਂਤਾਂ ਦੀ ਵਿਆਖਿਆ ’ਤੇ ਆਧਾਰਿਤ ਸੀ। ਸਮਾਗਮ ’ਚ ਭਾਈ
ਗੁਰਫ਼ਤਿਹ ਸਿੰਘ ਸ਼ਾਂਤ, ਬਾਬਾ ਸੁਰਜੀਤ ਸਿੰਘ ਘਨੂੜਕੀ ਅਤੇ ਗਿਆਨੀ ਮਿਲਖਾ ਸਿੰਘ ਦੇ ਢਾਡੀ ਜਥਾ ਨੇ ਗੁਰਬਾਣੀ ਕੀਰਤਨ ਤੇ ਢਾਡੀ ਪ੍ਰਸੰਗਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸ. ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਦਿੱਲੀ ’ਚ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਵੱਡੇ ਪੱਧਰ ’ਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ’ਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਨੂੰ ਵੱਖ-ਵੱਖ ਕੀਰਤਨੀਆਂ, ਪ੍ਰਚਾਰਕਾਂ ਅਤੇ ਬੁਲਾਰਿਆਂ
ਵੱਲੋਂ ਸਿੱਖ ਧਰਮ ਦੇ ਗੁਰੂ ਸਾਹਿਬਾਨਾਂ ਦੀ ਬਾਣੀ ਨਾਲ ਜੋੜਨ ਦਾ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ।ਇਸ ਮੌਕੇ ਜਸਪ੍ਰੀਤ ਸਿੰਘ ਕਰਮਸਰ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਤੋਂ ਇਲਾਵਾ ਸ. ਸੁਖਬੀਰ ਸਿੰਘ ਕਾਲੜਾ, ਸ. ਵਿਕਰਮ ਸਿੰਘ ਰੋਹਿਣੀ, ਸ. ਸਰਵਜੀਤ ਸਿੰਘ ਵਿਰਕ ਅਤੇ
ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜਰੀਆਂ ਭਰੀਆਂ।