ਨਵੀਂ ਦਿੱਲੀ – ਜੰਮੂ-ਕਸ਼ਮੀਰ ਵਿੱਚ ਦੋ ਸਿੱਖ ਲੜਕੀਆਂ ਦੇ ਅਗਵਾ ਕਰਨ ਅਤੇ ਜਬਰੀ ਧਰਮ ਪਰਿਵਰਤਨ ਦੀ ਘਟਨਾ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਗੁੱਸਾ ਵੱਧਦਾ ਜਾ ਰਿਹਾ ਹੈ। ਨੈਸ਼ਨਲ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਇਸ ਮਾਮਲੇ ਵਿੱਚ ਸਰਕਾਰ ਦੇ ਦਖਲ ਦੀ ਮੰਗ ਕਰਦਿਆਂ ਨਾਲ ਹੀ ਕਿਹਾ ਕਿ ਕੇਂਦਰ ਜੰਮੂ ਕਸ਼ਮੀਰ ਦੇ ਸਿੱਖਾਂ ਨਾਲ ਮਤਰੇਆ ਵਿਵਹਾਰ ਕਰ ਰਿਹਾ ਹੈ। ਸਰਕਾਰ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਜੇ ਕਸ਼ਮੀਰ ਘਾਟੀ ਅੱਜ ਭਾਰਤ ਦੇ ਨਾਲ ਹੈ, ਤਾਂ ਇਸ ਦੇ ਪਿੱਛੇ ਸਿੱਖਾਂ ਦੀ ਵੱਡੀ ਕੁਰਬਾਨੀ ਹੈ। ਸਿੱਖ ਕੌਮ ਅਜਿਹੀਆਂ ਘਟਨਾਵਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ
ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਇੰਨਾ ਸਮਾਂ ਬੀਤ ਜਾਣ ਦੇ ਬਾਅਦ ਵੀ ਸਰਕਾਰ ਅਜੇ ਤੱਕ ਕਿਸੇ ਐਕਸ਼ਨ ਮੋਡ ਵਿੱਚ ਨਹੀਂ ਆਈ, ਅਜਿਹੀਆਂ ਘਟਨਾਵਾਂ ਪਿਛਲੇ ਸਮੇਂ ਵਿੱਚ ਵਾਪਰੀਆਂ ਹਨ, ਜਿਸ ਕਾਰਨ ਉਨ੍ਹਾਂ ਦੋਸ਼ੀ ਲੋਕਾਂ ਦਾ ਹੋਂਸਲਾ ਵਧ ਰਿਹਾ ਹੈ ਇਸ ਕਰਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ।
ਇਕ ਲੜਕੀ ਨੂੰ ਸਿੱਖ ਕੌਮ ਦੇ ਹਵਾਲੇ ਕਰ ਦਿੱਤਾ ਗਿਆ ਹੈ, ਪਰ ਦੂਜੀ ਅਜੇ ਵੀ ਧਰਮ ਪਰਿਵਰਤਨ ਕਰਨ ਵਾਲਿਆਂ ਨਾਲ ਹੈ। ਪੰਮਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੂਸਰੀ ਲੜਕੀ ਨੂੰ ਉਨ੍ਹਾਂ ਦੇ ਚੁੰਗਲ ਤੋਂ ਮੁਕਤ ਕੀਤਾ ਜਾਵੇ।

 

Leave a Reply

Your email address will not be published. Required fields are marked *