Tue. Mar 21st, 2023


ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਆਗੂ ਸੰਦੀਪ ਭਾਰਦਵਾਜ ਦੀ ਆਤਮਹੱਤਿਆ ਦੇ ਸਬੰਧ ਵਿੱਚ ਨੈਸ਼ਨਲ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ ਦਿੱਲੀ ਦੇ ਲੈਫਟੀਨੈਂਟ ਗਵਰਨਰ ਵਿਨੈ ਕੁਮਾਰ ਸਕਸੈਨਾ ਨੂੰ ਮੰਗ ਪੱਤਰ ਸੌਂਪ ਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਪਾਰਟੀ ਦੀ ਕੌਮੀ ਜਨਰਲ ਸਕੱਤਰ ਬਿੰਦੀਆ ਮਲਹੋਤਰਾ, ਕੌਮੀ ਅਕਾਲੀ ਦਲ ਮਹਿਲਾ ਵਿੰਗ ਦੀ ਕੌਮੀ ਪ੍ਰਧਾਨ ਭਾਵਨਾ ਧਵਨ, ਦਿੱਲੀ ਪ੍ਰਦੇਸ਼ ਪ੍ਰਧਾਨ ਕੁਲਦੀਪ ਸਿੰਘ ਮਰਵਾਹ, ਤਰਲੋਚਨ ਸਿੰਘ ਤੇ ਵਿਸ਼ਾਲ ਸਮੇਤ ਕਈ ਹੋਰ ਹਾਜ਼ਰ ਸਨ।
ਇਸ ਮੌਕੇ ਪਰਮਜੀਤ ਸਿੰਘ ਪੰਮਾ ਨੇ ਕਿਹਾ ਹੈ ਕਿ ਬੜੇ ਦੁੱਖ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਸੂਬਾ ਸਕੱਤਰ ਸੰਦੀਪ ਭਾਰਦਵਾਜ ਨੇ 24 ਨਵੰਬਰ 2022 ਨੂੰ ਘਰ ਵਿੱਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਾਨਸਰੋਵਰ ਗਾਰਡਨ ਵਾਰਡ ਨੰ. ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਹੋਣ ‘ਤੇ ਆਤਮ-ਹੱਤਿਆ ਕਰਨ ਵਾਲੇ ਲੋਕ ਆਪਣੀ ਜਾਨ ਤੱਕ ਲੈ ਸਕਦੇ ਹਨ। ਇਸ ਲਈ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਕਿਰਪਾ ਕਰਕੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਦਿਉ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਕੀ ਕੋਈ ਸਾਜ਼ਿਸ਼ ਤਾਂ ਨਹੀਂ ਹੈ ਅਤੇ ਉਸਦੀ ਮੰਦਭਾਗੀ ਮੌਤ ਪਿੱਛੇ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ। ਜਿਸ ਲਈ ਅਸੀਂ ਜਲਦ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀਂ ਮੰਗ ਪੱਤਰ ਸੌਂਪ ਕੇ ਸੰਦੀਪ ਭਾਰਦਵਾਜ ਦੀ ਖੁਦਕੁਸ਼ੀ ਦੀ ਸੀਬੀਆਈ ਜਾਂਚ ਦੀ ਮੰਗ ਕਰਾਂਗੇ।

 

Leave a Reply

Your email address will not be published. Required fields are marked *