Thu. Nov 30th, 2023


ਨਵੀਂ ਦਿੱਲੀ-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਦੇ ਮੈਂਬਰ ਪੀਏਸੀ ਕੌਮੀ ਜਨਰਲ ਸਕੱਤਰ ਅਤੇ ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਦੇ ਕੌਮੀ ਪ੍ਰਧਾਨ ਸ੍ਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਗੁਰੀ ਅਤਲਾ ਨੂੰ ਸਟੂਡੈਂਟ ਜੱਥੇਬੰਦੀ ਯੂਥ ਪਾਵਰ ਆਫ਼ ਪੰਜਾਬ ਦਾ ਮਾਲਵਾ ਜੋਨ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਲਈ ਨਵ-ਨਿਯੁਕਤ ਪ੍ਰਧਾਨ ਨੇ ਕੌਮੀ ਪ੍ਰਧਾਨ ਸ੍ਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਸੁਖਚੈਨ ਸਿੰਘ ਅਤਲਾ ਅਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ ਲਿਆ। ਪਾਰਟੀ ਦੇ ਕੌਮੀ ਜਨਰਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਕਿ ਨੋਜਵਾਨ ਆਗੂ ਗੁਰਪ੍ਰੀਤ ਸਿੰਘ ਗੁਰੀ ਅਤਲਾ ਪਿਛਲੇਂ ਲੰਮੇ ਸਮੇਂ ਤੋਂ ਸਟੂਡੈਂਟਾ ਦੇ ਹਿੱਤਾਂ ਅਤੇ ਉਹਨਾਂ ਦੇ ਬਿਹਤਰ ਭਵਿੱਖ ਲਈ ਕਾਰਜਸ਼ੀਲ ਹਨ।ਇਸ ਮੌਕੇ ਗੁਰਪ੍ਰੀਤ ਸਿੰਘ ਗੁਰੀ ਨੇ ਕਿਹਾ ਕਿ ਉਹ ਮੱਧ ਵਰਗੀ ਆਮ ਪਰਿਵਾਰ ਵਿਚੋਂ ਹਨ ਅਤੇ ਇਹ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਉਹ ਸਟੂਡੈਂਟਾ ਦੀ ਬਿਹਤਰੀ ਲਈ ਹੋਰ ਕੰਮ ਕਰਨਗੇ। ਇਸ ਮੌਕੇ ਸ੍ਰ ਸੁਖਚੈਨ ਸਿੰਘ ਅਤਲਾ ਨੇ ਨਵ ਨਿਯੁਕਤ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਅਤਲਾ ਨੂੰ ਇਸ ਨਵੀਂ ਮਿਲੀ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਉਹਨਾਂ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਹੋਰ ਬਲ ਮਿਲੇਗਾ ਅਤੇ ਪਾਰਟੀ ਮਜ਼ਬੂਤੀ ਵਲ ਵਧੇਗੀ। ਇਸ ਮੋਕੇ ਜ਼ਿਲ੍ਹਾ ਮਾਨਸਾ ਦੀ ਸਮੁੱਚੀ ਜੱਥੇਬੰਦੀ ਹਾਜ਼ਰ ਸੀ ਅਤੇ ਪੂਰੀ ਜੱਥੇਬੰਦੀ ਵੱਲੋਂ ਨਵ ਨਿਯੁਕਤ ਪ੍ਰਧਾਨ ਨੂੰ ਮੁਬਾਰਕਾਂ ਦਿੱਤੀਆਂ ਗਈਆਂ।

 

Leave a Reply

Your email address will not be published. Required fields are marked *