Thu. Sep 21st, 2023


 

 

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ’ਚ ਵਫ਼ਦ ਵੱਲੋਂ ਅੱਜ ਇਥੇ ਪਾਕਿਸਤਾਨ ਹਾਈ ਕਮਿਸ਼ਨ ਦੇ ਰਾਜਨੀਤਕ ਸਲਾਹਕਾਰ ਸ੍ਰੀ ਏਜਾਜ ਖਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਮੁਲਕ ’ਚ ਵੱਸਦੇ ਘੱਟ ਗਿਣਤੀ ਭਾਈਚਾਰੇ ਦੇ ਸਿੱਖ-ਹਿੰਦੂ ਪਰਿਵਾਰ ਦੀਆਂ ਕੁੜੀਆਂ ਨੂੰ ਅਗਵਾ ਕਰਕੇ ਉਨ੍ਹਾਂ ਦਾ ਜਬਰੀ ਧਰਮ ਬਦਲੀ ਕਰਕੇ ਨਿਕਾਹ ਕਰਨ ਅਤੇ ਘੱਟ-ਗਿਣਤੀਆਂ ਦੇ ਪਰਿਵਾਰਾਂ ਨੂੰ ਨਿੱਤ ਪੇਸ਼ ਆ ਰਹੀਆਂ ਦਿੱਕਤਾਂ ਸੰਬੰਧੀ ਇਤਰਾਜ਼ ਪ੍ਰਗਟ ਕਰਦੇ ਹੋਏ ਇਕ ਮੰਗ-ਪੱਤਰ ਸੌਂਪਿਆ ਗਿਆ। ਭਾਰਤ ’ਚ ਵੱਸਦੇ ਦੀਨਾ ਕੌਰ ਦੇ ਕੁਝ ਪਰਿਵਾਰਕ ਜੀਆਂ ਵੱਲੋਂ ਦਿੱਲੀ ਕਮੇਟੀ ਨਾਲ ਮੁਲਾਕਾਤ ਕਰਕੇ

ਇਸ ਮਾਮਲੇ ’ਚ ਮਦਦ ਦੀ ਮੰਗ ਕੀਤੀ ਗਈ।ਦਿੱਲੀ ਦੇ ਚਾਣਕਿਆ ਪੁਰੀ ’ਚ ਸਥਿਤ ਪਾਕਿ ਹਾਈ ਕਮਿਸ਼ਨ ਦੇ ਦਫਤਰ ਵਿਖੇ ਸ੍ਰੀ ਏਜਾਜ ਖਾਨ ਨੂੰ ਮੰਗ-ਪੱਤਰ ਸੌਂਪਣ ਤੋਂ ਬਾਅਦ ਸ. ਕਾਲਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਮੁਲਾਕਾਤ ’ਤੇ ਅਸੰਤੁਸ਼ਟੀ ਜ਼ਾਹਿਰ ਕਰਦਿਆਂ

ਕਿਹਾ ਕਿ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਬੁਨੇਰ ਜ਼ਿਲ੍ਹੇ ਦੇ ਪੀਰ ਬਾਬਾ ਟਾਊਨ ਵਿਖੇ 25 ਸਾਲਾ ਸਿੱਖ ਕੁੜੀ ਦੀਨਾ ਕੌਰ ਨੂੰ ਇਕ ਮੁਸਲਿਮ ਰਿਕਸ਼ਾ ਚਾਲਕ ਦੁਆਰਾ ਅਗਵਾ ਕਰਕੇ ਜਬਰੀ ਮੁਸਲਿਮ ਲੜਕੇ ਨਾਲ ਨਿਕਾਹ ਕਰਾਉਣ ਦੀ ਅਤਿ-ਮੰਦਭਾਗੀ ਘਟਨਾ ਵਾਪਰੀ

ਹੈ ਦੀਨਾ ਕੌਰ ਜੋ ਕਿ ਪਾਕਿ ’ਚ ਬਤੌਰ ਅਧਿਆਪਿਕਾ ਕੰਮ ਕਰਕੇ ਆਪਣੇ ਪਰਿਵਾਰ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਨਿਭਾ ਰਹੀ ਸੀ ਉਸ ਨੂੰ ਧੱਕੇ ਨਾਲ ਅਗਵਾ ਕਰਕੇ ਉਸ ਦਾ ਧਰਮ ਬਦਲੀ ਕੀਤਾ ਗਿਆ ਜੋ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।ਸ. ਕਾਲਕਾ ਨੇ ਕਿਹਾ

ਕਿ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਹੈ ਕਿ ਇਸ ਮਾਮਲੇ ’ਚ ਮੁਲਜ਼ਮ ਨੂੰ ਉਥੋਂ ਦੇ ਪੁਲਿਸ-ਪ੍ਰਸ਼ਾਸਨ ਵੱਲੋਂ ਗ੍ਰਿਫਤਾਰ ਤਾਂ ਕੀਤਾ ਗਿਆ ਹੈ ਪਰੰਤੂ ਕਿਤੇ ਨਾ ਕਿਤੇ ਇਸ ਮਾਮਲੇ ’ਚ ਲਗਾਤਾਰ ਢਿੱਲ ਵੀ ਵਰਤੀ ਜਾ ਰਹੀ ਹੈ ਜਿਸ ਦਾ ਸਿੱਧਾ ਮਕਸਦ ਮੁਲਜ਼ਮ ਨੂੰ ਕਾਨੂੰਨੀ ਚਾਰਾਜੋਈ ਦੌਰਾਨ ਉਸ ਦੇ ਹੱਕ ’ਚ ਫੈਸਲਾ ਭੁਗਤਾਉਣ ਦੀ ਸੋਚ ਹੋ ਸਕਦਾ ਹੈ।ਜੇਕਰ ਇਸ ਮਾਮਲੇ ’ਚ ਸਖ਼ਤ ਕਾਰਵਾਈ ਨਾ ਕੀਤੀ ਗਈ ਅਤੇ ਪਾਕਿਸਤਾਨ ’ਚ ਵੱਸਦੇ

ਸਿੱਖ-ਹਿੰਦੂ ਪਰਿਵਾਰਾਂ ਨੂੰ ਸੁਖਾਵਾਂ ਮਾਹੌਲ ਮੁਹੱਈਆ ਨਹੀਂ ਕਰਵਾਇਆ ਗਿਆ ਤਾਂ ਦਿੱਲੀ ਕਮੇਟੀ ਵੱਲੋਂ ਅੰਤਰਰਾਸ਼ਟਰੀ ਪੱਧਰ ’ਤੇ ਮਨੁੱਖੀ ਅਧਿਕਾਰ ਕਮਿਸ਼ਨ ਤਕ ਪਹੰੁਚ ਕੀਤੀ ਜਾਵੇਗੀ।ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਪਾਕਿਸਤਾਨ ’ਚ ਸਿੱਖ ਜਰਨੈਲ ਹਰੀ ਸਿੰਘ ਨਲੂਆ ਦਾ ਬੁੱਤ ਢਾਹੇ ਜਾਣ ’ਤੇ ਵੀ ਸਖ਼ਤ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਪਾਕਿ ਸਰਕਾਰ ਵੱਲੋਂ ਦੁਨੀਆਂ ਭਰ ’ਚ ਢਿੰਢੋਰਾ ਪਿੱਟਿਆ ਜਾਂਦਾ ਹੈ ਕਿ ਉਸ ਦੇ ਮੁਲਕ ’ਚ ਘੱਟ-ਗਿਣਤੀਆਂ ਦੇ ਮਨੁੱਖੀ ਅਧਿਕਾਰਾਂ ਦੀ ਪਾਲਣਾ ਕੀਤੀ ਜਾਂਦੀ ਹੈ ਅਤੇ ਪਾਕਿ ’ਚ

ਘੱਟ-ਗਿਣਤੀਆਂ ਦੇ ਧਾਰਮਿਕ ਅਸਥਾਨ ਤੇ ਉਨ੍ਹਾਂ ਦੇ ਪਰਿਵਾਰ ਪੂਰੀ ਤਰ੍ਹਾਂ ਸੁਰੱਖਿਅਤ ਹਨ, ਜੋ ਕਿ ਨਿਰਾ ਝੂਠ ਹੈ।ਉਨ੍ਹਾਂ ਕਿਹਾ ਪਾਕਿ ’ਚ ਵੱਸਦੇ ਘੱਟ ਗਿਣਤੀ ਭਾਈਚਾਰੇ ਦੇ ਸਿੱਖਾਂ-ਹਿੰਦੂਆਂ ਦੀ ਸਥਿਤੀ ਦਿਨ-ਬ-ਦਿਨ ਵਿਗੜਦੀ ਜਾ ਰਹੀ ਹੈ ਅਤੇ ਉਹ ਲਗਾਤਾਰ ਖਤਰੇ

’ਚ ਜੀਵਨ ਬਤੀਤ ਕਰ ਰਹੇ ਹਨ ।ਇਸ ਵਫ਼ਦ ’ਚ ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ, ਆਤਮਾ ਸਿੰਘ ਲੁਬਾਣਾ, ਐਮ.ਪੀ.ਐਸ. ਚੱਢਾ, ਵਿਕਰਮ ਸਿੰਘ ਰੋਹਿਣੀ, ਗੁਰਦੇਵ ਸਿੰਘ ਤੇ ਗੁਰਮੀਤ ਸਿੰਘ ਭਾਟੀਆ ਆਦਿ ਮੌਝੂਦ ਸਨ।

Leave a Reply

Your email address will not be published. Required fields are marked *