ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 77ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਲਾਲ ਕਿਲੇ ‘ਤੇ ਰਾਸ਼ਟਰੀ ਝੰਡਾ ਲਹਿਰਾਇਆ।
ਉਨ੍ਹਾਂ ਟ੍ਰਾਈ ਸਰਵਿਸਿਜ਼ ਗਾਰਡ ਆਫ਼ ਆਨਰ ਦਾ ਨਿਰੀਖਣ ਕੀਤਾ।
ਲਾਲ ਕਿਲ੍ਹੇ ‘ਤੇ ਪਹੁੰਚਣ ‘ਤੇ ਪ੍ਰਧਾਨ ਮੰਤਰੀ ਦਾ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਰੱਖਿਆ ਰਾਜ ਮੰਤਰੀ ਅਜੇ ਭੱਟ ਨੇ ਸਵਾਗਤ ਕੀਤਾ।
ਇਸ ਤੋਂ ਪਹਿਲਾਂ ਲਾਲ ਕਿਲੇ ਵੱਲ ਜਾਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
“ਸੁਤੰਤਰਤਾ ਦਿਵਸ ‘ਤੇ ਸ਼ੁਭਕਾਮਨਾਵਾਂ। ਅਸੀਂ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਦਿੰਦੇ ਹਾਂ ਅਤੇ ਉਨ੍ਹਾਂ ਦੇ ਵਿਜ਼ਨ ਨੂੰ ਪੂਰਾ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹਾਂ। ਜੈ ਹਿੰਦ!, “
ਪ੍ਰਧਾਨ ਮੰਤਰੀ ਨੇ ਐਕਸ ‘ਤੇ ਲਿਖਿਆ, ਜੋ ਪਹਿਲਾਂ ਟਵਿੱਟਰ ਵਜੋਂ ਜਾਣਿਆ ਜਾਂਦਾ ਸੀ।