ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਪੰਜਾਬ ਦੇ ਹਿਤੈਸ਼ੀ ਪਾਰਟੀ ਨਾਲ ਵੱਧ ਤੋਂ ਵੱਧ ਜੁੜ ਰਹੇ ਹਨ। ਪਾਰਟੀ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਅਕਾਲੀ ਦਲ ਬਾਦਲ ਐੱਸ.ਸੀ ਵਿੰਗ ਦੇ ਜਨਰਲ ਸਕੱਤਰ ਅਤੇ ਬੁਲਾਰੇ ਸ: ਹਰਵੇਲ ਸਿੰਘ ਮਾਧੋਪੁਰ ਪ੍ਰਧਾਨ ਘੱਟ ਗਿਣਤੀ ਦਲਿਤ ਫਰੰਟ ਪੰਜਾਬ ਨੇ ਵੱਡੀ ਗਿਣਤੀ ਵਿੱਚ ਆਪਣੇ ਸਾਥੀਆਂ ਸਣੇ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਮੂਲੀਅਤ ਕੀਤੀ।
ਅਕਾਲੀ ਦਲ ਬਾਦਲ ਤਾਨਾਸ਼ਾਹੀ, ਗਲਤ ਨੀਤੀਆਂ ਅਤੇ ਪੰਥਕ ਸੋਚ ਤੋਂ ਦੂਰ ਜਾਣ ਕਰਕੇ ਰੋਸ ਅਤੇ ਅਫ਼ਸੋਸ ਦਾ ਪ੍ਰਗਟਾਵਾ ਕਰਦੇ ਹੋਏ ਸ: ਹਰਵੇਲ ਸਿੰਘ ਮਾਧੋਪੁਰ ਅਤੇ ਉਨ੍ਹਾਂ ਦੇ ਸਾਥੀ ਐਡਵੋਕੇਟ ਅਮਰਜੀਤ ਸਿੰਘ ਮੁੱਖ ਸਲਾਹਕਾਰ, ਸ: ਗੁਰਸੇਵਕ ਸਿੰਘ ਪ੍ਰਧਾਨ ਚੰਡੀਗੜ੍ਹ ਯੂਨਿਟ, ਸ: ਦਰਸ਼ਨ ਸਿੰਘ ਕੋਰ ਕਮੇਟੀ ਮੈਂਬਰ, ਸ: ਲਖਵਿੰਦਰ ਸਿੰਘ ਨੰਬਰਦਾਰ, ਸ਼੍ਰੀ ਬਲਦੇਵ ਕ੍ਰਿਸ਼ਣ ਜਿ਼ਲ੍ਹਾ ਜਨਰਲ ਸਕੱਤਰ ਸ਼੍ਰੀ ਫਹਿਤਗੜ੍ਹ ਸਾਹਿਬ, ਸ: ਹਰਜਿੰਦਰ ਸਿੰਘ ਜਿ਼ਲ੍ਹਾ ਪ੍ਰਧਾਨ ਲੁਧਿਆਣਾ, ਸ: ਪਰਮਿੰਦਰ ਸਿੰਘ ਜਿ਼ਲ੍ਹਾ ਪ੍ਰਧਾਨ ਪਟਿਆਲਾ, ਸ: ਜਗਜੀਤ ਸਿੰਘ ਪ੍ਰਧਾਨ ਮੋਹਾਲੀ, ਸ: ਬਿਕਰਮ ਸਿੰਘ ਵਿੱਕੀ ਯੂਥ ਪ੍ਰਧਾਨ ਪੰਜਾਬ, ਸ: ਦਰਬਾਰਾ ਸਿੰਘ, ਸ: ਸੁਰਿੰਦਰ ਸਿੰਘ ਜਵੰਦਾ, ਸ਼੍ਰੀ ਰਾਮ ਰਾਜ ਚੌਹਾਨ ਸ਼ਹਿਰੀ ਪ੍ਰਧਾਨ ਬੱਸੀ ਪਠਾਣਾ, ਸ: ਨਿਰਲੇਪ ਸਿੰਘ ਪ੍ਰਧਾਨ ਨਾਭਾ, ਕੈਪਟਨ ਹਰਭਜਨ ਸਿੰਘ, ਕੈਪਟਨ ਅਮਰੀਕ ਸਿੰਘ, ਸ: ਮੇਵਾ ਸਿੰਂਘ ਸਰਹਿੰਦ, ਸ: ਨਿਰਮਲ ਸਿੰਘ ਜਿ਼ਲ੍ਹਾ ਜਨਰਲ ਸਕੱਤਰ, ਸ: ਪ੍ਰੇਮ ਸਿੰਘ ਖਾਲਸਾ ਸਕੱਤਰ ਪਟਿਆਲਾ ਆਦਿ ਨੇ ਵੱਡੀ ਗਿਣਤੀ ਵਿੱਚ ਅਕਾਲੀ ਦਲ ਬਾਦਲ ਤੋਂ ਕਿਨਾਰਾ ਕਰ ਲਿਆ ਹੈ।
ਉਪਰੋਕਤ ਆਗੂਆ ਨੇ ਦੋਸ਼ ਲਗਾਇਆ ਕਿ ਅਕਾਲੀ ਦਲ ਬਾਦਲ ਵਿੱਚ ਚਾਪਲੂਸਾਂ ਦਾ ਬੋਲਬਾਲਾ ਤੇ ਜ਼ਮੀਨੀ ਪੱਧਰ `ਤੇ ਕੰਮ ਕਰਨ ਵਾਲੇ ਆਗੂਆਂ ਤੇ ਵਰਕਰਾਂ ਦੀ ਕੋਈ ਸੁਣਵਾਈ ਅਤੇ ਕਦਰ ਨਹੀ ਹੈ। ਸਮੂਹ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ ਸੁਖਦੇਵ ਸਿੰਘ ਢੀਂਡਸਾ ਨੇ ਰਸਮੀ ਤੌਰ `ਤੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਪਾਰਟੀ ਵਿੱਚ ਸ: ਹਰਵੇਲ ਸਿੰਘ ਮਾਧੋਪੁਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕਰਦਿਆਂ ਸ: ਢੀਂਡਸਾ ਨੇ ਵਿਸ਼ਵਾਸ਼ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਿਲ ਹੋਏ ਇਨ੍ਹਾਂ ਆਗੂਆਂ ਨੂੰ ਮਾਨ ਸਨਮਾਨ ਦਿੱਤਾ ਜਾਵੇਗਾ ।

Leave a Reply

Your email address will not be published. Required fields are marked *