Sat. Mar 2nd, 2024


 

ਸ੍ਰੀ ਹਜ਼ੂਰ ਸਾਹਿਬ-ਮਹਾਂਰਾਸ਼ਟਰ ਪ੍ਰਾਂਤ ਦੇ ਧਰਮ ਪ੍ਰਚਾਰ ਯਾਤਰਾ ਤੇ ਗਏ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾਵਹੀਰ ਅਤੇ ਸਮੁੱਚੀਆਂ ਬੁੱਢਾ ਦਲ ਦੀਆਂ ਨਿਹੰਗ ਸਿੰਘ ਅਕਾਲੀ ਫੌਜ਼ਾਂ ਵੱਲੋਂ ਨਿਜ਼ਮਤ ਉਲੀਕੇ ਪ੍ਰੋਗਰਾਮ ਅਨੁਸਾਰ ਬੁੱਢਾ ਦਲ ਦਾ ਸਥਾਪਨਾ ਦਿਵਸ ਅਤੇ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਫਤਿਹ ਮਾਰਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਤੋਂ ਗੁਰਦੁਆਰਾ ਨਾਨਕਝੀਰਾ ਸਾਹਿਬ ਬਿਦਰ ਲਈ ਅਯੋਜਿਤ ਕੀਤਾ ਗਿਆ। ਫਤਿਹ ਮਾਰਚ ਦੀ ਅਰੰਭਤਾ ਸਮੇਂ ਗੁਰਦੁਆਰਾ ਬਾਬਾ ਨਿਧਾਨ ਸਿੰਘ ਲੰਗਰ ਸਾਹਿਬ ਦੇ ਕਾਰਸੇਵਕ ਸੰਤ ਬਾਬਾ ਬਲਵਿੰਦਰ ਸਿੰਘ, ਸਿੰਘ ਸਾਹਿਬ ਜਥੇਦਾਰ ਗਿਆਨੀ ਸੁਲਤਾਨ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਗੁ: ਬੋਰਡ ਦੇ ਸੁਪਰੀਡੈਂਟ ਸ. ਥਾਨ ਸਿੰਘ ਬੁੰਗਈ ਅਤੇ ਬਾਕੀ ਮੈਂਬਰਾਂ, ਅਹੁਦੇਦਾਰਾਂ, ਸੰਤ ਮਹਾਂਪੁਰਸ਼ਾਂ ਨੇ ਸਿੱਖੀ ਪਰੰਪਰਾ ਅਨੁਸਾਰ ਖਾਲਸਾਈ ਜੈਕਾਰਿਆਂ ਤੇ ਫੁੱਲਾਂ ਦੀ ਵਰਖਾ ਕਰਕੇ ਰਵਾਨਾ ਕੀਤਾ। ਗੁਰੂ ਸਾਹਿਬ ਦੀ ਸੁੰਦਰ ਪਾਲਕੀ ਸਾਹਿਬ ਵਾਲੀ ਵਿਸ਼ੇਸ਼ ਬਸ ਜਿਸ ਨੂੰ ਹਾਰਾਂ ਤੇ ਫੁੱਲਾਂ ਨਾਲ ਸ਼ਿੰਗਾਰਿਆਂ ਗਿਆ ਵਿੱਚ ਗੁਰੂ ਸਾਹਿਬਾਨ ਤੇ ਸਿੱਖ ਜਰਨੈਲਾਂ ਦੇ ਦੁਰਲੱਭ ਇਤਿਹਾਸਕ ਸ਼ਸਤਰ ਵੀ ਸੁਸ਼ੋਭਿਤ ਸਨ ਕੀਰਤਨੀ ਜਥੇ ਵਿਚ ਪ੍ਰਚਾਰਕ ਨੇ ਗੁਰੂ ਜਸ ਗਾਇਨ ਕੀਤਾ।

ਸ. ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਵੱਲੋਂ ਜਾਰੀ ਪ੍ਰੈਸ ਨੋਟ ਰਾਹੀਂ ਦਸਿਆ ਕਿ ਇਹ ਫਤਿਹ ਮਾਰਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਸਵੇਰੇ ਅਰੰਭ ਹੋ ਵੱਖ-ਵੱਖ ਕਸਬਿਆਂ ਸ਼ਹਿਰਾਂ ਰਾਹੀ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਵਿਖੇ ਪੁਜਾ ਰਸਤੇ ਵਿੱਚ ਥਾਂ ਪੁਰ ਥਾਂ ਸੰਗਤਾਂ ਨੇ ਗੁਰੂ ਸਾਹਿਬਾਨ ਵੱਲੋਂ ਬੁੱਢਾ ਦਲ ਨੂੰ ਬਖਸ਼ੇ ਨਿਸ਼ਾਨ ਨਿਗਾਰਿਆਂ ਅਤੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕੀਤੇ ਅਤੇ ਪੁਰਜ਼ੋਰ ਫਤਿਹ ਮਾਰਚ ਦਾ ਸਵਾਗਤ ਕੀਤਾ। ਗੁ: ਨਾਨਕਝੀਰਾ ਸਾਹਿਬ ਬਿਦਰ ਵਿਖੇ ਪੁੱਜਣ ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਡਾ. ਬਲਬੀਰ ਸਿੰਘ, ਗਿਆਨੀ ਹਰਪਾਲ ਸਿੰਘ ਹੈਡ ਗ੍ਰੰਥੀ, ਭਾਈ ਮਦਨਮੋਹਨ ਸਿੰਘ ਹਜ਼ੂਰੀ ਰਾਗੀ, ਭਾਈ ਬਲਵੰਤ ਸਿੰਘ ਕਥਾਵਾਚਕ, ਸ. ਮਨਪ੍ਰੀਤ ਸਿੰਘ ਮੈਂਬਰ, ਸ. ਪ੍ਰਦੀਪ ਸਿੰਘ, ਸ. ਤੇਜਪਾਲ ਸਿੰਘ ਸਾਰੇ ਮੈਂਬਰ ਕਾਰਜ ਕਰਨੀ ਸ. ਰਾਜਵਿੰਦਰ ਸਿੰਘ ਮੈਨੇਜਰ, ਸ. ਰਵਿੰਦਰ ਸਿੰਘ ਬੁੰਗਈ ਸਾਬਕਾ ਸੁਪਰੀਡੈਂਟ, ਸ. ਰਵਿੰਦਰ ਸਿੰਘ ਕਪੂਰ ਅਤੇ ਸੰਗਤਾਂ ਵੱਲੋਂ ਖਾਲਸਾਈ ਜੈਕਾਰਿਆਂ ਨਾਲ ਫਤਿਹ ਮਾਰਚ ਦਾ ਸਵਾਗਤ ਕੀਤਾ ਗਿਆ ਅਤੇ ਰਾਤ ਨੂੰ ਗੁ: ਸਾਹਿਬ ਦੇ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਹੋਇਆ ਜਿਸ ਵਿੱਚ ਗੁਰਮਤਿ ਦੇ ਗਿਆਤਾ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਜਰਨੈਲ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਹਜ਼ੂਰ ਸਾਹਿਬ, ਭਾਈ ਪਰਮਵੀਰ ਸਿੰਘ ਰਹਿਰਾਸੀਏ ਤੋਂ ਇਲਾਵਾ ਹੋਰ ਰਾਗੀਆਂ, ਢਾਡੀਆਂ, ਪ੍ਰਚਾਰਕਾਂ ਨੇ ਗੁਰੂ ਮਹਿਮਾ ਤੇ ਸਿੱਖ ਇਤਿਹਾਸ ਦੀ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ। ਇਹ ਫਤਿਹ ਮਾਰਚ ਇਥੋਂ ਸਵੇਰੇ ਹੈਦਰਾਬਾਦ ਲਈ ਰਾਵਾਨਾ ਹੋਇਆ। 

ਇਸ ਸਮੇਂ ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ਼ ਬੁੱਢਾ ਦਲ ਯੂ.ਐਸ.ਏ, ਸੰਤ ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਸੁਖਜੀਤ ਸਿੰਘ ਕਨੱਈਆ, ਬਾਬਾ ਗੁਰਮੁੱਖ ਸਿੰਘ, ਬਾਬਾ ਪ੍ਰੇਮ ਸਿੰਘ ਵਾਹਿਗੁਰੂ, ਬਾਬਾ ਬੂਟਾ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਭਾਈ ਮਾਨ ਸਿੰਘ ਲਿਖਾਰੀ, ਬਾਬਾ ਗੁਰਮੁੱਖ ਸਿੰਘ, ਬਾਬਾ ਰਣਜੋਧ ਸਿੰਘ ਆਦਿ ਹਾਜ਼ਰ ਸਨ।

 

Leave a Reply

Your email address will not be published. Required fields are marked *