ਨਵੀਂ ਦਿੱਲੀ: ਪੰਜਾਬ ਅੰਦਰ ਆਏ ਦਿਨ ਹੀ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ।ਇਨ੍ਹਾਂ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਕਾਰਨ ਸਿੱਖ ਕੌਮ ਲਈ ਚਿੰਤਾਵਾਂ ਦਾ ਵਿਸ਼ਾ ਬਣਿਆ ਹੋਇਆ ਹੈ।ਇਸ ਸਬੰਧੀ ਗੱਲਬਾਤ ਕਰਦਿਆਂ ਸਿੱਖ ਬ੍ਰਦਰਜ਼ਹੂੱਡ ਇੰਟਰਨੈਸ਼ਨਲ ਦੇ ਕੌਮੀ ਜਨਰਲ ਸਕੱਤਰ ਸ. ਗੁਣਜੀਤ ਸਿੰਘ ਬਖ਼ਸ਼ੀ ਨੇ ਆਖਿਆ ਕਿ ਪਿਛਲੇ ਦਿਨੀਂ ਸ਼੍ਰੀ ਦਰਬਾਰ ਸਾਹਿਬ ਸ਼੍ਰੀ
ਅੰਮ੍ਰਿਤਸਰ ਵਿਖੇ ਵਾਪਰੀ ਘਟਨਾ ਨੇ ਸਿੱਖ ਕੌਮ ਲਈ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸ. ਬਖ਼ਸ਼ੀ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਵਿੱਚ ਸ਼ਰਾਰਤੀ ਅਨੁਸਰਾਂ ਨੂੰ ਨੱਥ ਪਾਉਣ ਲਈ ਲੋਕਾਂ ਦੀ ਆਸਥਾ ਅੱਗੇ ਪ੍ਰਬੰਧ ਕਰਨੇ ਚਿੰਤਾ ਦਾ ਵਿਸ਼ਾ ਬਣ ਚੁੱਕੇ ਹਨ।ਸ. ਗੁਣਜੀਤ
ਸਿੰਘ ਬਖ਼ਸ਼ੀ ਨੇ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਦੇ ਧਾਰਮਿਕ ਅਸਥਾਨਾਂ ਅਤੇ ਗੁਰਦਵਾਰਾ ਸਹਿਬਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਸ਼ਰਾਰਤੀ ਅਨੁਸਰਾਂ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਸੀ.ਸੀ.ਟੀ.ਵੀ ਕੈਮਰੇ ਸਮੇਤ ਟੀਕਰੀ
ਪਹਿਰੇ ਲਗਾਉਣ ਤਾਂ ਜੋ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ ਤੇ
ਅੱਗੇ ਤੋਂ ਨਾ ਵਾਪਰ ਸਕਣ।