ਨਵੀਂ ਦਿੱਲੀ: ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਅਤੇ ਪੰਜਾਬ ਦੇ ਜਿਲ੍ਹਾ ਕਪੂਰਥਲਾ ਵਿਖੇ ਵਾਪਰੀਆਂ ਬੇਅੱਦਬੀ ਦੀਆਂ ਘਟਨਾਵਾਂ ਨੇ ਸਿੱਖ
ਕੌਮ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ।ਬੇਅੱਦਬੀਆਂ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ `ਤੇ ਦੁੱਖ ਪ੍ਰਗਟ ਕਰਦਿਆਂ ਹੋਇਆਂ ਮਨੁੱਖਤਾ ਭਲਾਈ ਮਿਸ਼ਨ ਦੇ ਸੀਨੀਆਰ ਆਗੂ ਅਤੇ ਉੱਘੇ ਸਮਾਜ ਸੇਵੀ ਸ. ਪਰਮਜੀਤ ਸਿੰਘ ਬਜਾਜ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਤੇ
ਨਿਖ਼ੇਦੀ ਕਰਦਿਆਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਹੋਇਆ ਕਿਹਾ ਕਿ ਜੇਕਰ ਬੇਅੱਦਬੀਆਂ ਦੀਆਂ ਘਟਨਾਵਾਂ ਰੋਕਣ ਲਈ ਸਰਕਾਰਾਂ ਨੇ ਕੋਈ ਠੋਸ ਕਾਰਵਾਈ ਨਾ ਕੀਤੀ ਅਤੇ ਅਜਿਹੀਆਂ ਸਾਜ਼ਿਸ਼ਾਂ ਕਰਨ ਵਾਲਿਆਂ ਨੂੰ ਬੇਨਕਾਬ ਨਾ ਕੀਤਾ ਗਿਆ ਤਾਂ ਇਸ ਦੇ ਨਤੀਜੇ ਜਿਥੇ ਦੇਸ਼ ਦੀ
ਏਕਤਾ ਤੇ ਆਖ਼ੰਡਤਾਂ ਲਈ ਖ਼ਤਰਾ ਹੋ ਸਕਦੇ ਹਨ ਤੇ ਸਿੱਖ ਕੌਮ ਅੰਦਰ ਬੇਗ਼ਾਨਗੀ ਦੀ ਭਾਵਨਾ ਨੂੰ ਹੋਰ ਬੜਾਵਾ ਮਿਲ ਸਕਦਾ ਹੈ।ਉਨ੍ਹਾਂ ਨੇ ਕਿਹਾ ਕਿ ਲਗਭੱਗ ਪਿਛਲੇ ਛੇ ਵਰ੍ਹਿਆਂ ਤੋਂ ਨਿਰੰਤਰ ਬੇਅੱਦਬੀਆਂ ਦਾ ਸਿਲਸਲਾ ਚੱਲ ਰਿਹਾ ਹੈ।ਸ. ਪਰਮਜੀਤ ਸਿੰਘ ਬਜਾਜ ਨੇ ਬੇਅੱਦਬੀ
ਦੀਆਂ ਘਟਨਾਵਾਂ ਦੇ ਪਿੱਛੇ ਸਾਜ਼ਿਸ਼ਕਾਰਾਂ ਅਤੇ ਘੱਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਬਾਜ਼ ਆਉਣ ਦੀ ਚਿਤਾਵਨੀ ਦਿੰਦਿਆਂ ਹੋਇਆਂ ਕਿਹਾ ਕਿ ਸਿੱਖ ਕੌਮ ਦੀ ਹੁਣ ਬਰਦਾਸ਼ਤ ਕਰਨ ਦੀ ਸ਼ਕਤੀ ਖ਼ਤਮ ਹੁੰਦੀ ਜਾ ਰਹੀ ਹੈ ਅਤੇ ਅੱਗੇ ਤੋਂ ਵੀ ਮੌਕੇ `ਤੇ ਹੀ ਬੇਅੱਦਬੀ ਦੀਆਂ
ਘਟਨਾਵਾਂ ਦੇ ਦੋਸ਼ੀਆਂ ਨੂੰ ਸੋਧਾ ਲਾਇਆ ਜਾਵੇਗਾ, ਕਿਉਂਕਿ ਸਰਕਾਰਾਂ ਅਤੇ ਅਦਾਲਤਾਂ ਵੱਲੋਂ ਸਿੱਖ ਕੌਮ ਨੂੰ ਇਨਸਾਫ਼ ਨਹੀਂ ਦਿੱਤਾ ਜਾ ਰਿਹਾ, ਬਲਕਿ ਬੇਅੱਦਬੀ ਦੇ ਹਰ ਦੋਸ਼ੀ ਨੂੰ ਨਸ਼ੇੜੀ ਤੇ ਮੰਦਬੁੱਧੀ ਕਹਿ ਕੇ ਜਾਂ ਫਿਰ ਸਬੂਤਾਂ ਦੀ ਘਾਟ ਦਾ ਹਵਾਲਾ ਦੇ ਕੇ
ਜਮਾਨਤ ਦੇ ਦਿੱਤੀ ਜਾਂਦੀ ਹੈ ਅਤੇ ਜਾਂ ਫਿਰ ਬਰੀ ਕਰ ਦਿੱਤਾ ਜਾਂਦਾ ਹੈ, ਜਿਸ ਕਰਕੇ ਸਿੱਖ ਕੌਮ ਦਾ ਅਦਾਲਤਾਂ ਤੋਂ ਵੀ ਵਿਸ਼ਵਾਸ਼ ਖ਼ਤਮ ਹੁੰਦਾ ਜਾ ਰਿਹਾ ਹੈ, ਜਿਸ ਕਰਕੇ ਬੇਅੱਦਬੀ ਦੇ ਦੋਸੀਆਂ ਨੂੰ ਹੁਣ ਸਿੱਖੀ ਰਿਵਾਇਤਾਂ ਤੇ ਪ੍ਰੰਪਰਾਵਾਂ ਮੁਤਾਬਕ ਸੌਧਾ ਲਾਵਾਂਗੇ, ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ ?