ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਸ. ਸੰਸਾਰ ਸਿੰਘ ਨੇ ਕਿਹਾ ਕਿ ਸਿੱਖ ਬੰਦੀ ਸਿੰਘ ਭਾਈ ਬਲਵੰਤ
ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਪ੍ਰੋਫ਼ੈਸਰ ਦਵਿੰਦਰ ਪਾਲ ਸਿੰਘ ਭੁੱਲਰ ਸਮੇਤ ਅਨੇਕਾਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਕਿਸ ਕਾਨੂੰਨ ਦੇ ਤਹਿਤ ਜੇਲ੍ਹਾਂ ਵਿੱਚ ਰੱਖਿਆਂ ਹੋਇਆਂ ਹੈ।ਸ. ਸੰਸਾਰ ਸਿੰਘ ਨੇ ਕਿਹਾ ਕਿ ਭਾਰਤ ਦੇਸ਼
ਦੀਆਂ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਸਿੱਖਾਂ ਨੂੰ ਘੱਟ ਗਿਣਤੀ ਹੋਣ ਦਾ ਅਹਿਸਾਸ ਕਰਵਾਇਆ ਜਾਂਦਾ ਰਿਹਾ ਹੈ ਤੇ ਹੁਣ ਵੀ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਕੇ ਇਹੋ ਹੀ ਅਹਿਸਾਸ ਕਰਵਾਇਆ ਜਾ ਰਿਹਾ ਹੈ।ਸ. ਸੰਸਾਰ ਸਿੰਘ ਨੇ ਕਿਹਾ ਕਿ ਹੁਕਮਰਾਨ ਸਰਕਾਰਾਂ ਵਲੋਂ
ਸਿੱਖ ਕੌਮ ਪ੍ਰਤੀ ਦੋਹਰੀ ਨੀਤੀ ਪ੍ਰਯੋਗ ਕੀਤੀ ਜਾ ਰਹੀ ਹੈ ਅਤੇ ਸਿੱਖਾਂ ਨੂੰ ਆਪਣੇ ਹੀ ਦੇਸ਼ ਵਿੱਚ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।ਸ. ਸੰਸਾਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ
ਬੰਦੀ ਸਿੰਘਾਂ ਦੀ ਰਿਹਾਈ ਦਾ ਦਾਅਵਾ ਕੀਤਾ ਗਿਆ ਸੀ ਪਰ ਬਾਅਦ ੱਿਵਚ ਸਰਕਾਰ ਮੁਕਰ ਗਈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਵਤੀਰੇ ਕਾਰਨ ਪੰਥਕ ਹਲਕਿਆਂ ਅਤੇ ਸਿੱਖ ਕੌਮ ਵਿੱਚ ਕੇਂਦਰ ਸਰਕਾਰ ਪ੍ਰਤੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ ਤੇ ਦਿਨੋਂ ਦਿਨ ਰੋਸ
ਦੀ ਲਹਿਰ ਵੱਧ ਰਹੀ ਹੈ।