Sat. Sep 30th, 2023


ਚੰਡੀਗੜ੍ਹ- ਪੰਜਾਬ ਰਾਜ ਤੋਂ ਚੁਣੇ ਗਏ ਰਾਜ ਸਭਾ ਦੇ ਦੋ ਮੈਂਬਰਾਂ ਦੀ ਮਿਆਦ ਜੁਲਾਈ 2022 ਵਿੱਚ ਸਮਾਪਤ ਹੋਣ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਪੰਜਾਬ ਰਾਜ ਤੋਂ ਰਾਜ ਸਭਾ ਦੀਆਂ ਦੋ-ਸਾਲਾ ਚੋਣਾਂ ਦੇ ਸ਼ਡਿਊਲ ਦਾ ਐਲਾਨ ਕੀਤਾ ਹੈ।

ਪੰਜਾਬ ਰਾਜ ਤੋਂ ਚੁਣੇ ਗਏ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਅਤੇ ਬਲਵਿੰਦਰ ਸਿੰਘ ਦੇ ਅਹੁਦੇ ਦੀ ਮਿਆਦ ਉਨ੍ਹਾਂ ਦੀ ਸੇਵਾਮੁਕਤੀ `ਤੇ 4 ਜੁਲਾਈ, 2022 ਨੂੰ ਖ਼ਤਮ ਹੋਣ ਵਾਲੀ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਸ਼ਡਿਊਲ ਅਨੁਸਾਰ ਨੋਟੀਫਿਕੇਸ਼ਨ ਜਾਰੀ ਕਰਨ ਦੀ ਮਿਤੀ 24 ਮਈ, 2022 ਹੈ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 31 ਮਈ, 2022 ਹੈ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 1 ਜੂਨ, 2022 ਨੂੰ ਹੋਵੇਗੀ। ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 3 ਜੂਨ, 2022 ਤੈਅ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦੀ ਮਿਤੀ 10 ਜੂਨ, 2022 (ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ) ਨਿਰਧਾਰਿਤ ਕੀਤੀ ਗਈ ਹੈ, ਜਦਕਿ ਗਿਣਤੀ ਵੀ ਉਸੇ ਦਿਨ ਸ਼ਾਮ 5 ਵਜੇ ਹੋਵੇਗੀ। ਉਨ੍ਹਾਂ ਕਿਹਾ ਕਿ ਚੋਣਾਂ 13 ਜੂਨ, 2022 ਤੋਂ ਪਹਿਲਾਂ ਮੁਕੰਮਲ ਕਰ ਲਈਆਂ ਜਾਣਗੀਆਂ।

Leave a Reply

Your email address will not be published. Required fields are marked *