ਸਹਾਰਨਪੁਰ- ਭੀਮ ਆਰਮੀ ਦੇ ਮੁਖੀ ਅਤੇ ਆਜ਼ਾਦ ਸਮਾਜ ਪਾਰਟੀ ਦੇ ਪ੍ਰਧਾਨ ਚੰਦਰ ਸ਼ੇਖਰ ਆਜ਼ਾਦ ਨੂੰ ਸਹਾਰਨਪੁਰ ਦੇ ਐਸਬੀਡੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ । ਉਸ ਨੂੰ ਬੁੱਧਵਾਰ ਨੂੰ ਇੱਥੇ ਦਾਖਲ ਕਰਵਾਇਆ ਗਿਆ ਸੀ ਜਦੋਂ ਹਥਿਆਰਬੰਦ ਵਿਅਕਤੀਆਂ ਨੇ ਉਸ ਦੇ ਕਾਫਲੇ ‘ਤੇ ਹਮਲਾ ਕੀਤਾ ਸੀ ਅਤੇ ਗੋਲੀ ਉਸ ਦੇ ਪੇਟ ਨੂੰ ਲਗੀ।
ਹਸਪਤਾਲ ਤੋਂ ਬਾਹਰ ਆਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਦਰ ਸ਼ੇਖਰ ਨੇ ਕਿਹਾ ਕਿ ਇਹ ਹਮਲਾ ਉਨ੍ਹਾਂ ਨੂੰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਸਸ਼ਕਤ ਬਣਾਉਣ ਦੇ ਆਪਣੇ ਮਿਸ਼ਨ ‘ਤੇ ਕੰਮ ਕਰਨ ਤੋਂ ਨਹੀਂ ਰੋਕੇਗਾ।
ਉਨ੍ਹਾਂ ਕਿਹਾ, ”ਮੈਂ ਆਪਣਾ ਮਿਸ਼ਨ ਛੱਡਣ ਵਾਲਾ ਨਹੀਂ ਹਾਂ ਅਤੇ ਮੇਰੇ ‘ਤੇ ਹਮਲਾ ਕਰਨ ਵਾਲਿਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਮੈਂ ਅਜਿਹੀਆਂ ਚਾਲਾਂ ਅੱਗੇ ਨਹੀਂ ਝੁਕਾਂਗਾ।