ਨਵੀਂ ਦਿੱਲੀ – ਦਿੱਲੀ ਦੀ ਆਰਥਿਕ ਅਪਰਾਧ ਸ਼ਾਖਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਨੋਟਿਸ ਜਾਰੀ ਹੋਣ ਤੋਂ ਬਾਅਦ ਦਿੱਲੀ ਪੁਲਿਸ ਨੇ ਸਾਰੇ ਹਵਾਈ ਅੱਡਿਆਂ ’ਤੇ ਸਿਰਸਾ ਨੂੰ ਰੋਕਣ ਦਾ ਆਦੇਸ਼ ਜਾਰੀ ਕਰ ਦਿੱਤਾ ਹੈ’ਤੇ ਸਿਰਸਾ ਦੇਸ਼ ਛੱਡ ਕੇ ਕਿਤੇ ਵੀ ਬਾਹਰ ਨਹੀਂ ਜਾ ਸਕਦੇ ਹਨ। ਭੁਪਿੰਦਰ ਸਿੰਘ ਵਲੋਂ ਸਿਰਸਾ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦਾਇਰ ਇਕ ਮਾਮਲੇ ਐਫ ਆਈ ਨੰਬਰ 183/19 ਵਿਚ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਵੱਡੀ ਕਾਰਵਾਈ ਕੀਤੀ ਹੈ। ਆਰਥਿਕ ਅਪਰਾਧ ਸ਼ਾਖਾ ਨੇ ਪਟਿਆਲਾ ਹਾਊਸ ਕੋਰਟ ’ਚ ਪੰਕਜ ਸ਼ਰਮਾ ਦੀ ਅਦਾਲਤ ਅੰਦਰ ਸਿਰਸਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰਨ ਦੀ ਅਪੀਲ ਕੀਤੀ ਸੀ। ਜਾਂਚ ਟੀਮ ਦੀ ਅਪੀਲ ਮਗਰੋਂ ਅੱਜ ਪਟਿਆਲਾ ਹਾਊਸ ਕੋਰਟ ਵਲੋਂ ਸਿਰਸਾ ਨੂੰ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਨੋਟਿਸ ਜਾਰੀ ਹੋਣ ਨਾਲ ਹੀ ਸਿਰਸਾ ਦੀ ਵਿਦੇਸ਼ ਯਾਤਰਾ ’ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਨਾਲ ਹੁਣ ਆਣ ਵਾਲੀਆਂ ਚੋਣਾਂ ਵਿਚ ਸਿਰਸਾ ਪਾਰਟੀ ਨੂੰ ਬਹੁਤ ਵੱਡਾ ਝਟਕਾ ਲੱਗ ਸਕਦਾ ਹੈ ।

Leave a Reply

Your email address will not be published. Required fields are marked *