ਨਵੀਂ ਦਿੱਲੀ- ਮਨੁੱਖੀ ਅਧਿਕਾਰ ਸੰਗਠਨ ਪੰਜਾਬ ਸੂਬੇ ਦੀ ਪ੍ਰਧਾਨ ਬੀਬੀ ਜਸਵਿੰਦਰ ਕੌਰ ਸੋਹਲ ਨੇ ਕਿਹਾ ਕਿ ਮਨੁੱਖੀ ਅਧਿਕਾਰ ਸੰਗਠਨ ਵੱਲੋਂ
ਪਿਛਲੇ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਮਨੁੱਖੀ ਹੱਕਾਂ ਦਾਮਾਮਲਾ ਮੰਨ ਕੇ ਲੋਕ ਲਹਿਰ ਆਰੰਭੀ ਗਈ ਹੈ।ਜਿਸ ਤਹਿਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਜਾਗਰੂਕਤਾ ਮਾਰਚ, ਮੋਮਬੱਤੀ ਮਾਰਚ ਤੇ ਰੋਸ ਪ੍ਰਦਰਸ਼ਨ ਕੀਤੇ ਗਏ ਹਨ।ਹੁਣ ਮਨੁੱਖੀ
ਅਧਿਕਾਰ ਸੰਗਠਨ ਵੱਲੋਂ ਅੱਜ 7 ਨਵੰਬਰ 2022, ਦਿਨ ਸੋਮਵਾਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ ਮੰਤਰ ਵਿਖੇ ਸਵੇਰੇ 11:00 ਵੱਜੇ ਤੋਂ ਦੁਪਿਹਰ 1:00 ਵੱਜੇ ਤੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਇਨਸਾਫ਼ ਪਸੰਦ ਲੋਕ, ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ ਸ਼ਾਮਿਲ ਹੋ ਰਹੀਆਂ ਹਨ।ਉਨ੍ਹਾਂ ਕਿਹਾ ਕਿ ਆਉ ਅਸੀਂ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਵਾਜ਼ ਬੁਲੰਦ ਕਰੀਏ ਅਤੇ ਲੋਕ ਹੱਕਾਂ ਦੀ ਅਵਾਜ਼
ਦੇਸ਼ ਦੀਆਂ ਸਰਕਾਰਾਂ ਤੱਕ ਪਹੁੰਚਾਈਏ।ਉਨ੍ਹਾਂ ਨੇ ਦਿੱਲੀ ਦੇ ਸਮੂਹ ਮੀਡੀਆ ਸਾਥੀਆਂ ਨੂੰ ਮਨੁੱਖੀ ਅਧਿਕਾਰਾਂ ਦੀ ਅਵਾਜ਼ ਬੁਲੰਦ ਕਰਨ ਲਈ ਸਾਥ ਦੇਣ ਦੀ ਸਨਿਮਰ ਬੇਨਤੀ ਕੀਤੀ ਹੈ।