ਨਵੀਂ ਦਿੱਲੀ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਜੰਤਰ-ਮੰਤਰ ‘ਤੇ ਇੱਕ ਸਮਾਗਮ ਦੌਰਾਨ ਕਿਹਾ ਕਿ ਨਰਿੰਦਰ ਮੋਦੀ ਕਿਸਾਨਾਂ’ ਤੇ ਅੱਤਿਆਚਾਰ ਕਰਦੇ ਹਨ, ਉਨ੍ਹਾਂ ਦੇ ਜੋ ਹਕ਼ ਹਨ ਉਹ ਖੋਹ ਲੈਂਦੇ ਹਨ ਫਿਰ ਉਨ੍ਹਾਂ ਨੂੰ ਦੇਸ਼ ਵਿਰੋਧੀ ਅਤੇ ਖਾਲਿਸਤਾਨੀ ਕਹਿੰਦੇ ਹਨ। ਉਨ੍ਹਾਂ ਕਿਹਾ ਕਿ ਹੌਲੀ ਹੌਲੀ ਤੁਸੀਂ ਦੇਸ਼ ਦੇ ਦਲਿਤਾਂ, ਗਰੀਬਾਂ, ਕਿਸਾਨਾਂ ਅਤੇ ਮਜ਼ਦੂਰਾਂ ਵਿੱਚ ਇੱਕ ਆਵਾਜ਼ ਸੁਣੋਗੇ। ਇਹ ਆਵਾਜ਼ ਹੌਲੀ ਹੌਲੀ ਵਧੇਗੀ, ਫਿਰ ਇੱਕ ਦਿਨ ਉਹ ਆਵਾਜ਼ ਤੂਫਾਨ ਬਣ ਜਾਵੇਗੀ ਅਤੇ ਉਹ ਤੂਫਾਨ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੇ ਘਰ ਤੋਂ ਬਾਹਰ ਕਢ ਦੇਵੇਗਾ।
ਇੱਕ ਹੋਰ ਪ੍ਰੋਗਰਾਮ ਵਿੱਚ, ਵਿਰੋਧੀ ਧਿਰ ਨੇ ਸੰਸਦ ਤੋਂ ਵਿਜੇ ਚੌਕ ਤੱਕ ਪੈਦਲ ਮਾਰਚ ਕੀਤਾ ਅਤੇ ਸਰਕਾਰ ਦੇ ਖਿਲਾਫ ਇੱਕਜੁਟਤਾ ਦਿਖਾਈ। ਰਾਹੁਲ ਗਾਂਧੀ ਦੀ ਅਗਵਾਈ ਵਿੱਚ ਇਸ ਪੈਦਲ ਮਾਰਚ ਵਿੱਚ 15 ਪਾਰਟੀਆਂ ਨੇ ਹਿੱਸਾ ਲਿਆ। ਇਸ ਮੌਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਰਾਜ ਸਭਾ ਵਿੱਚ ਸੰਸਦ ਮੈਂਬਰਾਂ ‘ਤੇ ਹਮਲਾ ਕੀਤਾ ਗਿਆ ਅਤੇ ਸਦਨ ਦੇ ਅੰਦਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਇਆ ਗਿਆ।
ਰਾਹੁਲ ਨੇ ਦੋਸ਼ ਲਾਇਆ ਕਿ “ਭਾਰਤ ਦੇ ਪ੍ਰਧਾਨ ਮੰਤਰੀ ਇਸ ਦੇਸ਼ ਨੂੰ ਵੇਚਣ ਦਾ ਕੰਮ ਕਰ ਰਹੇ ਹਨ, ਭਾਰਤ ਦੇ ਪ੍ਰਧਾਨ ਮੰਤਰੀ ਭਾਰਤ ਦੀ ਆਤਮਾ ਨੂੰ ਦੋ-ਤਿੰਨ ਉਦਯੋਗਪਤੀਆਂ ਨੂੰ ਵੇਚ ਰਹੇ ਹਨ। ਇਸ ਲਈ ਉਹ ਵਿਰੋਧੀ ਧਿਰ ਨੂੰ ਸੰਸਦ ਦੇ ਅੰਦਰ ਕਿਸਾਨਾਂ, ਬੇਰੁਜ਼ਗਾਰਾਂ, ਬੀਮਾ ਬਿੱਲ ਅਤੇ ਪੈਗਾਸਸ ਬਾਰੇ ਗੱਲ ਨਹੀਂ ਕਰਨ ਦੇ ਰਹੇ ।