ਨਵੀਂ ਦਿੱਲੀ- ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫ਼ੈਡਰੇਸ਼ਨ ਦੇ ਪ੍ਰਧਾਨ ਸ. ਸੁਖਦੇਵ ਸਿੰਘ ਰਿਐਤ ਦੇ ਨਿਵਾਸ ਅਸਥਾਨ ਵਿਖੇ ਇਕ ਵਿਸ਼ਾਲ ਮੀਟਿੰਗ ਹੋਈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਸ. ਪਰਮਿੰਦਰ ਸਿੰਘ ਢੀਂਡਸਾ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਸ. ਹਰਮਨਜੀਤ ਸਿੰਘ ਦੀ ਟੀਮ ਨੂੰ ਆਗਾਮੀ ਚੋਣਾਂ `ਚ
ਸਮਰਥਨ ਦੇਣ ਦਾ ਐਲਾਨ ਕੀਤਾ।ਇਸ ਮੌਕੇ ਸ. ਹਰਮਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਵਿਚ ਪਰਮਿੰਦਰ ਸਿੰਘ ਢੀਂਡਸਾ, ਹਰਮੀਤ ਸਿੰਘ ਕਾਲਕਾ ਅਤੇ ਪਿਸ਼ੌਰੀ ਬਰਾਦਰੀ ਦੇ ਮੁੱਖੀ ਸ਼ਾਮਲ ਸਨ।ਉਨ੍ਹਾਂ ਦੱਸਿਆ ਕਿ ਸਾਰਿਆਂ ਨੇ ਆਗਾਮੀ ਚੋਣਾਂ ਵਿਚ
ਉਨ੍ਹਾਂ ਦੀ ਟੀਮ ਨੂੰ ਸਮਰਥਨ ਦੇਣ ਲਈ ਰਾਜੌਰੀ ਗਾਰਡਨ ਦੀ ਸੰਗਤ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀਆਂ ਸੇਵਾਵਾਂ ਵਿਚ ਕੋਈ ਵਿਘਨ ਨਾ ਪਵੇ, ਇਸ ਲਈ ਮੌਜੁਦਾ ਟੀਮ ਨੂੰ ਮੁੜ ਸੇਵਾਵਾਂ ਮਿਲਣੀਆਂ ਚਾਹੀਦੀਆਂ ਹਨ।ਸ. ਸੁਖਦੇਵ ਸਿੰਘ ਰਿਐਤ ਆਪ
ਵੀ ਮੀਤ ਪ੍ਰਧਾਨ ਲਈ ਚੋਣ ਮੈਦਾਨ ਵਿੱਚ ਹਨ।ਇਸ ਮੌਕੇ ਵੱਡੀ ਗਿਣਤੀ ਵਿੱਚ ਰਾਜੌਰੀ ਗਾਰਡਨ ਦੀ ਸੰਗਤ ਨੇ ਪਹੁੰਚ ਕੇ ਸ. ਹਰਮਨਜੀਤ ਸਿੰਘ ਦੀ ਟੀਮ ਨੂੰ ਆਪਣਾ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਅਨੇਕਾਂ ਸੇਵਾਵਾਂ
ਚੱਲ ਰਹੀਆਂ ਹਨ, ਜਿਨ੍ਹਾਂ ਵਿੱਚ ਵਿੱਦਿਆ ਦੇ ਲੰਗਰ ਤੋਂ ਲੈ ਕੇ ਲੋਕਾਂ ਨੂੰ ਰੁਜ਼ਗਾਰ ਦੇਣ ਤੱਕ ਦਾ ਕੰਮ ਕੀਤਾ ਜਾ ਰਿਹਾ ਹੈ।ਗੁਰਦੁਆਰਾ ਸਾਹਿਬ ਵਿਖਟ ਚਲ ਰਹੀ ਡਿਸਪੈਂਸਰੀ ਵਿੱਚ ਮੌਜੂਦਾ ਕਮੇਟੀ ਵੱਲੋਂ 62 ਦੇ ਕਰੀਬ ਡਾਕਟਰ ਨਿਯੁਕਤ ਕੀਤੇ ਗਏ ਹਨ ਅਤੇ 20 ਦੇ
ਕਰੀਬ ਮਹਿਲਾਵਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੀ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਕਈ ਹੋਰ ਪ੍ਰੋਜੈਕਟ ਲਿਆਂਦੇ ਜਾਣਗੇ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਰਾਜੌਰੀ ਦੇ ਇੰਚਾਰਜ ਹਰਜੀਤ ਸਿੰਘ ਬੇਦੀ, ਸਤਨਾਮ
ਸਿੰਘ ਬਜਾਜ, ਬੀਬੀ ਰਵਿੰਦਰ ਕੌਰ, ਹਰਪ੍ਰੀਤ ਸਿੰਘ ਬੰਨੀ ਜੌਲੀ ਆਦਿ ਮੌਜੂਦ ਸਨ।