Thu. Dec 7th, 2023


ਨਵੀਂ ਦਿੱਲੀ – ਨਰਿੰਦਰ ਮੋਦੀ ਨੇ ਬੀਤੇ ਕੱਲ੍ਹ ਲਾਗੂ ਕੀਤੇ ਗਏ ਕਿਸਾਨ ਵਿਰੋਧੀ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ । ਜਿਸਤੇ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਅਜ ਮੋਦੀ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ ਤੇ ਨਾਲ ਹੀ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੁਣ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਕਾਰ ਹੇਠਾਂ ਕੁਚਲ ਕੇ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਇਨਸਾਫ਼ ਮਿਲਣਾ ਚਾਹੀਦਾ ਹੈ।
ਪ੍ਰਿਅੰਕਾ ਗਾਂਧੀ ਨੇ ਕਿਹਾ, ”ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ‘ਤੇ ਲਖੀਮਪੁਰ ਖੀਰੀ ‘ਚ ਕਿਸਾਨਾਂ ਨੂੰ ਕੁਚਲਣ ਦਾ ਦੋਸ਼ ਹੈ। ਪਰ ਭਾਜਪਾ ਸਰਕਾਰ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜੇਕਰ ਤੁਸੀਂ ਦੋਸ਼ੀਆਂ ਨਾਲ ਸਟੇਜ ਸਾਂਝੀ ਕਰਦੇ ਹੋ, ਤਾਂ ਸਿੱਧਾ ਸੁਨੇਹਾ ਜਾਵੇਗਾ ਕਿ ਤੁਸੀਂ ਕਿਸਾਨਾਂ ਨੂੰ ਕੁਚਲਣ ਵਾਲੇ ਲੋਕਾਂ ਨੂੰ ਸੁਰੱਖਿਆ ਦੇ ਰਹੇ ਹੋ।
ਪ੍ਰਿਅੰਕਾ ਨੇ ਅੱਗੇ ਕਿਹਾ, ”ਜੇਕਰ ਕਿਸਾਨਾਂ ਪ੍ਰਤੀ ਤੁਹਾਡੀ ਨੀਅਤ ਸਾਫ ਹੈ ਤਾਂ ਲਖਨਊ ‘ਚ ਹੋਣ ਵਾਲੀ ਪੁਲਿਸ ਡਾਇਰੈਕਟਰ ਜਨਰਲ ਦੀ ਕਾਨਫਰੰਸ ‘ਚ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨਾਲ ਨਾ ਬੈਠਣਾ।” ਪ੍ਰਿਯੰਕਾ ਨੇ ਕਿਹਾ, ”ਇਨਸਾਫ ਦੇਣ ਲਈ ਤੁਹਾਨੂੰ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨਾ ਚਾਹੀਦਾ ਹੈ। ਪ੍ਰਿਯੰਕਾ ਨੇ ਮੰਗ ਕੀਤੀ ਕਿ ਸਰਕਾਰ ਸਾਰੇ ਕਿਸਾਨਾਂ ਖਿਲਾਫ ਚੱਲ ਰਹੇ ਕੇਸ ਵਾਪਸ ਲਵੇ ਅਤੇ ਪੀੜਤ ਪਰਿਵਾਰਾਂ ਨੂੰ ਆਰਥਿਕ ਮਦਦ ਦੇਵੇ।

 

Leave a Reply

Your email address will not be published. Required fields are marked *