Thu. Oct 6th, 2022


 

 

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਨੌਜਵਾਨ ਆਗੂ ਇੰਦਰਪ੍ਰੀਤ ਸਿੰਘ ਮੌਂਟੀ

ਕੋਛੜ ਵੱਲੋਂ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਇਕ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਕਰਵਾਇਆ ਗਿਆ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਹੋਇਆਂ ਇੰਦਰਪ੍ਰੀਤ

ਸਿੰਘ ਕੋਛੜ ਨੇ ਦਸਿਆ ਕਿ ਇਹ ਉਕਤ ਗੁਰਮਤਿ ਸਮਾਗਮ ਦੌਰਾਨ ਇਸਤਰੀ ਸਤਸੰਗ ਸਭਾ ਰਾਜੌਰੀ ਗਾਰਡਨ ਦੀਆਂ ਬੀਬੀਆਂ,   ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਭਾਈ ਗੁਰਦੇਵ ਸਿੰਘ ਖ਼ਾਲਸਾ (ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ), ਭਾਈ ਵਿਕਰਮ ਸਿੰਘ (ਇਸਰਾਣਾ ਸਾਹਿਬ ਪਾਨੀਪਤ ਵਾਲੇ), ਸੋਦਰ ਰਹਿਰਾਸ ਸਾਹਿਬ ਦਾ ਪਾਠ ਗਿਆਨੀ ਜਸਵਿੰਦਰ ਸਿੰਘ (ਸਾਬਕਾ ਹੈਡ ਗ੍ਰੰਥੀ ਸ਼੍ਰੀ ਦਰਬਾਰ ਸਾਹਿਬ), ਆਰਤੀ ਅਤੇ ਗੁਰਬਾਣੀ ਕੀਰਤਨ ਭਾਈ ਜਸਕਰਨ ਸਿੰਘ (ਪਟਿਆਲੇ ਵਾਲੇ), ਕਥਾ ਡਾ. ਮਨਪ੍ਰੀਤ ਸਿੰਘ (ਪੀ.ਐਚ.ਡੀ) ਸ਼ਥਾਨਕ ਗੁਰਦਵਾਰਾ ਸਾਹਿਬ, ਉਪਰੰਤ ਭਾਈ ਅਮਨਦੀਪ ਸਿੰਘ (ਬੀਬੀ ਕੋਲਾਂ ਜੀ ਭਲਾਈ ਕੇਂਦਰ ਸ਼੍ਰੀ ਅੰਮ੍ਰਿਤਸਰ ਸਾਹਿਬ) ਵਾਲਿਆਂ ਦੇ

ਰਾਗੀ ਜੱਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸ਼ਬਦ ਗੁਰੂ ਦੇ ਲੜ੍ਹ ਲੱਗਣ ਦੀ ਤਕੀਦ ਵੀ ਕੀਤੀ।ਇੰਦਰਪ੍ਰੀਤ ਸਿੰਘ ਕੋਛੜ ਨੇ ਦਸਿਆ ਕਿ ਇਸ ਗੁਰਮਤਿ ਸਮਾਗਮ ਨੂੰ ਸਿਰੇ ਚੜਾਉਣ ਲਈ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ

ਗਾਰਡਨ ਦੀ ਸਮੂੰਹ ਪ੍ਰਬੰਧਕ ਕਮੇਟੀ ਅਤੇ ਸਿੱਖ ਮਿਸ਼ਨ ਦਿੱਲੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ) ਨੇ ਸੰਪੂਰਨ ਸਹਿਯੋਗ ਦਿੱਤਾ।

Leave a Reply

Your email address will not be published.