ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਕੌਮੀ ਪ੍ਰਧਾਨ ਤੇ ਰਾਜਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਜਨਰਲ ਸਕੱਤਰ ਹਰਪ੍ਰੀਤ ਸਿੰਘ ਬਨੀ ਜੌਲੀ ਅਤੇ ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਸ. ਹਰਮਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਦਿੱਲੀ ਦੀਆਂ ਕਈ ਸ਼ਖਸੀਅਤਾਂ ਪਾਰਟੀ ਵਿੱਚ ਸ਼ਾਮਲ ਹੋਈਆਂ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਕਈ ਅਹਿਮ ਜਿੰਮੇਵਾਰੀਆਂ ਸੌਂਪੀਆਂ ਗਈਆਂ।
ਸ. ਹਰਪਾਲ ਸਿੰਘ ਬਕਸ਼ੀ, ਸ. ਹਰਪ੍ਰੀਤ ਸਿੰਘ(ਰਾਜਾ) ਤੇ ਸ. ਤ੍ਰਲੋਚਨ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਸ. ਕੁਲਦੀਪ ਸਿੰਘ ਗਿੱਲ, ਸ. ਰਘੁਬੀਰ ਸਿੰਘ, ਸ. ਪ੍ਰੀਤਮ ਸਿੰਘ, ਸ. ਅਮਰਜੀਤ ਸਹਿਗਲ ਤੇ ਸ. ਬਲਜੀਤ ਸਿੰਘ ਬਿੰਦਰਾ ਨੂੰ ਮੀਤ ਪ੍ਰਧਾਨ, ਸ. ਅਮਰੀਕ ਸਿੰਘ ਤੇ ਸ. ਅਮਨਦੀਪ ਸਿੰਘ ਨੂੰ ਜਾਇੰਟ ਸਕੱਤਰ ਅਤੇ ਮਨਦੀਪ ਸਿੰਘ ਨੂੰ ਸਕੱਤਰ ਨਿਯੁਕਤ ਕੀਤਾ ਗਿਆ।
ਸ. ਹਰਮਨਜੀਤ ਸਿੰਘ ਨੇ ਨਵੇਂ ਬਣੇ ਅਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਜਲਦ ਹੀ ਦਿੱਲੀ ਦੇ ਸਾਰੇ ਵਾਰਡਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜ ਕੇ ਮੈਂਬਰ ਬਣਾਇਆ ਜਾਵੇਗਾ ਅਤੇ ਅਹਿਮ ਜਿੰਮੇਵਾਰੀ ਪਾਰਟੀ ਵੱਲੋਂ ਸੌਂਪੀ ਜਾਵੇਗੀ। ਪੰਜਾਬ ਚੌਣਾਂ ਵਿੱਚ ਵੀ ਪਾਰਟੀ ਵੱਲੋਂ ਅਹਿਮ ਜਿੰਮੇਵਾਰੀ ਨਿਭਾਈ ਜਾਵੇਗੀ।