ਨਵੀਂ ਦਿੱਲੀ-ਯੂਥ ਅਕਾਲੀ ਦਲ ਜਲੰਧਰ ਦੇ ਪ੍ਰਧਾਨਸੁਖਮਿੰਦਰ ਸਿੰਘ ਰਾਜਪਾਲ  ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ

ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਥੇ. ਹਿੱਤ ਨੇ ਆਪਣੇ ਜੀਵਨ ਅੰਦਰ ਹਮੇਸ਼ਾ ਪੰਥਕ ਸੋਚ ਨੂੰ ਬੁਲੰਦ ਰੱਖਿਆ ਅਤੇ ਸਿੱਖੀ ਪ੍ਰਚਾਰ ਦੇ ਨਾਲ-ਨਾਲ ਕੌਮੀ ਮਸਲਿਆਂ ਲਈ ਵੀ ਪਹਿਲਕਦਮੀ

ਕੀਤੀ।ਸ. ਰਾਜਪਾਲ ਨੇ ਕਿਹਾ ਕਿ ਜਥੇ. ਹਿੱਤ ਸਿੱਖ ਰਾਜਨੀਤੀ ਦੇ ਉੱਘੇ ਹਸਤਾਖਰ ਸਨ, ਜਿਨ੍ਹਾਂ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਹਮੇਸ਼ਾ ਯਾਦ

ਰੱਖੀਆਂ ਜਾਣਗੀਆਂ।ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਥੇ. ਹਿੱਤ ਦੀ ਘਾਟ ਪੰਥਕ ਸਫਾਂ ਅੰਦਰ ਹਮੇਸ਼ਾ ਰੜਕਦੀ ਰਹੇਗੀ। ਉਨ੍ਹਾਂ ਜਥੇ. ਹਿੱਤ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।

Leave a Reply

Your email address will not be published. Required fields are marked *