ਨਵੀਂ ਦਿੱਲੀ- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਅੱਜ ਐਲਾਨ ਕੀਤਾ ਕਿ ਰਾਜੌਰੀ ਗਾਰਡਨ ਵਿਖੇ ਸੰਗਤਾਂ ਲਈ ਹਸਪਤਾਲ ਖੋਲ੍ਹਿਆ ਜਾਵੇਗਾ।ਰਾਜੌਰੀ ਗਾਰਡਨ ਦੇ ਜੇ-11 ਬਲਾਕ ਵਿਖੇ ਹੋਈ ਇੱਕ ਮੀਟਿੰਗ ਦੌਰਾਨ ਹਰਮਨਜੀਤ ਸਿੰਘ ਵੱਲੋਂ ਕੁਝ ਪ੍ਰਸਤਾਵ ਪੇਸ਼ ਕੀਤੇ ਗਏ।ਇਸ ਵਿਚ ਵਿਸ਼ੇਸ਼ ਤੌਰ ’ਤੇ ਇਕ ਵਿਸ਼ਾਲ ਹਸਪਤਾਲ ਬਣਾਉਣ ਦੀ ਗੱਲ ਕੀਤੀ ਗਈ। ਹਰਮਨਜੀਤ ਸਿੰਘ ਨੇ
ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਫੈਸਲਾ ਕੀਤਾ ਹੈ ਕਿ ਜੋ ਹਸਪਤਾਲ ਖੋਲ੍ਹਿਆ ਜਾਵੇਗਾ, ਉਸ ਵਿੱਚ ਕੈਂਸਰ ਅਤੇ ਹੋਰ ਬਿਮਾਰੀਆਂ ਦਾ ਬਹੁਤ ਘੱਟ ਰੇਟ ’ਤੇ ਇਲਾਜ ਹੋਵੇਗਾ ਅਤੇ ਲੋੜਵੰਦਾਂ ਨੂੰ ਸਾਰੀਆਂ ਸਹੂਲਤਾਂ ਮੁਫ਼ਤ ਦਿੱਤੀਆਂ ਜਾਣਗੀਆਂ।ਉਨ੍ਹਾਂ ਅੱਗੇ ਦੱਸਿਆ ਕਿ
ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਰੋਹਿਣੀ ਵਿੱਚ ਹਸਪਤਾਲ ਲਈ ਥਾਂ ਦੀ ਪੇਸ਼ਕਸ਼ ਕੀਤੀ ਹੈ ਪਰ ਉਨ੍ਹਾਂ ਦਾ ਮੰਨਣਾ ਹੈ ਰਾਜੌਰੀ ਗਾਰਡਨ ਦੇ ਆਲੇ-ਦੁਆਲੇ ਕਿ ਸਰਕਾਰ ਤੋਂ ਥਾਂ ਲੈ ਕੇ ਹਸਪਤਾਲ ਦੀ ਊਸਾਰੀ ਕੀਤੀ ਜਾਵੇ ਤਾਂ ਜੋ ਇਸ ਦਾ ਪੂਰਾ ਲਾਭ ਸੰਗਤਾਂ ਨੂੰ ਮਿਲ
ਸਕੇ। ਇਸ ਦੌਰਾਨ ਮੀਟਿੰਗ ਵਿੱਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੋਂ ਇਲਾਵਾ ਵਿਕਰਮ ਸਿੰਘ ਰੋਹਿਣੀ, ਹਰਬੰਸ ਸਿੰਘ ਭਾਟੀਆ, ਹਰਿੰਦਰ ਸਿੰਘ, ਪ੍ਰੀਤ ਪ੍ਰਤਾਪ ਸਿੰਘ, ਬੀਬੀ ਹਰਦਿਆਲ ਕੌਰ, ਹਰਜੀਤ ਸਿੰਘ ਬੇਦੀ ਸਮੇਤ ਵੱਡੀ ਗਿਣਤੀ `ਚ
ਸੰਗਤਾਂ ਨੇ ਸ਼ਮੂਲੀਅਤ ਕੀਤੀ।